02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਘਰਥੌਲੀ ਮੁਹੱਲਾ ਵਾਸੀਆਂ ਨੇ ਚੇਅਰਮੈਨ ਡਾ: ਅਨਿਲ ਭਾਰਦਵਾਜ ਤੇ ਵਿਕਾਸ ਸੈਣੀ ਦਾ ਕੀਤਾ ਸਨਮਾਨ

ਅਜੀਤ ਡੈਸਕ 01-08-2026
ਪਠਾਨਕੋਟ, 31 ਜੁਲਾਈ (ਸੰਧੂ)-ਵਾਰਡ ਨੰਬਰ-15 ਘਰਥੌਲੀ ਮੁਹੱਲੇ ’ਚ ਹਿੰਦੂ-ਸਿੱਖ ਏਕਤਾ ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਪੱਪੂ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਜਿਸ ਵਿਚ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਚੇਅਰਮੈਨ ਡਾ: ਅਨਿਲ ਭਾਰਦਵਾਜ ਅਤੇ ਮਾਰਕਿਟ ਕਮੇਟੀ ਪਠਾਨਕੋਟ ਦੇ ਚੇਅਰਮੈਨ ਵਿਕਾਸ ਸੈਣੀ ਨੂੰ ਮੁਹੱਲਾ ਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨੌਜਵਾਨ ਆਗੂ ਰਵੀ ਲਾਟਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ । ਨਿਰਮਲ ਸਿੰਘ ਪੱਪੂ ਨੇ ਦੱਸਿਆ ਕਿ ਮੁਹੱਲੇ ਵਿਚੋਂ ਲੰਘਦੇ ਗੰਦੇ ਨਾਲੇ ਕਾਰਨ ਲੋਕ ਕਈ ਦਹਾਕਿਆਂ ਤੋਂ ਪ੍ਰੇਸ਼ਾਨ ਸਨ, ਪਰ ਕਿਸੇ ਵੀ ਸਰਕਾਰ ਨੇ ਇਸ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੋਈ ਲੋਕ ਮਿਲਣੀ ਦੌਰਾਨ ਮੁਹੱਲਾ ਵਾਸੀਆਂ ਨੇ ਇਹ ਮਸਲਾ ਆਮ ਆਦਮੀ ਪਾਰਟੀ ਆਗੂਆਂ ਤੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਸੀ, ਜਿਸ ਦਾ ਤੁਰੰਤ ਹੱਲ ਕਰ ਦਿੱਤਾ ਗਿਆ। ਇਸ ਨਾਲ ਇਲਾਕੇ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਡਾ: ਅਨਿਲ ਭਾਰਦਵਾਜ ਅਤੇ ਵਿਕਾਸ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਦਾ ਜ਼ਮੀਨੀ ਪੱਧਰ ‘ਤੇ ਤੁਰੰਤ ਨਿਪਟਾਰਾ ਕਰਨਾ ਹੈ ਅਤੇ ਸਰਕਾਰ ਇਸ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ।
ਪਿਛਲੀ ਖ਼ਬਰ 8750 ਕੱਚੇ ਸਫ਼ਾਈ ਕਰਮਚਾਰੀ ਪੱਕੇ ਕੀਤੇ, 7 ਹਜ਼ਾਰ ਨੂੰ ਕੰਟਰੈਕਟ ਦਾਇਰੇ ’ਚ ਲਿਆਂਦਾ ਗਿਆ-ਕਟਾਰੂਚੱਕ ਅਗਲੀ ਖ਼ਬਰ ਕੁਲਬੀਰ ਸਿੰਘ ਰਿਆੜ ਸ਼ੋ੍ਮਣੀ ਅਕਾਲੀ ਦਲ (ਬ) ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।