06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬੀ.ਐੱਡ. ਸਮੈਸਟਰ-4 ’ਚ ਅੱਵਲ ਆਈਆਂ ਵਿਦਿਆਰਥਣਾ। ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਪੰਧੇਰ ਦੇ ਬੀ.ਐੱਡ. ਸਮੈਸਟਰ-4 ਦਾ ਸ਼ਾਨਦਾਰ ਨਤੀਜਾ

ਫ਼ਤਹਿਗੜ੍ਹ ਚੂੜੀਆਂ, 5 ਅਗਸਤ (ਐੱਮ. ਐੱਸ.

ਅਜੀਤ ਡੈਸਕ 06-08-2026
ਫ਼ਤਹਿਗੜ੍ਹ ਚੂੜੀਆਂ, 5 ਅਗਸਤ (ਐੱਮ.ਐੱਸ. ਫੁੱਲ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ, ਪੰਧੇਰ ਦੇ ਬੀ.ਐੱਡ. ਸਮੈਸਟਰ-4 ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਅਨੁਸਾਰ ਮਾਲਿਨੀ ਖੰਨਾ ਨੇ 83 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸਿਮਰਨਜੀਤ ਕੌਰ ਨੇ 79.9 ਫ਼ੀਸਦੀ ਅੰਕਾਂ ਨਾਲ ਦੂਜਾ, ਸੁਪ੍ਰੀਆ ਕੌਰ ਤੇ ਸੁਪਨਦੀਪ ਕੌਰ ਨੇ 79.3 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਸੋਸਾਇਟੀ ਦੀ ਚੇਅਰਪਰਸਨ ਹਰਜਿੰਦਰਪਾਲ ਕੌਰ, ਮੈਨੇਜ਼ਿੰਗ ਡਾਇਰੈਕਟਰ ਅਵਤਾਰ ਸਿੰਘ ਕੰਗ, ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਸਫ਼ਲ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਲਗਨ ਤੇ ਸੰਸਥਾ ਵਲੋਂ ਦਿੱਤੀ ਜਾ ਰਹੀ ਗੁਣਵੱਤਾ ਭਰਪੂਰ ਸਿੱਖਿਆ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਹਮੇਸ਼ਾਂ ਵਚਨਬੱਧ ਹੈ। ਉਨ੍ਹਾਂ ਸਾਰੇ ਸਫ਼ਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਜ਼ੋਨਲ ਖੇਡਾਂ ’ਚ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ (ਲੇਹਲ) ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਡਾ. ਅਮਰਬੀਰ ਸਿੰਘ ਬੋਪਾਰਾਏ ਦੀ ਮੈਡੀਕਲ ਸੁਪਰਡੈਂਟ ਵਜੋਂ ਨਿਯੁਕਤੀ ਨਾਲ ਗੁਰਦਾਸਪੁਰ ਜ਼ਿਲ੍ਹੇ ਦਾ ਮਾਣ ਵਧਿਆ ਗੁਰੂ ਗੋਬਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।