02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬੀਬੀ ਕੁਲਵਿੰਦਰ ਕੌਰ ਖ਼ਾਲਸਾ ਦੀ ਸਿੱਖ ਸੰਘਰਸ਼ ’ਚ ਵੱਡੀ ਕੁਰਬਾਨੀ ਤੇ ਘਾਲਣਾ-ਇਮਾਨ ਸਿੰਘ ਮਾਨ

ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਪਿਛਲੇ ਦਿਨੀਂ ਬਟਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਬਚਨ ਸਿੰਘ ਪਵਾਰ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੇ ਪ੍ਰਮੁੱਖ ਅਹੁਦੇਦਾਰਾਂ ਤੋਂ ਇਲਾਵਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ: ਇਮਾਨ ਸਿੰਘ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਇਮਾਨ ਸਿੰਘ ਮਾਨ ਤੇ ਗੁਰਬਚਨ ਸਿੰਘ ਪਵਾਰ ਨੂੰ ਕਿਤਾਬ ਭੇਟ ਕਰਦੇ ਬੀਬੀ ਕੁਲਵਿੰਦਰ ਕੌਰ ਖਾਲਸਾ। ਅਜੀਤ ਤਸਵੀਰ 02-08-2026
ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਪਿਛਲੇ ਦਿਨੀਂ ਬਟਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਬਚਨ ਸਿੰਘ ਪਵਾਰ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੇ ਪ੍ਰਮੁੱਖ ਅਹੁਦੇਦਾਰਾਂ ਤੋਂ ਇਲਾਵਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ: ਇਮਾਨ ਸਿੰਘ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸ. ਇਮਾਨ ਸਿੰਘ ਮਾਨ ਨੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ 28 ਅਗਸਤ ਨੂੰ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸੰਬੰਧ ’ਚ ਹੋ ਰਹੀ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਾ ਜ਼ੋਰ ਲਗਾਇਆ ਜਾਏ। ਬਾਬਾ ਬਕਾਲਾ ਵਿਖੇ ਹੋ ਰਹੀ ਇਹ ਕਾਨਫਰੰਸ ਮਨੁੱਖੀ ਅਧਿਕਾਰਾਂ ਦੇ ਰਾਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਵੇਗੀ। ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਖਾਲਸਾ ਨੇ ਆਪਣੀ ਲਿਖੀ ਪੁਸਤਕ ‘ਸੰਘਰਸ਼ੀ ਪੈਂਡੇ’ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ : ਇਮਾਨ ਸਿੰਘ ਮਾਨ (ਸਪੁੱਤਰ ਸ: ਸਿਮਰਨਜੀਤ ਸਿੰਘ ਮਾਨ) ਅਤੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਪਵਾਰ ਨੂੰ ਭੇਟ ਕੀਤੀ। ਸ: ਇਮਾਨ ਸਿੰਘ ਮਾਨ ਨੇ ਕਿਤਾਬ ਦੇ ਪਹਿਲੇ ਪੰਨੇ ’ਤੇ ਬੀਬੀ ਕੁਲਵਿੰਦਰ ਕੌਰ ਖਾਲਸਾ ਦੀ ਜਵਾਨੀ ਵੇਲੇ ਦੀ ਫੋਟੋ ਅਤੇ ਸ਼ਹੀਦ ਭਾਈ ਪਰਮਜੀਤ ਸਿੰਘ ਬਾਬਾ ਨੰਦ ਦੀ ਫੋਟੋ ’ਤੇ ਝਾਤ ਮਾਰਦਿਆਂ ਬੜੇ ਹੀ ਮਜਾਕੀਆ ਲਹਿਜੇ ਵਿਚ ਕਿਹਾ ਕਿ ‘ਬੀਬੀ ਜੀ ਤੁਹਾਡੇ ਹੱਥ ਵਿਚ ਫੜੀ ਪਿਸਟਲ ਨੂੰ ਵੇਖ ਕੇ ਮੈਨੂੰ ਤਾਂ ਹੁਣ ਤੁਹਾਡੇ ਤੋਂ ਡਰ ਲੱਗਣ ਲੱਗ ਪਿਆ ਹੈ।’ ਉਪਰੰਤ ਸ: ਮਾਨ ਨੇ ਬੀਬੀ ਕੁਲਵਿੰਦਰ ਕੌਰ ਖਾਲਸਾ ਜੀ ਦੇ ਸੰਘਰਸ਼ੀ ਜੀਵਨ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਬੀਬੀ ਕੁਲਵਿੰਦਰ ਕੌਰ ਖਾਲਸਾ ਦੀ ਸਿੱਖ ਸੰਘਰਸ਼ ਵਿਚ ਵੱਡੀ ਕੁਰਬਾਨੀ ਅਤੇ ਘਾਲਣਾ ਹੈ। ਆਪਣੇ ਪਤੀ ਦੀ ਸ਼ਹਾਦਤ ਤੋਂ ਬਾਅਦ ਵੀ ਉਨ੍ਹਾਂ ਨੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਸੋਚ, ਸੰਘਰਸ਼ ਅਤੇ ਨਿਸ਼ਾਨੇ ਉੱਤੇ ਡੱਟ ਕੇ ਪਹਿਰਾ ਦਿੱਤਾ ਤੇ ਹੁਣ ਵੀ ਅਕਾਲੀ ਦਲ ਅੰਮ੍ਰਿਤਸਰ ਰਾਹੀਂ ਪੰਥ ਦੀ ਸੇਵਾ ਵਿਚ ਡਟੇ ਹੋਏ ਹਨ।
ਪਿਛਲੀ ਖ਼ਬਰ ਆਰ. ਆਰ. ਬਾਵਾ. ਕਾਲਜੀਏਟ ਗਰਲਜ਼ ਸਕੂਲ ਵਿਖੇ ਅੰਕੁਰ ਸਮਾਗਮ ਕਰਵਾਇਆ ਅਗਲੀ ਖ਼ਬਰ ਬਾਬਾ ਸ਼ਿਵ ਦੀ 16 ਅਗਸਤ ਨੂੰ ਬਰਸੀ ਸਬੰਧੀ ਸੰਗਤਾਂ ਵਿਚ ਵੱਡਾ ਉਤਸ਼ਾਹ : ਜਥੇ. ਨਾਮਦੇਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।