06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

2027 ਦੀਆਂ ਚੋਣਾਂ ਦੌਰਾਨ ‘ਆਪ’ ਦੀ ਦੁਬਾਰਾ ਬਣੇਗੀ ਸਰਕਾਰ-ਸਰਬਜੀਤ ਜਾਗੋਵਾਲ

ਕਾਹਨੂੰਵਾਨ, 4 ਅਗਸਤ (ਨਿਸ਼ਾਨ ਸਿੰਘ ਚਾਹਲ)-2027 ’ਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਨ ਜਾ ਰਹੀ ਹੈ, ਕਿਉਂਕਿ ਆਮ ਆਦਮੀ ਪਾਰਟੀ ਤੋਂ ਬਿਨ੍ਹਾਂ ਪੰਜਾਬ ਦੀ ਕਿਸੇ ਵੀ ਰਾਜਨੀਤਕ ਧਿਰ ਦੇ ਕੋਲ ਪੰਜਾਬੀਆਂ ਦੀ ਬਿਹਤਰੀ ਤੇ ਭਲਾਈ ਲਈ ਕੋਈ ਠੋਸ ਵਿਜ਼ਨ ਨਹੀਂ ਹੈ। ਇਹ ਦਾਅਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਜਾਗੋਵਾਲ ਨੇ ਆਪਣੇ ਸਾਥੀਆਂ ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਡਾ.

ਅਜੀਤ ਡੈਸਕ 05-08-2026
ਕਾਹਨੂੰਵਾਨ, 4 ਅਗਸਤ (ਨਿਸ਼ਾਨ ਸਿੰਘ ਚਾਹਲ)-2027 ’ਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਨ ਜਾ ਰਹੀ ਹੈ, ਕਿਉਂਕਿ ਆਮ ਆਦਮੀ ਪਾਰਟੀ ਤੋਂ ਬਿਨ੍ਹਾਂ ਪੰਜਾਬ ਦੀ ਕਿਸੇ ਵੀ ਰਾਜਨੀਤਕ ਧਿਰ ਦੇ ਕੋਲ ਪੰਜਾਬੀਆਂ ਦੀ ਬਿਹਤਰੀ ਤੇ ਭਲਾਈ ਲਈ ਕੋਈ ਠੋਸ ਵਿਜ਼ਨ ਨਹੀਂ ਹੈ। ਇਹ ਦਾਅਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਜਾਗੋਵਾਲ ਨੇ ਆਪਣੇ ਸਾਥੀਆਂ ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਡਾ. ਨਵਦੀਪ ਸਿੰਘ, ਗੌਰਵ ਭਨੋਟ, ਜਗਦੀਸ਼ ਸਿੰਘ ਬਘੋਲ, ਸਰਪੰਚ ਅਰਜਨ ਸਿੰਘ ਤੇ ਮਲਕੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੋਕ ਮਿਲਣੀ ਸਮਾਗਮਾਂ ਦੌਰਾਨ ਜਿਸ ਹਿਸਾਬ ਨਾਲ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ, ਉਸ ਤੋਂ ਇਹ ਸਪੱਸ਼ਟ ਹੈ ਕਿ ਪੰਜਾਬ ਵਾਸੀ ‘ਆਪ’ ਦੀ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ ਤੇ ਪੰਜਾਬ ’ਚ ਦੁਬਾਰਾ ਸਰਕਾਰ ਲਿਆਉਣ ਦੇ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਵਲੋਂ ਪੰਜਾਬੀਆਂ ਦੀ ਭਲਾਈ ਲਈ ਥੋੜੇ ਹੀ ਸਮੇਂ ਅੰਦਰ ਅਜਿਹੇ ਕੰਮ ਕਰ ਦਿਖਾਏ ਹਨ, ਜੋ ਪਿਛਲੀਆਂ ਸਰਕਾਰਾਂ ਆਪਣੇ 70 ਸਾਲ ਦੇ ਦੌਰਾਨ ਨਹੀਂ ਕਰ ਸਕੀਆਂ।
ਪਿਛਲੀ ਖ਼ਬਰ ਜੋਬਨ ਰੰਧਾਵਾ ਨੂੰ ਹਲਕਾ ਇੰਚਾਰਜ ਨਿਯੁਕਤ ਹੋਣ ’ਤੇ ਹਰਮਨਪ੍ਰੀਤ ਤਾਰਾਗਾੜ੍ਹ ਤੇ ਮਨਬੀਰ ਸਿੰਘ ਨੰਗਲ ਨੇ ਦਿੱਤੀ ਵਧਾਈ ਅਗਲੀ ਖ਼ਬਰ ਹਲਕਾ ਫ਼ਤਹਿਗੜ੍ਹ ਚੂੜੀਆਂ ’ਚ ਅਕਾਲੀ ਨੇਤਾ ਲੋਧੀਨੰਗਲ ਦੀ ਬੱਲੇ-ਬੱਲੇ-ਧੌਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।