06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡ ਰਾਜਪੁਰਾ, ਕੋਟ ਖਾਂ ਮੁਹੰਮਦ ਡੇਰੇ ਵਿਖੇ ਨਵੀਂ ਇਕਾਈ ਦਾ ਗਠਨ

ਭੈਣੀ ਮੀਆਂ ਖਾਂ, 5 ਅਗਸਤ (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਦੇ ਅਧੀਨ ਪੈਂਦੇ ਪਿੰਡ ਰਾਜਪੁਰਾ ਕੋਟ ਖਾਂ ਮੁਹੰਮਦ ਵਿਖੇ ਭਰਵੀਂ ਮੀਟਿੰਗ ਦੌਰਾਨ ਪਿੰਡ ਦੀ ਇਕਾਈ ਦਾ ਗਠਨ ਕੀਤਾ ਗਿਆ। ਮੀਟਿੰਗ ਦੀ ਅਗਵਾਈ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਸਕੱਤਰ ਕੈਪਟਨ ਸ਼ਮਿੰਦਰ ਸਿੰਘ ਅਤੇ ਜ਼ਿਲ੍ਹਾ ਆਗੂ ਬੀਬੀ ਹਰਜੀਤ ਕੌਰ ਨੇ ਕੀਤੀ।

ਅਜੀਤ ਡੈਸਕ 06-08-2026
ਭੈਣੀ ਮੀਆਂ ਖਾਂ, 5 ਅਗਸਤ (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਦੇ ਅਧੀਨ ਪੈਂਦੇ ਪਿੰਡ ਰਾਜਪੁਰਾ ਕੋਟ ਖਾਂ ਮੁਹੰਮਦ ਵਿਖੇ ਭਰਵੀਂ ਮੀਟਿੰਗ ਦੌਰਾਨ ਪਿੰਡ ਦੀ ਇਕਾਈ ਦਾ ਗਠਨ ਕੀਤਾ ਗਿਆ। ਮੀਟਿੰਗ ਦੀ ਅਗਵਾਈ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਸਕੱਤਰ ਕੈਪਟਨ ਸ਼ਮਿੰਦਰ ਸਿੰਘ ਅਤੇ ਜ਼ਿਲ੍ਹਾ ਆਗੂ ਬੀਬੀ ਹਰਜੀਤ ਕੌਰ ਨੇ ਕੀਤੀ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ, ਸੰਘਰਸ਼ ਦੀ ਲੋੜ ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮੌਜ਼ੂਦਾ ਸਮੇਂ ’ਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਥੇਬੰਦੀ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸਰਬਸੰਮਤੀ ਨਾਲ ਪਿੰਡ ਦੀ ਇਕਾਈ ਦਾ ਗਠਨ ਕਰਦਿਆਂ ਪ੍ਰਧਾਨ ਅਰਵਿੰਦਰ ਸਿੰਘ, ਸਕੱਤਰ ਗੁਰਦੀਪ ਸਿੰਘ, ਖਜ਼ਾਨਚੀ ਹਰਜਿੰਦਰ ਕੌਰ, ਪ੍ਰੈੱਸ ਸਕੱਤਰ ਸੁਰਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਕੌਰ, ਮੀਤ ਪ੍ਰਧਾਨ ਹਰਜਿੰਦਰ ਕੌਰ, ਜਥੇਬੰਦਕ ਸਕੱਤਰ ਵਰਿੰਦਰ ਸਿੰਘ, ਸਹਾਇਕ ਸਕੱਤਰ ਬਲਵਿੰਦਰ ਕੌਰ, ਵਲੰਟੀਅਰ ਸਤਿਨਾਮ ਸਿੰਘ, ਜਸਵੰਤ ਸਿੰਘ, ਗੁਰਮੀਤ ਕੌਰ ਨੂੰ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਿੰਡ ਪੱਧਰ ’ਤੇ ਮਜ਼ਬੂਤ ਇਕਾਈਆਂ ਬਣਾ ਕੇ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਅਵਤਾਰ ਸਿੰਘ ਬਾਗੜੀਆਂ, ਦਲਜੀਤ ਸਿੰਘ ਜੀਂਦੜ, ਜਸਵੀਰ ਸਿੰਘ ਜੱਸ, ਸਲਵਿੰਦਰ ਵਿਚ ਰਿਆੜ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡਾਂ ਅੰਦਰ ਉਗਰਾਹੀ ਕਰਦੇ ਸ਼ੱਕੀ ਨੌਜਵਾਨਾਂ ਤੋਂ ਲੋਕ ਦੁਖੀ * ਨਸ਼ੇ ਦੀ ਹਾਲਤ ’ਚ ਲੋਕਾਂ ਦੇ ਖੜਕਾਉਂਦੇ ਹਨ ਕੁੰਡੇ ਅਗਲੀ ਖ਼ਬਰ ਜ਼ੋਨਲ ਖੇਡਾਂ ’ਚ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ (ਲੇਹਲ) ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।