ਪਿੰਡ ਭਾਮ ਦੀਆਂ ਦੋਹਾਂ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ
ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਾਰਟੀ ਵਿਚ ਕਰਵਾਇਆ ਸ਼ਾਮਲ
ਹਰਚੋਵਾਲ, 3 ਅਗਸਤ (ਭਾਮ, ਢਿੱਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਭਾਮ ’ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਦੀਆਂ ਦੋਹਾਂ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਾਰੇ ਨਵੇਂ ਸਾਥੀਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਆ
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਲੋਕਾਂ ਦਾ ਸਵਾਗਤ ਕਰਦੇ ਹੋਏ ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ। ਤਸਵੀਰ : ਰਣਜੋਧ ਸਿੰਘ ਭਾਮ
04-08-2026
ਹਰਚੋਵਾਲ, 3 ਅਗਸਤ (ਭਾਮ, ਢਿੱਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਭਾਮ ’ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਦੀਆਂ ਦੋਹਾਂ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਾਰੇ ਨਵੇਂ ਸਾਥੀਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਭਾਮ ਦੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜ ਸ਼ੁਰੂ ਕਰਵਾ ਦਿੱਤੇ ਗਏ ਹਨ ਤੇ ਪਿੰਡ ਦੇ ਹਰ ਵਰਗ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਨਵੇਂ ਸ਼ਾਮਲ ਹੋਏ ਨੁਮਾਇੰਦਿਆਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਬਲਵਿੰਦਰ ਸਿੰਘ ਲਾਡੀ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਜੱਸਾ ਸਿੰਘ ਸਾ. ਸਰਪੰਚ, ਜਤਿੰਦਰ ਸਿੰਘ ਧਾਲੀਵਾਲ, ਗੁਰਤਾਰ ਸਿੰਘ ਡੇਜੀ, ਸੇਵਾ ਮੁਕਤ ਇੰਸਪੈਕਟਰ ਜੋਗਿੰਦਰ ਸਿੰਘ, ਮਿੱਠੂ ਭਰਥ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਮੀਤ ਸਿੰਘ ਸਾਬੀ ਘੁਮਾਣ, ਬਲਜੀਤ ਸਿੰਘ ਬਾਜ, ਹਰਦੇਵ ਸਿੰਘ ਬਲਾਕ ਸੰਮਤੀ ਮੈਂਬਰ, ਸਰਵਣ ਸਿੰਘ (ਬਿਜਲੀ ਬੋਰਡ), ਗੁਰਬਚਨ ਸਿੰਘ ਨੰਬਰਦਾਰ, ਡਾ. ਕੁਲਦੀਪ ਸਿੰਘ, ਬਾਬਾ ਸਿੰਦ, ਡਾ. ਤਰਿੰਦਰ ਸਿੰਘ, ਤਜਿੰਦਰ ਸਿੰਘ, ਅੰਮ੍ਰਿਤਪਾਲ (ਇਟਲੀ), ਅੰਮ੍ਰਿਤਪਾਲ ਸਿੰਘ ਲਾਡੀ, ਕਿਰਪਾਲ ਸਿੰਘ ਮੰਤਰੀ, ਏ.ਐੱਸ.ਆਈ. ਪਲਵਿੰਦਰ ਸਿੰਘ ਧਾਲੀਵਾਲ, ਹਰਦੀਪ ਕੌਰ ਸਰਪੰਚ, ਪਲਵਿੰਦਰ ਕੌਰ ਪੰਚ, ਗੁਰਨਾਮ ਸਿੰਘ ਪੰਚ, ਹਰਪ੍ਰੀਤ ਕੌਰ ਪੰਚ, ਦਵਿੰਦਰ ਕੌਰ ਪੰਚ, ਸਾ. ਪੰਚ ਕਸ਼ਮੀਰ ਸਿੰਘ, ਕੈਪਟਨ ਸੁਰਜੀਤ ਸਿੰਘ ਸਾ. ਸਰਪੰਚ, ਹਰਕੰਵਰ ਸਿੰਘ, ਕਿਰਪਾਲ ਸਿੰਘ ਮੰਤਰੀ, ਮਿੱਤਰਪਾਲ ਸਿੰਘ ਸਾਬਾ ਆਦਿ ਹਾਜ਼ਰ ਸਨ।