ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ-ਡਾ ਹਰਦੀਪ ਸਿੰਘ
ਅੱਚਲ ਸਾਹਿਬ, 4 ਅਗਸਤ (ਗੁਰਚਰਨ ਸਿੰਘ)-ਪਿਛਲੇ ਸਾਲ ਆਏ ਹੜਾਂ ਦੇ ਮੁਆਵਜ਼ੇ, ਗੰਨੇ ਦੀ ਅਦਾਇਗੀ, ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ’ਤੇ ਝੂਠੇ ਪਰਚੇ ਰੱਦ ਕਰਵਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੀਤਾ ਜਾ ਰਿਹਾ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ, ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅੱਚਲ ਸਾਹਿਬ ਦੇ ਪ੍ਰਧਾਨ ਡਾ.
ਅੱਚਲ ਸਾਹਿਬ, 4 ਅਗਸਤ (ਗੁਰਚਰਨ ਸਿੰਘ)-ਪਿਛਲੇ ਸਾਲ ਆਏ ਹੜਾਂ ਦੇ ਮੁਆਵਜ਼ੇ, ਗੰਨੇ ਦੀ ਅਦਾਇਗੀ, ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ’ਤੇ ਝੂਠੇ ਪਰਚੇ ਰੱਦ ਕਰਵਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੀਤਾ ਜਾ ਰਿਹਾ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ, ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅੱਚਲ ਸਾਹਿਬ ਦੇ ਪ੍ਰਧਾਨ ਡਾ. ਹਰਦੀਪ ਸਿੰਘ ਨੇ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਹੜਾਂ ਕਾਰਨ ਨੁਕਸਾਨ ਹੋਏ ਨੂੰ ਇਕ ਸਾਲ ਬੀਤ ਜਾਣ ਮਗਰੋਂ ਵੀ ਕਿਸਾਨਾਂ ਨੂੰ ਮੁਆਵਜਾ ਨਹੀਂ ਮਿਲਿਆ, ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ, ਸੜਕਾਂ ਲਈ ਐਕਵਾਇਰ ਕੀਤੀਆਂ ਜ਼ਮੀਨ ਦੇ ਪੈਸੇ ਬਕਾਇਆ ਹਨ, ਸਰਕਾਰ ਨਵੀਂ ਲੈਂਡ ਪੂਲਿੰਗ ਨੀਤੀ ਲੈ ਕੇ ਆ ਰਹੀ ਹੈ, ਯੂਰੀਆ ਨਾਲ ਵਾਧੂ ਸਾਮਾਨ ਦੇ ਕੇ ਕਿਸਾਨਾਂ ਨੂੰ ਕਰਜਾਈ ਕੀਤਾ ਜਾ ਰਿਹਾ ਹੈ ਤੇ ਹੋਰ ਮੰਗਾਂ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਦੇ ਆਦੇਸ਼ਾਂ ’ਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਸਕੱਤਰ ਨਰਿੰਦਰ ਸਿੰਘ, ਰਾਮਜੀਤ ਸਿੰਘ, ਮੇਜਰ ਸਿੰਘ, ਬਲਦੇਵ ਸਿੰਘ, ਈਸ਼ਵਰ ਸਿੰਘ, ਸੰਤੋਖ ਸਿੰਘ, ਮਨਜੀਤ ਸਿੰਘ, ਰਾਜ ਸਿੰਘ, ਮਨਜੀਤ ਸਿੰਘ, ਜਸਦੇਵ ਸਿੰਘ, ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਦੀਪ ਸਿੰਘ ਆਦਿ ਮੌਜੂਦ ਰਹੇ।