ਗੁਰਦਾਸਪੁਰ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ.ਸੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ
ਗੁਰਦਾਸਪੁਰ, 3 ਅਗਸਤ (ਗੁਰਪ੍ਰਤਾਪ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਅੱਗੇ ਜ਼ਿਲ੍ਹਾ ਪੱਧਰੀ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਧਰਨੇ ਦੇ ਪਹਿਲੇ ਹੀ ਦਿਨ ਭਾਰੀ ਗਰਮੀ ਤੇ ਹੁੰਮਸ ਦੇ ਬਾਵਜੂਦ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਨੇ ਸ਼ਮੂਲੀਅਤ ਕਰਕੇ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ।
ਕ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵਲੋਂ ਡੀ.ਸੀ ਦਫਤਰ ਸਾਹਮਣੇ ਸ਼ੁਰੂ ਕੀਤੇ ਧਰਨੇ ਦੌਰਾਨ ਬੈਠੇ ਕਿਸਾਨ ਤੇ ਬੀਬੀਆਂ। ਅਜੀਤ ਤਸਵੀਰ
04-08-2026
ਗੁਰਦਾਸਪੁਰ, 3 ਅਗਸਤ (ਗੁਰਪ੍ਰਤਾਪ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਅੱਗੇ ਜ਼ਿਲ੍ਹਾ ਪੱਧਰੀ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਧਰਨੇ ਦੇ ਪਹਿਲੇ ਹੀ ਦਿਨ ਭਾਰੀ ਗਰਮੀ ਤੇ ਹੁੰਮਸ ਦੇ ਬਾਵਜੂਦ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਨੇ ਸ਼ਮੂਲੀਅਤ ਕਰਕੇ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਤੇ ਨਾਬਾਰਡ ਵਲੋਂ ਫੰਡ ਜਾਰੀ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਨਵੇਂ ਐੱਮ.ਸੀ.ਐੱਲ ਜਾਰੀ ਨਹੀਂ ਕੀਤੇ ਜਾ ਰਹੇ, ਜਿਸ ਨਾਲ ਖੇਤੀ ਕੰਮਾਂ ਵਿਚ ਵੱਡੀਆਂ ਰੁਕਾਵਟਾਂ ਆ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਨੈਸ਼ਨਲ ਹਾਈਵੇਅ ਲਈ ਜ਼ਮੀਨਾਂ ਦੇ ਯੋਗ ਮੁਆਵਜ਼ੇ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਦਬਾਉਣ ਲਈ ਦਰਜ ਕੀਤੇ ਬੇਬੁਨਿਆਦ ਪਰਚੇ ਤੁਰੰਤ ਰੱਦ ਕੀਤੇ ਜਾਣ, ਮੌਜੂਦਾ ਗੰਨਾ ਸੀਜ਼ਨ ਸਮਾਪਤ ਹੋਣ ਕਿਨਾਰੇ ਹੈ ਅਤੇ ਨਵਾਂ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਪਰ ਅਜੇ ਤੱਕ 68.50 ਰੁਪਏ ਦੀ ਪ੍ਰਤੀ ਕੁਇੰਟਲ ਦੀ ਬਕਾਇਆ ਰਕਮ ਜਾਰੀ ਨਹੀਂ ਕੀਤੀ ਗਈ। ਜਥੇਬੰਦੀ ਦੇ ਆਗੂਆਂ ਨੇ ਸਪੱਸ਼ਟ ਸ਼ਬਦਾਂ ’ਚ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਡੀ.ਸੀ ਦਫ਼ਤਰ ਵਲੋਂ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਜਾਂਦਾ, ਇਹ ਅਣਮਿੱਥੇ ਸਮੇਂ ਦਾ ਧਰਨਾ ਨਿਰੰਤਰ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।