05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪਕੀਵਾਂ ’ਚ ਗੰਦਾ ਪਾਣੀ ਸੜਕਾਂ ’ਤੇ

ਕਲਾਨੌਰ, 4 ਅਗਸਤ (ਪੁਰੇਵਾਲ)-ਨੇੜਲੇ ਪਿੰਡ ਪਕੀਵਾਂ ਵਾਸੀਆਂ ਦੇ ਇਕ ਵਫ਼ਦ ਵਲੋਂ ਸਥਾਨਕ ਕਸਬੇ ’ਚ ਸਥਿਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਮਿਲ ਕੇ ਪਿੰਡ ’ਚ ਸਥਿਤ ਛੱਪੜ ਦੀ ਸਫ਼ਾਈ, ਡਿਸਪੈਂਸਰੀ ਦੀ ਹਾਲਤ ਸੁਧਾਰਨ ਤੇ ਸੜਕਾਂ ’ਤੋਂ ਗੰਦੇ ਪਾਣੀ ਦੀ ਸਫ਼ਾਈ ਕਰਾਉਣ ਲਈ ਮੰਗ ਪੱਤਰ ਦਿੱਤਾ ਗਿਆ। ਜਾਣਕਾਰੀ ਸਾਂਝੀ ਕਰਦਿਆਂ ਪਿੰਡ ਪਕੀਵਾਂ ਵਾਸੀ ਹਰਮਨਪ੍ਰੀਤ ਸਿੰਘ, ਗੁਰਮੀਤ ਸਿੰਘ, ਦਲਜੀਤ ਸਿੰਘ, ਰਣਜੀਤ ਸਿੰਘ, ਜਗਦੀਪ ਸਿੰਘ, ਜਸਵਿੰਦਰ ਸਿੰਘ, ਸੁੱਚਾ ਸਿੰਘ, ਲਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਅਵਤਾਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਛੱਪੜ ਦੀ ਸਫ਼ਾਈ ਨਾ ਹੋਣ ’ਤੇ ਛੱਪੜ ਦਾ ਪਾਣੀ ਸੜਕਾਂ ’ਤੇ ਆਉਣ ਕਾਰਨ ਰਾਹਗੀਰਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 05-08-2026
ਕਲਾਨੌਰ, 4 ਅਗਸਤ (ਪੁਰੇਵਾਲ)-ਨੇੜਲੇ ਪਿੰਡ ਪਕੀਵਾਂ ਵਾਸੀਆਂ ਦੇ ਇਕ ਵਫ਼ਦ ਵਲੋਂ ਸਥਾਨਕ ਕਸਬੇ ’ਚ ਸਥਿਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਮਿਲ ਕੇ ਪਿੰਡ ’ਚ ਸਥਿਤ ਛੱਪੜ ਦੀ ਸਫ਼ਾਈ, ਡਿਸਪੈਂਸਰੀ ਦੀ ਹਾਲਤ ਸੁਧਾਰਨ ਤੇ ਸੜਕਾਂ ’ਤੋਂ ਗੰਦੇ ਪਾਣੀ ਦੀ ਸਫ਼ਾਈ ਕਰਾਉਣ ਲਈ ਮੰਗ ਪੱਤਰ ਦਿੱਤਾ ਗਿਆ। ਜਾਣਕਾਰੀ ਸਾਂਝੀ ਕਰਦਿਆਂ ਪਿੰਡ ਪਕੀਵਾਂ ਵਾਸੀ ਹਰਮਨਪ੍ਰੀਤ ਸਿੰਘ, ਗੁਰਮੀਤ ਸਿੰਘ, ਦਲਜੀਤ ਸਿੰਘ, ਰਣਜੀਤ ਸਿੰਘ, ਜਗਦੀਪ ਸਿੰਘ, ਜਸਵਿੰਦਰ ਸਿੰਘ, ਸੁੱਚਾ ਸਿੰਘ, ਲਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਅਵਤਾਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਛੱਪੜ ਦੀ ਸਫ਼ਾਈ ਨਾ ਹੋਣ ’ਤੇ ਛੱਪੜ ਦਾ ਪਾਣੀ ਸੜਕਾਂ ’ਤੇ ਆਉਣ ਕਾਰਨ ਰਾਹਗੀਰਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਗੰਦਾ ਪਾਣੀ ਜਿੰਮੀਦਾਰਾਂ ਦੀਆਂ ਫ਼ਸਲਾਂ ’ਚ ਪੈਣ ਕਾਰਨ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੱਸਿਆ ਦੇ ਹੱਲ ਲਈ ਕਈ ਵਾਰ ਗੁਹਾਰ ਲਗਾਈ ਗਈ, ਜਦਕਿ ਅਜੇ ਤੱਕ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰੀ ਵੱਸ ਪ੍ਰਸ਼ਾਸ਼ਨ ਦਾ ਸਹਾਰਾ ਲੈਣਾ ਪੈ ਰਿਹਾ ਹੈ। ਪਿੰਡ ਵਾਸੀਆਂ ਵਲੋਂ ਬੀ.ਡੀ.ਪੀ.ਓ. ਕਲਾਨੌਰ ਨੂੰ ਮੰਗ ਪੱਤਰ ਦੇ ਕੇ ਗੰਦੇ ਪਾਣੀ ਦੀ ਯੋਗ ਨਿਕਾਸੀ ਤੇ ਡਿਸਪੈਂਸਰੀ ਦੀ ਸਫ਼ਾਈ ਲਈ ਯੋਗ ਉਪਰਾਲੇ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਬੀ.ਡੀ.ਪੀ.ਓ. ਸ: ਸੁਰਜੀਤ ਸਿੰਘ ਬਰਾੜ ਨੇ ਗੱਲਬਾਤ ਦੌਰਾਨ ਦੱਸਿਆ ਕਿ ਪਿੰਡ ਪਕੀਵਾਂ ਦੇ ਵਫ਼ਦ ਵਲੋਂ ਦਿੱਤੀ ਦਰਖਾਸਤ ਸਬੰਧਤਾਂ ਨੂੰ ਭੇਜ ਕੇ ਲੋੜੀਂਦੇ ਪ੍ਰਬੰਧ ਕਰਨ ਲਈ ਲਿਖਿਆ ਗਿਆ ਹੈ। ਓਧਰ ਸਰਪੰਚ ਹਰਭਜਨ ਸਿੰਘ ਪਕੀਵਾਂ ਨੇ ਦੱਸਿਆ ਕਿ ਪਿੰਡ ਦੇ ਛੱਪੜ ਦਾ ਪਾਣੀ ਹੇਠਾਂ ਹੀ ਰਹਿੰਦਾ ਹੈ, ਜਦਕਿ ਸਰਪੰਚੀ ਦੇ ਪਿਛਲੇ ਕਾਰਜਕਾਲ ਦੌਰਾਨ ਨਾਲੇ ਦੀ ਉਚਾਈ ਜ਼ਿਆਦਾ ਹੋਣ ਕਾਰਨ ਪਾਣੀ ਸੜਕਾਂ ’ਤੇ ਆ ਜਾਂਦਾ ਹੈ। ਸਰਪੰਚ ਹਰਭਜਨ ਸਿੰਘ ਨੇ ਦੱਸਿਆ ਕਿ ਨਾਲਿਆਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ ਤੇ ਜਲਦ ਡਿਸਪੈਂਸਰੀ ਦੀ ਵੀ ਸਫ਼ਾਈ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਨੂੰ ਕੋਈ ਗ੍ਰਾਂਟ ਨਾ ਮਿਲਣ ਕਾਰਨ ਵਿਕਾਸੀ ਕਾਰਜ਼ਾਂ ਨੂੰ ਬ੍ਰੇਕ ਲੱਗੀ ਹੈ।
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਜੂਨੀਅਰ ਵਿੰਗ ਵਿਚ ਪਲੇਅ-ਵੇਅ ਕਲਾਸਾਂ ਦੀ ਸ਼ਾਨਦਾਰ ਸ਼ੁਰੂਆਤ ਅਗਲੀ ਖ਼ਬਰ ਸ੍ਰੀ ਅਚਲੇਸ਼ਵਰ ਧਾਮ ਵਿਖੇ ਨਤਮਸਤਕ ਹੋਏ ਸੁਖਜਿੰਦਰ ਸਿੰਘ ਰੰਧਾਵਾ ਅਤੇ ਐਡਵੋਕੇਟ ਅਮਨਦੀਪ ਜੈਂਤੀਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।