06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰਦਾਸਪੁਰ ਸਹੋਦਿਆ ਇੰਟਰ-ਸਕੂਲ ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ

ਬਟਾਲਾ, 5 ਅਗਸਤ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ਵਿਦਿਆਰਥੀਆਂ ਨੇ ਗੁਰਦਾਸਪੁਰ ਸਹੋਦਿਆ ਇੰਟਰ-ਸਕੂਲ ਮੁਕਾਬਲੇ-2026 ਦੌਰਾਨ ਲਾਜਵਾਬ ਪ੍ਰਦਰਸ਼ਨ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸੰਬੰਧੀ ਪ੍ਰਿੰਸੀਪਲ ਐੱਸ.

ਸੇਂਟ ਕਬੀਰ ਪਬਲਿਕ ਸਕੂਲ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੀਆਂ ਸ਼ਖ਼ਸੀਅਤਾਂ। ਅਜੀਤ ਤਸਵੀਰ 06-08-2026
ਬਟਾਲਾ, 5 ਅਗਸਤ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ਵਿਦਿਆਰਥੀਆਂ ਨੇ ਗੁਰਦਾਸਪੁਰ ਸਹੋਦਿਆ ਇੰਟਰ-ਸਕੂਲ ਮੁਕਾਬਲੇ-2026 ਦੌਰਾਨ ਲਾਜਵਾਬ ਪ੍ਰਦਰਸ਼ਨ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸੰਬੰਧੀ ਪ੍ਰਿੰਸੀਪਲ ਐੱਸ.ਬੀ. ਨਾਯਰ ਨੇ ਦੱਸਿਆ ਕਿ ਸੇਂਟ ਕਬੀਰ ਸਕੂਲ ਦੀ 5ਵੀਂ, 6ਵੀਂ, 7ਵੀਂ ਜਮਾਤ ਦੇ ਵਿਦਿਆਰਥੀਆਂ ਕਾਵਿਸ਼, ਅਹਿਰਨਜੋਤ ਸਿੰਘ, ਅਮਿਤੋਜ ਸਿੰਘ ਨੇ ‘ਬਰੇਨ ਬਜ਼’ (ਗਣਿਤ ਤੇ ਸਾਇੰਸ ਕੁਈਜ਼) ਮੁਕਾਬਲੇ ਦੌਰਾਨ ਪਹਿਲਾ ਸਥਾਨ, 8ਵੀਂ, 9ਵੀਂ ਦੇ ਵਿਦਿਆਰਥੀਆਂ ਹਰਲੀਨ ਕੌਰ ਤੇ ਸੁਹਾਨਾ ਸਿੰਘ ਨੇ ਡਾਟਾ ਡਰਾਈਵਨ ‘ਡਿਸੀਜ਼ਨ ਚੈਲੇਂਜ’ ਮੁਕਾਬਲੇ ਦੌਰਾਨ ਤੀਸਰਾ ਸਥਾਨ ਤੇ 9ਵੀਂ, 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਆਕ੍ਰਿਤੀ, ਨਿੱਕੀਤਾ ਤੇ ਜੁਗਰਾਜ ਸਿੰਘ ਨੇ ‘ਬਿਜ਼ਨਸ ਪਿੱਚ’ ਮੁਕਾਬਲੇ ਦੌਰਾਨ ਦੂਸਰਾ ਸਥਾਨ ਹਾਸਿਲ ਕਰਕੇ ਪੜ੍ਹਾਈ ਦੇ ਨਾਲ-ਨਾਲ ਸਹਾਇਕ ਗਤੀਵਿਧੀਆਂ ’ਚ ਅੱਗੇ ਆਉਣ ਲਈ ਬਾਕੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਹੈ। ਅਨੁਭਵੀ ਜੱਜਾਂ ਦੀ ਦੇਖ-ਰੇਖ ਹੇਠ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੁਰਦਾਸਪੁਰ ਵਿਖੇ ਕਰਵਾਏ ਗਏ ਇੰਟਰ-ਸਕੂਲ ਮੁਕਾਬਲੇ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਹੋਦਿਆ ਸਕੂਲ ਕੰਪਲੈਕਸ ਦੇ ਮੁਖੀ ਐੱਸ.ਬੀ. ਨਾਯਰ, ਜੋਇੰਟ ਸੈਕਟਰੀ ਉਪਮਾ ਮਹਾਜਨ ਤੇ ਰਾਜੀਵ ਭਾਰਤੀ ਦੁਆਰਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪਹੁੰਚਣ ’ਤੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ, ਸਕੂਲ ਮੈਨੇਜ਼ਮੈਂਟ ਮੈਂਬਰ ਮੈਡਮ ਨਵਦੀਪ ਕੌਰ, ਕੁਲਦੀਪ ਕੌਰ, ਦੁਆਰਾ ਸਵੇਰ ਦੀ ਸਭਾ ਵਿਚ ਸਟੇਜ ’ਤੇ ਬੁਲਾ ਕੇ ਵਧਾਈ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਹਰ ਮੁਸ਼ਕਿਲ ਦਾ ਸਾਹਮਣਾ ਕਰਨ ਨਵੀਂ ਸੋਚ ਅਪਣਾਉਣ ਤੇ ਹਰ ਕੰਮ ਨੂੰ ਬਿਹਤਰੀਨ ਢੰਗ ਦੇ ਨਾਲ ਕਰਨ ਲਈ ਪ੍ਰੇਰਿਆ ਵੀ ਗਿਆ। ਇਸ ਮੌਕੇ ਕੋਆਰਡੀਨੇਟਰ ਵਿਸ਼ਾਲ ਸਿੰਘ, ਟੇਨ ਸਿੰਘ ਸਮੇਤ ਸਮੂਹ ਸਕੂਲੀ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਡੀ.ਏ ਕੋਈ ਖੈਰਾਤ ਨਹੀਂ, ਉਨ੍ਹਾਂ ਦੀ ਮਿਹਨਤ ਦਾ ਕਾਨੂੰਨੀ ਹੱਕ ਹੈ-ਐਡਵੋਕੇਟ ਢਿੱਲੋਂ ਅਗਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਵਿਦਿਆਰਥਣਾਂ ਲਈ ਕੌਂਸਲਿੰਗ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।