05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਓ. ਐਸ. ਡੀ ਟੂ ਸਿਹਤ ਮੰਤਰੀ ਸ਼ਾਲੀਨ ਮਿੱਤਰਾ ਵਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਸਿਹਤ ਪ੍ਰਬੰਧਾਂ ਨੂੰ ਲੈ ਕੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 4 ਅਗਸਤ (ਚੱਕਰਾਜਾ)-ਸਿਹਤ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਤਹਿਤ ਸ਼ਾਲੀਨ ਮਿੱਤਰਾ ਓ. ਐਸ.

ਅਜੀਤ ਡੈਸਕ 05-08-2026
ਗੁਰਦਾਸਪੁਰ, 4 ਅਗਸਤ (ਚੱਕਰਾਜਾ)-ਸਿਹਤ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਤਹਿਤ ਸ਼ਾਲੀਨ ਮਿੱਤਰਾ ਓ.ਐਸ.ਡੀ ਟੂ ਸਿਹਤ ਮੰਤਰੀ ਪੰਜਾਬ ਵਲੋਂ ਨਸ਼ਾ ਛੁਡਾਊ ਕੇਂਦਰ ਗੁਰਦਾਸਪੁਰ ਦਾ ਦੌਰਾ ਕਰਕੇ ਵਿਲੇਜ ਡਿਫੈਂਸ ਕਮੇਟੀ ਦੇ ਅਹੁਦੇਦਾਰਾਂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਲੰਟੀਅਰ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਵਿਚ ਸਿਹਤ ਪ੍ਰਬੰਧਾਂ ਦੇ ਸਬੰਧ ਵਿਚ ਸ਼ਾਲੀਨ ਮਿੱਤਰਾ ਵਲੋਂ ਸਿਵਲ ਸਰਜਨ ਡਾ: ਮਹੇਸ਼ ਕੁਮਾਰ ਪ੍ਰਭਾਕਰ ਦੀ ਮੌਜੂਦਗੀ ’ਚ ਜ਼ਿਲੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਸਹੂਲਤਾਂ ਦੇ ਬਿਹਤਰ ਪ੍ਰਬੰਧਾਂ ਸਬੰਧੀ ਚਰਚਾ ਕੀਤੀ ਗਈ। ਸ਼ਾਲੀਨ ਮਿੱਤਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਸਿਹਤ ਢਾਂਚੇ ਵਿਚ ਕ੍ਰਾਂਤੀਕਾਰੀ ਬਦਲਾਅ ਆਇਆ ਹੈ। ਨਸ਼ਾ ਛੁੜਾਊ ਕੇਂਦਰ ਦੇ ਦੌਰੇ ਦੌਰਾਨ ਉਨ੍ਹਾਂ ਨਸ਼ਾ ਛੱਡ ਚੁੱਕੇ ਨੌਜ਼ਵਾਨਾਂ ਨਾਲ ਮੁਲਾਕਾਤ ਕੀਤੀ। ਨਸ਼ਾ ਛੁਡਾਊ ਕੇਂਦਰ ਵਿਖ ਨਸ਼ਾ ਛੱਡਣ ਵਾਲੇ ਨੌਜ਼ਵਾਨਾਂ ਨੇ ਦੱਸਿਆ ਕਿ ਉਹ ਨਸ਼ਾ ਕਰ ਰਹੇ ਲੋਕਾਂ ਨੂੰ ਨਸ਼ਾ ਛੱਡਣ ਵਿਚ ਸਹਿਯੋਗ ਕਰ ਰਹੇ ਹਨ ਤੇ ਸਰਕਾਰ ਦੀ ਨਸ਼ਾ ਮੁਕਤ ਪੰਜਾਬ ਮੁਹਿੰਮ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ। ਸ਼ਾਲੀਨ ਮਿੱਤਰਾ ਨੇ ਦੱਸਿਆ ਕਿ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਨਵੀਂ ਸਿਹਤ ਸੰਸਥਾਵਾਂ ਦੇ ਨਿਰਮਾਣ ਦੇ ਨਾਲ ਸਿਹਤ ਅਮਲੇ ਨੂੰ ਵੀ ਵਧਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾ: ਮਹੇਸ਼ ਕੁਮਾਰ ਪ੍ਰਭਾਕਰ ਨੇ ਦੱਸਿਆ ਕਿ ਜ਼ਿਲੇ ਵਿਚ ਨਵੇਂ ਆਮ ਆਦਮੀ ਕਲੀਨਿਕ ਦੇ ਨਾਲ ਹੀ ਆਮ ਆਦਮੀ ਪਿੰਡ ਕਲੀਨਿਕ ਦਾ ਨਿਰਮਾਣ ਵੀ ਹੋ ਰਿਹਾ ਹੈ। ਇਸ ਮੌਕੇ ਏ.ਸੀ.ਐਸ ਡਾ: ਪ੍ਰਭਜੋਤ ਕੌਰ ਕਲਸੀ, ਜਿਲਾ ਪਰਿਵਾਰ ਭਲਾਈ ਅਫ਼ਸਰ ਡਾ: ਤੇਜਿੰਦਰ ਕੌਰ, ਜਿਲਾ ਸਿਹਤ ਅਫ਼ਸਰ ਡਾ: ਰਮੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ’ਚ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।