ਸ਼ਹੀਦ ਭਗਤ ਸਿੰਘ ਸੀ.ਸੈਕੰ. ਸਕੂਲ ਮੀਰਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਅੱਚਲ ਸਾਹਿਬ, 3 ਅਗਸਤ (ਗੁਰਚਰਨ ਸਿੰਘ)-ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੀਰਪੁਰ ਵਿਖੇ ਪ੍ਰਿੰਸੀਪਲ ਕਰਮਬੀਰ ਕੌਰ ਤੇ ਮੈਡਮ ਕੁਲਬੀਰ ਕੌਰ ਦੀ ਦੇਖ-ਰੇਖ ਹੇਠ ਸਕੂਲ ਸਟਾਫ਼ ਤੇ ਵਿਦਿਆਰਥਣਾਂ ਵਲੋਂ ਸਕੂਲ ਕੰਪਲੈਕਸ ’ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਗਿੱਧਾ, ਭੰਗੜਾ ਤੇ ਬੋਲੀਆਂ ਪਾ ਕੇ ਖੂਬ ਰੰਗ ਬੰਨਿਆਂ ਪੀਂਘਾਂ ਝੂਟੀਆ ਤੇ ਅਨੰਦ ਮਾਣਿਆਂ।
ਅਜੀਤ ਡੈਸਕ
04-08-2026