02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪੰਡਤ ਮੋਹਨ ਲਾਲ ਐਸ.ਡੀ. ਕਾਲਜ ਫ਼ਤਹਿਗੜ੍ਹ ਚੂੜੀਆਂ ਵਿਖੇ ‘ਵਿਸ਼ਵ ਕੁਦਰਤ ਦਿਵਸ’ ਮਨਾਇਆ

ਅਜੀਤ ਡੈਸਕ 01-08-2026
ਫ਼ਤਹਿਗੜ੍ਹ ਚੂੜੀਆਂ, 31 ਜੁਲਾਈ (ਐਮ.ਐਸ. ਫੁੱਲ)-ਪੰਡਤ ਮੋਹਨ ਲਾਲ ਐਸ.ਡੀ. ਕਾਲਜ ਫ਼ਾਰ ਗਰਲਜ਼ ਫ਼ਤਹਿਗੜ੍ਹ ਚੂੜੀਆਂ ਵਿਖੇ ਸਾਇੰਸ ਵਿਭਾਗ ਤੇ ਈਕੋ ਕਲੱਬ ਵਲੋਂ ‘ਵਿਸ਼ਵ ਕੁਦਰਤ ਦਿਵਸ’ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥਣਾਂ ਨੂੰ ਐਨੀਮੇਸ਼ਨ ਵੀਡੀਓ ਰਾਹੀਂ ਕੁਦਰਤ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਵਾਤਾਵਰਨ ਦੀ ਸੁਰੱਖਿਆ ਦੀ ਸਹੁੰ ਚੁਕਾਈ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਨੇ ‘ਕੁਦਰਤ ਕੋਈ ਤੋਹਫ਼ਾ ਨਹੀਂ, ਬਲਕਿ ਸਾਡੀ ਜ਼ਿੰਮੇਵਾਰੀ ਹੈ’ ਦਾ ਸੁਨੇਹਾ ਦਿੰਦਿਆਂ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਪ੍ਰੇਰਿਤ ਕੀਤਾ। ਵਿਦਿਆਰਥਣਾਂ ਨੇ ਵੀ ਇਕੱਠੇ ਮਿਲ ਕੇ ਵਾਤਾਵਰਨ ਕ੍ਰਾਂਤੀ ਲਿਆਉਣ ਤੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਦਾ ਅਹਿਦ ਲਿਆ। ਪ੍ਰਿੰਸੀਪਲ ਨੇ ਇਸ ਸਫ਼ਲ ਸਮਾਗਮ ਨੇਹਾ, ਮਨਜੋਤ ਕੌਰ, ਸਿਮਰਨਜੀਤ ਕੌਰ, ਸੁਖਪ੍ਰੀਤ ਸਿੰਘ ਅਤੇ ਸੁਖਮਨਪ੍ਰੀਤ ਕੌਰ ਦੇ ਯਤਨਾਂ ਦੀ ਭਰਪੂਰ ਸ਼ਾਲਾਘਾ ਕੀਤੀ।
ਪਿਛਲੀ ਖ਼ਬਰ ਕੁਲਬੀਰ ਸਿੰਘ ਰਿਆੜ ਸ਼ੋ੍ਮਣੀ ਅਕਾਲੀ ਦਲ (ਬ) ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ ਅਗਲੀ ਖ਼ਬਰ ਨਾਬਾਲਗ ਲੜਕੀ, ਦਾਦੀ ਨੂੰ ਜ਼ਹਿਰੀਲੀ ਦਵਾਈ ਦੇ ਕੇ ਸੋਨੇ ਤੇ ਪੈਸੇ ਸਮੇਤ ਦੋਸਤ ਨਾਲ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।