02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂਵਿਦਿਆਲਯ ’ਚ ਓਰੀਐਂਟੇਸ਼ਨ ਸਮਾਗਮ

ਪਠਾਨਕੋਟ, 1 ਅਗਸਤ (ਸੰਧੂ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂਵਿਦਿਆਲਯ ਪਠਾਨਕੋਟ ’ਚ ਅਕਾਦਮਿਕ ਸੈਸ਼ਨ 2026-27 ਲਈ ਦਾਖ਼ਲਾ ਲੈਣ ਵਾਲੀਆਂ ਨਵੀਆਂ ਵਿਦਿਆਰਥਣਾਂ ਦੇ ਸਵਾਗਤ ਲਈ ਓਰੀਐਂਟੇਸ਼ਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਨੇ ਵਿਦਿਆਰਥਣਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਅਨੁਸ਼ਾਸਨ, ਆਤਮ-ਵਿਸ਼ਵਾਸ, ਨੈਤਿਕ ਕਦਰਾਂ-ਕੀਮਤਾਂ ਤੇ ਨਿਯਮਿਤ ਅਧਿਐਨ ਰਾਹੀਂ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ।

ਅਜੀਤ ਡੈਸਕ 02-08-2026
ਪਠਾਨਕੋਟ, 1 ਅਗਸਤ (ਸੰਧੂ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂਵਿਦਿਆਲਯ ਪਠਾਨਕੋਟ ’ਚ ਅਕਾਦਮਿਕ ਸੈਸ਼ਨ 2026-27 ਲਈ ਦਾਖ਼ਲਾ ਲੈਣ ਵਾਲੀਆਂ ਨਵੀਆਂ ਵਿਦਿਆਰਥਣਾਂ ਦੇ ਸਵਾਗਤ ਲਈ ਓਰੀਐਂਟੇਸ਼ਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਨੇ ਵਿਦਿਆਰਥਣਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਅਨੁਸ਼ਾਸਨ, ਆਤਮ-ਵਿਸ਼ਵਾਸ, ਨੈਤਿਕ ਕਦਰਾਂ-ਕੀਮਤਾਂ ਤੇ ਨਿਯਮਿਤ ਅਧਿਐਨ ਰਾਹੀਂ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ । ਸਮਾਗਮ ਦੌਰਾਨ ਮਹਾਂਵਿਦਿਆਲਯ ਦੇ ਵੱਖ-ਵੱਖ ਵਿਭਾਗਾਂ ਦੇ ਵਿਭਾਗ ਮੁਖੀਆਂ ਅਤੇ ਪ੍ਰੋਫੈਸਰਾਂ ਨੇ ਵਿਦਿਆਰਥਣਾਂ ਨੂੰ ਸਨਾਤਕ ਅਤੇ ਸਨਾਤਕੋਤਰ ਕੋਰਸਾਂ, ਲਾਇਬ੍ਰੇਰੀ, ਲੈਬੋਰਟਰੀਆਂ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਐਨ.ਐਸ.ਐਸ., ਕਰੀਅਰ ਗਾਈਡੈਂਸ, ਰੁਜ਼ਗਾਰ ਮੁਖੀ ਕੋਰਸਾਂ ਅਤੇ ਪ੍ਰੀਖਿਆ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਨੇ ਦੱਸਿਆ ਕਿ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਅਤੇ ਮੰਗਲ ਕਾਮਨਾ ਲਈ ਆਉਣ ਵਾਲੇ ਦਿਨਾਂ ਵਿਚ ਮਹਾਂਵਿਦਿਆਲਯ ਵਿਚ ਸੁੰਦਰਕਾਂਡ ਪਾਠ ਵੀ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਬਨੀ ਲੋਧੀ ਦੀਆਂ ਕਬੱਡੀ ਟੀਮਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਐਮ.ਈ.ਐਸ. ਬਿਲਡਰਜ਼ ਐਸੋਸੀਏਸ਼ਨ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।