02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਲਾਇਨਜ਼ ਕਲੱਬ ਸਟਾਰ ਨੇ ਆਰਿਆ ਪ੍ਰਾਈਮਰੀ ਸਕੂਲ ਦੇ ਬੱਚਿਆਂ ਨੂੰ ਰੇਨਕੋਟ ਵੰਡੇ

ਪਠਾਨਕੋਟ, 1 ਅਗਸਤ (ਸੁਮਿਤ)-ਲਾਇਨਜ਼ ਕਲੱਬ ਪਠਾਨਕੋਟ ਸਟਾਰ ਵਲੋਂ ਚਾਰਟਰ ਪ੍ਰਧਾਨ ਲਾਇਨ ਰਣਬੀਰ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਬਰਸਾਤੀ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਆਰਿਆ ਪ੍ਰਾਈਮਰੀ ਸਕੂਲ ਦੇ ਬੱਚਿਆਂ ਦੀ ਸੁਵਿਧਾ ਲਈ ਰੇਨਕੋਟ ਵੰਡੇ ਗਏ ਤਾਂ ਜੋ ਬੱਚਿਆਂ ਨੂੰ ਸਕੂਲ ਆਉਣ-ਜਾਣ ਦੌਰਾਨ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਰੀਜਨ ਚੇਅਰਮੈਨ ਲਾਇਨ ਰਿਤੇਸ਼ ਮਹਾਜਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਅਜੀਤ ਡੈਸਕ 02-08-2026
ਪਠਾਨਕੋਟ, 1 ਅਗਸਤ (ਸੁਮਿਤ)-ਲਾਇਨਜ਼ ਕਲੱਬ ਪਠਾਨਕੋਟ ਸਟਾਰ ਵਲੋਂ ਚਾਰਟਰ ਪ੍ਰਧਾਨ ਲਾਇਨ ਰਣਬੀਰ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਬਰਸਾਤੀ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਆਰਿਆ ਪ੍ਰਾਈਮਰੀ ਸਕੂਲ ਦੇ ਬੱਚਿਆਂ ਦੀ ਸੁਵਿਧਾ ਲਈ ਰੇਨਕੋਟ ਵੰਡੇ ਗਏ ਤਾਂ ਜੋ ਬੱਚਿਆਂ ਨੂੰ ਸਕੂਲ ਆਉਣ-ਜਾਣ ਦੌਰਾਨ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਰੀਜਨ ਚੇਅਰਮੈਨ ਲਾਇਨ ਰਿਤੇਸ਼ ਮਹਾਜਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਲਾਇਨਜ਼ ਕਲੱਬ ਪਠਾਨਕੋਟ ਸਟਾਰ ਦੇ ਚਾਰਟਰ ਪ੍ਰਧਾਨ ਲਾਇਨ ਰਣਬੀਰ ਸਿੰਘ ਵਾਲੀਆ ਨੇ ਦੱਸਿਆ ਕਿ ਕਲੱਬ ਵਲੋਂ ਆਰਿਆ ਪ੍ਰਾਈਮਰੀ ਸਕੂਲ ਨੂੰ ਅਡਾਪਟ ਕਰਕੇ ਬੱਚਿਆਂ ਦੀ ਹਰ ਲੋੜ ਨੂੰ ਪੂਰਾ ਕਰਨ ਦਾ ਸੰਕਲਪ ਲਿਆ ਹੈ। ਇਸੇ ਤਹਿਤ ਬੱਚਿਆਂ ਨੂੰ ਰੇਨਕੋਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿਚ ਪੜ੍ਹ ਰਹੇ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਾਪਤ ਹੋਵੇ, ਇਸ ਲਈ ਸਕੂਲ ਦੀਆਂ ਮੁੱਖ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਲੱਬ ਵਲੋਂ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਰ ਮਹੀਨੇ ਦੋ ਲੋੜਵੰਦ ਬੱਚਿਆਂ ਦੀ ਸਾਲਾਨਾ ਫੀਸ ਵੀ ਭਰੀ ਜਾਵੇਗੀ।ਮੁੱਖ ਮਹਿਮਾਨ ਰੀਜਨ ਚੇਅਰਮੈਨ ਲਾਇਨ ਰਿਤੇਸ਼ ਮਹਾਜਨ ਨੇ ਲਾਇਨਜ਼ ਕਲੱਬ ਸਟਾਰ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ। ਸਕੂਲ ਦੀਆਂ ਅਧਿਆਪਕਾਵਾਂ ਇੰਦੂ, ਵੀਨਾ, ਨੰਦਨਾ, ਮੇਘਾ ਸ਼ਰਮਾ ਅਤੇ ਪਵਨਾ ਨੇ ਲਾਇਨਜ਼ ਕਲੱਬ ਸਟਾਰ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ । ਇਸ ਮੌਕੇ ਸਕੱਤਰ ਐਮ.ਜੇ.ਐਫ ਹਰਜੀਤ ਸਿੰਘ, ਖਜ਼ਾਨਚੀ ਡਾ: ਪ੍ਰਦੀਪ ਖੋਸਲਾ, ਪੀ.ਆਰ.ਓ. ਲਾਇਨ ਰਾਜੇਸ਼ ਵਰਮਾ, ਅਮਨਦੀਪ ਸਿੰਘ ਘਈ, ਵਾਈਸ ਪ੍ਰਧਾਨ ਐਮਜੇਐਫ ਲਾਇਨ ਇੰਦਰਜੋਤ ਸਿੰਘ, ਲਾਇਨ ਕਰਨਜੀਤ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐਮ.ਈ.ਐਸ. ਬਿਲਡਰਜ਼ ਐਸੋਸੀਏਸ਼ਨ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਰੋਟ ਜੈਮਲ ਸਿੰਘ ਦੇ ਸ਼ਮਸ਼ਾਨਘਾਟ ਦੀ ਬਦਹਾਲੀ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।