ਸ੍ਰੀ ਅਚਲੇਸ਼ਵਰ ਧਾਮ ਵਿਖੇ ਨਤਮਸਤਕ ਹੋਏ ਸੁਖਜਿੰਦਰ
ਸਿੰਘ ਰੰਧਾਵਾ ਅਤੇ ਐਡਵੋਕੇਟ ਅਮਨਦੀਪ ਜੈਂਤੀਪੁਰ
ਬਟਾਲਾ, 4 ਅਗਸਤ (ਸਤਿੰਦਰ ਸਿੰਘ)-ਪਵਿੱਤਰ ਸਾਵਣ ਮਹੀਨੇ ਦੇ ਮੌਕੇ ਇਤਿਹਾਸਕ ਸ੍ਰੀ ਅਚਲੇਸ਼ਵਰ ਧਾਮ ਵਿਖੇ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਧਾਰਮਿਕ ਸਮਾਗਮ ’ਚ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਬਟਾਲਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ, ਬਲਾਕ ਕਾਂਗਰਸ ਕਮੇਟੀ ਬਟਾਲਾ ਦੇ ਪ੍ਰਧਾਨ ਸੰਜੀਵ ਸ਼ਰਮਾ, ਕਾਂਗਰਸੀ ਕੌਂਸਲਰਾਂ, ਆਗੂਆਂ, ਵਰਕਰਾਂ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਸ
ਸ੍ਰੀ ਅਚਲੇਸ਼ਵਰ ਧਾਮ ਵਿਖੇ ਨਤਮਸਤਕ ਹੁੰਦੇ ਸੁਖਜਿੰਦਰ ਸਿੰਘ ਰੰਧਾਵਾ, ਐਡਵੋਕੇਟ ਅਮਨਦੀਪ ਜੈਂਤੀਪੁਰ ਤੇ ਹੋਰ। ਅਜੀਤ ਤਸਵੀਰ
05-08-2026
ਬਟਾਲਾ, 4 ਅਗਸਤ (ਸਤਿੰਦਰ ਸਿੰਘ)-ਪਵਿੱਤਰ ਸਾਵਣ ਮਹੀਨੇ ਦੇ ਮੌਕੇ ਇਤਿਹਾਸਕ ਸ੍ਰੀ ਅਚਲੇਸ਼ਵਰ ਧਾਮ ਵਿਖੇ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਧਾਰਮਿਕ ਸਮਾਗਮ ’ਚ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਬਟਾਲਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ, ਬਲਾਕ ਕਾਂਗਰਸ ਕਮੇਟੀ ਬਟਾਲਾ ਦੇ ਪ੍ਰਧਾਨ ਸੰਜੀਵ ਸ਼ਰਮਾ, ਕਾਂਗਰਸੀ ਕੌਂਸਲਰਾਂ, ਆਗੂਆਂ, ਵਰਕਰਾਂ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਮੁੱਖ ਸੇਵਾਦਾਰ ਪਵਨ ਕੁਮਾਰ ਪੰਮਾ ਵਲੋਂ ਸ: ਸੁਖਜਿੰਦਰ ਸਿੰਘ ਰੰਧਾਵਾ ਤੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਸਮੂਹ ਆਗੂਆਂ ਨੇ ਭਗਵਾਨ ਕਾਰਤਿਕ ਸੁਆਮੀ ਦੇ ਮੰਦਰ ਵਿਚ ਨਤਮਸਤਕ ਹੋ ਕੇ ਭਗਵਾਨ ਸ਼ਿਵ ਸੰਕਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਸਮੇਤ ਸਮੁੱਚੇ ਵਿਸ਼ਵ ਵਿਚ ਸੁੱਖ-ਸਾਂਤੀ, ਭਾਈਚਾਰੇ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਸ: ਰੰਧਾਵਾ ਨੇ ਕਿਹਾ ਕਿ ਸਾਵਣ ਮਹੀਨਾ ਭਗਵਾਨ ਸ਼ਿਵ ਦੀ ਭਗਤੀ, ਤਪੱਸਿਆ, ਸੇਵਾ ਤੇ ਆਤਮਿਕ ਸ਼ਾਤੀ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਧਾਰਮਿਕ ਅਸਥਾਨ ਸਾਡੀ ਅਨਮੋਲ ਵਿਰਾਸਤ ਹਨ ਤੇ ਅਜਿਹੇ ਸਮਾਗਮ ਸਮਾਜ ਵਿਚ ਆਪਸੀ ਪਿਆਰ, ਸਦਭਾਵਨਾ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਸਾਵਣ ਮਹੀਨੇ ਦੀਆਂ ਹਾਰਦਿਕ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ਼ਿਵ ਦੀ ਕਿਰਪਾ ਨਾਲ ਹਰ ਘਰ ਵਿਚ ਸੁੱਖ, ਸਾਂਤੀ ਅਤੇ ਖੁਸ਼ਹਾਲੀ ਬਣੀ ਰਹੇ। ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਇਤਿਹਾਸਕ ਸ੍ਰੀ ਅਚਲੇਸਵਰ ਧਾਮ ਲੱਖਾਂ ਸ਼ਰਧਾਲੂਆਂ ਦੀ ਅਟੁੱਟ ਆਸਥਾ ਦਾ ਕੇਂਦਰ ਹੈ। ਸਾਵਣ ਮਹੀਨੇ ਦੌਰਾਨ ਇਥੇ ਨਤਮਸਤਕ ਹੋਣ ਨਾਲ ਮਨ ਨੂੰ ਆਤਮਿਕ ਸਾਂਤੀ ਅਤੇ ਨਵੀਂ ਊਰਜਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਦਿਆਂ ਆਉਣ ਵਾਲੀ ਪੀੜ੍ਹੀ ਨੂੰ ਵੀ ਇਸ ਨਾਲ ਜੋੜਨਾ ਚਾਹੀਦਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਸਾਵਣ ਮਹੀਨੇ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਮੁੱਖ ਸੇਵਾਦਾਰ ਪਵਨ ਕੁਮਾਰ ਪੰਮਾ ਨੇ ਸਮੂਹ ਸੰਗਤਾਂ ਨੂੰ ਸਾਵਣ ਮਹੀਨੇ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਭਗਵਾਨ ਸ਼ਿਵ ਅੱਗੇ ਸਭ ਦੀ ਚੜ੍ਹਦੀ ਕਲਾ, ਚੰਗੀ ਸਿਹਤ ਤੇ ਖੁਸ਼ਹਾਲ ਜੀਵਨ ਦੀ ਅਰਦਾਸ ਕੀਤੀ। ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨਾਲ ਕੌਂਸਲਰ ਵਿਜੇ ਕੁਮਾਰ ਬਿੱਲੂ ਸਾਬਕਾ ਡਿਪਟੀ ਮੇਅਰ, ਕੌਂਸਲਰ ਚੰਦਰ ਮੋਹਨ ਵਿਜ, ਕੌਂਸਲਰ ਸੁਨੀਲ ਸਰੀਨ ਸਾਬਕਾ ਸੀਨੀਅਰ ਡਿਪਟੀ ਮੇਅਰ, ਸੰਜੀਵ ਸ਼ਰਮਾ ਸਿਟੀ ਪ੍ਰਧਾਨ , ਕੌਂਸਲਰ ਹੀਰਾ ਅੱਤਰੀ ਸਿਵ ਸਾਨਨ, ਸਾਬਕਾ ਕੌਂਸਲਰ ਸੁਖਦੇਵ ਸਿੰਘ ਬਾਜਵਾ, ਸਾਬਕਾ ਕੌਂਸਲਰ ਬੱਬੀ ਸੇਖੜੀ, ਸਾਬਕਾ ਕੌਂਸਲਰ ਜਰਮਨ ਬਾਜਵਾ, ਕੌਂਸਲਰ ਬਲਵਿੰਦਰ ਮਿੰਟਾ, ਕੌਂਸਲਰ ਰਾਕੇਸ਼ ਤੁੱਲੀ, ਰਾਜੇਸ਼ ਤੁੱਲੀ, ਕੌਂਸਲਰ ਭੁਪਿੰਦਰ ਸਿੰਘ ਸੋਨੂੰ ਵਾਹਲਾ, ਕੌਂਸਲਰ ਭੁਪਿੰਦਰ ਸਿੰਘ ਨਾਮਧਾਰੀ, ਕੌਂਸਲਰ ਸੁਧੀਰ ਚੰਦਾ, ਕੌਂਸਲਰ ਰਮੇਸ਼ ਬੂਰਾ, ਕੌਂਸਲਰ ਕਸਤੂਰੀ ਲਾਲ, ਕੌਂਸਲਰ ਵਿੱਕੀ ਕਸ਼ਯਪ, ਕੌਂਸਲਰ ਸਟੀਫਨ ਖਤੀਬ, ਸੁਦੇਸ਼ ਕੁਮਾਰ ਬੌਬੀ, ਯੂਥ ਪ੍ਰਧਾਨ ਐਡਵੋਕੇਟ ਚੰਦਰ ਚੰਦਾ, ਨਾਗੀ, ਜਸਬੀਰ ਸਿੰਘ, ਸੋਨੂੰ ਸ਼ੇਰਗਿੱਲ, ਸੰਨੀ ਬੱਬਰ, ਤਰਸੇਮ ਲਾਲ, ਨਰਿੰਦਰ ਮਹਿਤਾ, ਰਮਨ ਨਈਅਰ ਪ੍ਰਧਾਨ ਕਾਂਗਰਸ ਸੇਵਾ ਦਲ, ਰਾਜੇਸ਼ ਬਿੱਟੂ, ਨਰਿੰਦਰ ਸੇਖੜੀ, ਭੋਲਾ ਪੁਰੀ ਨਾਲ ਹੋਰ ਵੀ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।