02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਚੱਕੀ ਪੁਲ ’ਤੇ ਪੁਲਿਸ ਦਾ ਵਿਸ਼ੇਸ਼ ਨਾਕਾ, ਬਾਹਰੀ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਸਖ਼ਤ ਜਾਂਚ

ਪਠਾਨਕੋਟ, 1 ਅਗਸਤ (ਸੁਮਿਤ)-ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਪਠਾਨਕੋਟ ਪੁਲਿਸ ਵੱਲੋਂ ਚੱਕੀ ਪੁਲ ‘ਤੇ ਵਿਸ਼ੇਸ਼ ਨਾਕਾ ਲਗਾ ਕੇ ਬਾਹਰੀ ਸੂਬਿਆਂ ਤੋਂ ਪੰਜਾਬ ਵਿਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਸਖ਼ਤ ਜਾਂਚ ਕੀਤੀ ਗਈ। ਇਸ ਦੌਰਾਨ ਪੁਲਿਸ ਟੀਮ ਨੇ ਆਉਣ-ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਗਹਿਰਾਈ ਨਾਲ ਤਲਾਸ਼ੀ ਲਈ ਅਤੇ ਵਾਹਨ ਚਾਲਕਾਂ ਦੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ।

ਅਜੀਤ ਡੈਸਕ 02-08-2026
ਪਠਾਨਕੋਟ, 1 ਅਗਸਤ (ਸੁਮਿਤ)-ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਪਠਾਨਕੋਟ ਪੁਲਿਸ ਵੱਲੋਂ ਚੱਕੀ ਪੁਲ ‘ਤੇ ਵਿਸ਼ੇਸ਼ ਨਾਕਾ ਲਗਾ ਕੇ ਬਾਹਰੀ ਸੂਬਿਆਂ ਤੋਂ ਪੰਜਾਬ ਵਿਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਸਖ਼ਤ ਜਾਂਚ ਕੀਤੀ ਗਈ। ਇਸ ਦੌਰਾਨ ਪੁਲਿਸ ਟੀਮ ਨੇ ਆਉਣ-ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਗਹਿਰਾਈ ਨਾਲ ਤਲਾਸ਼ੀ ਲਈ ਅਤੇ ਵਾਹਨ ਚਾਲਕਾਂ ਦੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਗਈ। ਸੁਰੱਖਿਆ ਦੇ ਮੱਦੇਨਜ਼ਰ ਵਾਹਨਾਂ ਦੀ ਡਿੱਗੀ, ਸਾਮਾਨ ਅਤੇ ਪਛਾਣ ਨਾਲ ਸਬੰਧਤ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ। ਪੁਲਿਸ ਨੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਜ਼ਰੂਰੀ ਦਸਤਾਵੇਜ਼ ਨਾਲ ਰੱਖਣ ਅਤੇ ਜਾਂਚ ਦੌਰਾਨ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਜ਼ਿਲ੍ਹੇ ਦੇ ਵੱਖ-ਵੱਖ ਦਾਖ਼ਲਾ ਮਾਰਗਾਂ ‘ਤੇ ਅਜਿਹੇ ਵਿਸ਼ੇਸ਼ ਜਾਂਚ ਅਭਿਆਨ ਅੱਗੇ ਵੀ ਜਾਰੀ ਰਹਿਣਗੇ।
ਪਿਛਲੀ ਖ਼ਬਰ ਪਿੰਡ ਗੱਜੂ ਖ਼ਾਲਸਾ ਵਿਖੇ ਦਰਿਆ ਕਿਨਾਰੇ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪੁਲਿਸ ਤੇ ਮਾਈਨਿੰਗ ਵਿਭਾਗ ਦੀ ਕਾਰਵਾਈ, ਪੋਕਲ... ਅਗਲੀ ਖ਼ਬਰ ਤਾਰਾਗੜ ਜਾਮਨੂੰ ਮੋੜ ਤੋਂ ਦੀਨਾਨਗਰ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ-ਰਾਹਗੀਰ ਪ੍ਰੇਸ਼ਾਨ ਸਰਕਾਰੀ ਪ੍ਰਾਇਮਰੀ ਸਕੂਲ ਮੁੱਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।