02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮਹਿਲਾ ਅਕਾਲੀ ਦਲ ਦੀ ਪੰਜਾਬ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਦਾ ਲਮੀਨੀ ਪਹੁੰਚਣ ’ਤੇ ਨਿੱਘਾ ਸਵਾਗਤ

ਅਜੀਤ ਡੈਸਕ 01-08-2026
ਪਠਾਨਕੋਟ, 31 ਜੁਲਾਈ (ਸੰਧੂ)-ਮਹਿਲਾ ਅਕਾਲੀ ਦਲ (ਬ) ਦੀ ਪੰਜਾਬ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਅੱਜ ਪਿੰਡ ਲਮੀਨੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕਲੇਰ ਦੇ ਗ੍ਰਹਿ ਨਿਵਾਸ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਦਾ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਲਮੀਨੀ ਦੇ ਸਰਪੰਚ ਮਨਜਿੰਦਰ ਕਲੇਰ ਨੇ ਬੀਬੀ ਹਰਗੋਬਿੰਦ ਕੌਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੀ ਸਮਾਜਿਕ ਤੇ ਰਾਜਨੀਤਿਕ ਸੇਵਾਵਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਬੀਬੀ ਹਰਗੋਬਿੰਦ ਕੌਰ ਨੇ ਪਾਰਟੀ ਦੀ ਮਜ਼ਬੂਤੀ, ਸੰਗਠਨ ਦੇ ਵਿਸਥਾਰ ਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਹੀ ਸ਼੍ਰੋਮਣੀ ਅਕਾਲੀ ਦਲ ਦੀ ਅਸਲ ਤਾਕਤ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕਲੇਰ ਨੇ ਬੀਬੀ ਹਰਗੋਬਿੰਦ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਮਦ ਨਾਲ ਇਲਾਕੇ ਦੇ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਰਾਜਪਾਲ ਹਸਪਤਾਲ ਨੇੜੇ ਮੁੱਖ ਸੜਕ ਤੋਂ ਲੋਹੇ ਦਾ ਜੰਗਲਾ ਗਾਇਬ * ਖੱਡਾ ਬਣਨ ਕਾਰਨ ਲੋਕ ਹੋ ਰਹੇ ਹਾਦਸਿਆਂ ਦਾ ਸ਼ਿਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।