03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰਦਾਸਪੁਰ ਪੁਲਿਸ ਨੇ 120 ਗਵਾਚੇ ਤੇ ਖੋਹੇ ਗਏ ਮੋਬਾਈਲ ਫੋਨ ਅਸਲ ਮਾਲਕਾਂ ਨੂੰ ਕੀਤੇ ਵਾਪਸ

ਗੁਰਦਾਸਪੁਰ, 1 ਅਗਸਤ (ਚੱਕਰਾਜਾ)-ਐੱਸ. ਐੱਸ.

ਅਜੀਤ ਡੈਸਕ 02-08-2026
ਗੁਰਦਾਸਪੁਰ, 1 ਅਗਸਤ (ਚੱਕਰਾਜਾ)-ਐੱਸ.ਐੱਸ.ਪੀ ਆਦਿੱਤਯ ਦੀ ਅਗਵਾਈ ਹੇਠ ਗੁਰਦਾਸਪੁਰ ਪੁਲਿਸ ਵਲੋਂ ਐੱਸ.ਐੱਸ.ਪੀ ਦਫ਼ਤਰ ਵਿਖੇ ਸੀ.ਈ.ਆਈ.ਆਰ (ਸੈਂਟਰਲ ਇਕਊਪਮੈਂਟ ਆਈਡੈਂਟਟੀ ਰਜਿਸਟਰ) ਹੈਲਪ ਲਾਈਨ ਪੋਰਟਲ ਤਹਿਤ ਵਿਸ਼ੇਸ਼ ਮੋਬਾਈਲ ਫੋਨ ਵੰਡ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ 120 ਗਵਾਚੇ ਤੇ ਖੋਹੇ ਹੋਏ ਮੋਬਾਈਲ ਫੋਨ ਸਫਲਤਾ ਪੂਰਵਕ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ। ਇਹ ਕਾਰਵਾਈ ਐੱਸ.ਐੱਸ.ਪੀ ਦੇ ਨਿਰਦੇਸ਼ਾਂ ਹੇਠ ਕੀਤੀ ਗਈ। ਗੁਰਦਾਸਪੁਰ ਪੁਲਿਸ ਵਲੋਂ ਡਿਜ਼ੀਟਲ ਟ੍ਰੈਕਿੰਗ ਤਕਨੀਕਾਂ ਅਤੇ ਸੀ.ਈ.ਆਈ.ਆਰ ਪੋਰਟਲ ਦੀ ਸਹਾਇਤਾ ਨਾਲ ਗੁੰਮ ਤੇ ਖੋਏ ਹੋਏ ਮੋਬਾਈਲ ਫੋਨਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਟ੍ਰੇਸ ਕੀਤਾ ਗਿਆ। ਅਸਲ ਮਾਲਕਾਂ ਦੀ ਤਸਦੀਕ ਉਪਰੰਤ ਵੱਖ-ਵੱਖ ਬ੍ਰਾਂਡਾਂ ਦੇ ਇਹ ਮੋਬਾਈਲ ਫੋਨ ਉਨ੍ਹਾਂ ਨੂੰ ਵਾਪਸ ਕੀਤੇ ਗਏ। ਬਰਾਮਦ ਕੀਤੇ ਮੋਬਾਈਲ ਫੋਨਾਂ ਦੀ ਕੁੱਲ ਅਨੁਮਾਨਿਤ ਕੀਮਤ ਲਗਭਗ 26 ਲੱਖ ਰੁਪਏ ਹੈ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲਾਭਪਾਤਰੀਆਂ ਨੇ ਆਪਣੇ ਮੋਬਾਈਲ ਪ੍ਰਾਪਤ ਕੀਤੇ ਤੇ ਗੁਰਦਾਸਪੁਰ ਪੁਲਿਸ ਵਲੋਂ ਕੀਤੇ ਗਏ ਯਤਨਾਂ ਦੀ ਸਰਾਹਨਾ ਕੀਤੀ। ਸੀ.ਈ.ਆਈ.ਆਰ ਪੋਰਟਲ ਭਾਰਤ ਸਰਕਾਰ ਦੇ ਦੂਰ ਸੰਚਾਰ ਵਿਭਾਗ ਦੀ ਇਕ ਮਹੱਤਵਪੂਰਨ ਪਹਿਲ ਹੈ ਜੋ ਗੁੰਮ ਜਾਂ ਚੋਰੀ ਹੋਏ ਮੋਬਾਈਲ ਫੋਨਾਂ ਨੂੰ ਬਲੌਕ ਕਰਨ, ਉਨ੍ਹਾਂ ਦੇ ਦੁਰਉਪਯੋਗ ਨੂੰ ਰੋਕਣ ਅਤੇ ਆਈ.ਐਮ.ਈ.ਆਈ ਆਧਾਰਿਤ ਟ੍ਰੈਕਿੰਗ ਰਾਹੀਂ ਉਨ੍ਹਾਂ ਦੀ ਬਰਾਮਦਗੀ ਨੂੰ ਸੁਗਮ ਬਣਾਉਂਦੀ ਹੈ। ਗੁਰਦਾਸਪੁਰ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦਾ ਮੋਬਾਈਲ ਫੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ ਤਾਂ ਉਹ ਤੁਰੰਤ ਸੀ.ਈ.ਆਈ.ਆਰ ਪੋਰਟਲ ceir.gov.in ‘ ਤੇ ਜਾਂ ਆਪਣੇ ਨਜ਼ਦੀਕੀ ਸਾਂਝ ਕੇਂਦਰ/ਪੁਲਿਸ ਥਾਣੇ ਵਿਖੇ ਇਸ ਦੀ ਸੂਚਨਾ ਦਰਜ ਕਰਵਾਉਣ ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕਰਕੇ ਮੋਬਾਈਲ ਫੋਨ ਦੀ ਬਰਾਮਦਗੀ ਸੰਭਵ ਬਣਾਈ ਜਾ ਸਕੇ। ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਪਹਿਲਾਂ ਰਾਹੀਂ ਗੁਰਦਾਸਪੁਰ ਪੁਲਿਸ ਨਾਗਰਿਕਾਂ ਨੂੰ ਪ੍ਰਭਾਵਸ਼ਾਲੀ ਅਤੇ ਤਕਨਾਲੋਜੀ ਆਧਾਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਸੁਖਜਿੰਦਰ ਸਕੂਲ ਬੱਬਰੀ ਵਿਖੇ ਫਰੂਟ ਤੇ ਵੈਜੀਟੇਬਲ ਪਰੇਡ ਕਰਵਾਈ ਅਗਲੀ ਖ਼ਬਰ ਪੀ.ਏ.ਯੂ. ਖੇਤਰੀ ਖੋਜ ਕੇਂਦਰ ਵਿਖੇ ਇੰਟਰਨਸ਼ਿਪ ਸਿਖਲਾਈ ਸਮਾਪਤ-ਡਾ: ਹਰਪਾਲ ਸਿੰਘ ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।