06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹਲਕਾ ਫ਼ਤਹਿਗੜ੍ਹ ਚੂੜੀਆਂ ’ਚ ਅਕਾਲੀ ਨੇਤਾ ਲੋਧੀਨੰਗਲ ਦੀ ਬੱਲੇ-ਬੱਲੇ-ਧੌਲਪੁਰ

ਬਟਾਲਾ, 4 ਅਗਸਤ (ਹਰਦੇਵ ਸਿੰਘ ਸੰਧੂ)-ਆ ਰਹੀਆਂ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕੇ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਸੁਖਪਾਲ ਸਿੰਘ ਧੌਲਪੁਰ ਨੇ ਕੀਤਾ।

ਅਜੀਤ ਡੈਸਕ 05-08-2026
ਬਟਾਲਾ, 4 ਅਗਸਤ (ਹਰਦੇਵ ਸਿੰਘ ਸੰਧੂ)-ਆ ਰਹੀਆਂ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕੇ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਸੁਖਪਾਲ ਸਿੰਘ ਧੌਲਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ’ਚ ਲੋਕਾਂ ਦੇ ਹਰਮਨ ਪਿਆਰੇ ਨੇਤਾ ਲਖਬੀਰ ਸਿੰਘ ਲੋਧੀਨੰਗਲ ਜਿਨਾਂ ਨਾਲ ਵੋਟਰ ਤੇ ਵਰਕਰ ਚੱਟਾਨ ਵਾਂਗ ਖੜੇ ਹਨ ਤੇ 2027 ’ਚ ਲੋਕ ਲੋਧੀਨੰਗਲ ਨੂੰ ਵੱਡੀ ਲੀਡ ਨਾਲ ਜਿੱਤ ਹਾਸਲ ਕਰਾਉਣਗੇ, ਕਿਉਂਕਿ ਹਲਕੇ ਅੰਦਰ ਲਖਬੀਰ ਸਿੰਘ ਲੋਧੀਨੰਗਲ ਦੀ ਹਰ ਪਾਸੇ ਬੱਲੇ-ਬੱਲੇ ਹੋ ਰਹੀ ਹੈ, ਜਿਸ ਨਾਲ ਵਿਰੋਧੀਆਂ ਦੇ ਚਿਹਰੇ ਉਤਰੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੀ ਬਣੇਗੀ ਤੇ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਹੋਣਗੇ। ਇਸ ਮੌਕੇ ਸ਼ਰਨਜੀਤ ਸਿੰਘ ਪੱਡਾ, ਦਵਿੰਦਰ ਸਿੰਘ ਲਾਲੀ, ਨਿਰਮਲ ਸਿੰਘ ਮੈਂਬਰ, ਹਰਵਿੰਦਰ ਸਿੰਘ ਮੈਂਬਰ, ਕੈਪਟਨ ਸਿੰਘ ਮੈਂਬਰ, ਜਥੇਦਾਰ ਜਗਤਾਰ ਸਿੰਘ, ਸ਼ਿੰਗਾਰਾ ਸਿੰਘ, ਬਲਵਿੰਦਰ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 2027 ਦੀਆਂ ਚੋਣਾਂ ਦੌਰਾਨ ‘ਆਪ’ ਦੀ ਦੁਬਾਰਾ ਬਣੇਗੀ ਸਰਕਾਰ-ਸਰਬਜੀਤ ਜਾਗੋਵਾਲ ਅਗਲੀ ਖ਼ਬਰ ਕਿੰਡਰ ਗਾਰਟਨ ਸਕੂਲ ਕਾਲਾ ਅਫ਼ਗਾਨਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।