06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਕਲਮ ਛੋੜ ਹੜਤਾਲ ਦਾ ਪਠਾਨਕੋਟ ’ਚ ਵਿਆਪਕ ਅਸਰ * ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ * 7 ਅਗਸਤ ਨੂੰ ਮੋਹਾਲੀ ਵਿਚ ਪੰਜਾਬ ਭਰ ਦੇ ਲੱਖਾਂ ਮੁਲਾਜ਼ਮ ਦੇਣਗੇ ਵਿਸ਼ਾਲ ਧਰਨਾ

ਪਠਾਨਕੋਟ, 5 ਅਗਸਤ (ਆਸ਼ੀਸ਼ ਸ਼ਰਮਾ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸਟੇਟ ਬਾਡੀ ਦੇ ਸੱਦੇ ‘ਤੇ ਬੁੱਧਵਾਰ ਤੋਂ ਸ਼ੁਰੂ ਹੋਈ ਦੋ ਰੋਜ਼ਾ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਦੇ ਪਹਿਲੇ ਦਿਨ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਦਫ਼ਤਰਾਂ ’ਚ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ । ਮੁਲਾਜ਼ਮਾਂ ਨੇ ਆਪਣੀਆਂ ਲੰਬਿਤ ਮੰਗਾਂ ਦੇ ਸਮਰਥਨ ’ਚ ਕਲਮ ਛੱਡ ਕੇ ਅਤੇ ਕੰਪਿਊਟਰ ਬੰਦ ਰੱਖ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟਾਇਆ ।

ਅਜੀਤ ਡੈਸਕ 06-08-2026
ਪਠਾਨਕੋਟ, 5 ਅਗਸਤ (ਆਸ਼ੀਸ਼ ਸ਼ਰਮਾ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸਟੇਟ ਬਾਡੀ ਦੇ ਸੱਦੇ ‘ਤੇ ਬੁੱਧਵਾਰ ਤੋਂ ਸ਼ੁਰੂ ਹੋਈ ਦੋ ਰੋਜ਼ਾ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਦੇ ਪਹਿਲੇ ਦਿਨ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਦਫ਼ਤਰਾਂ ’ਚ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ । ਮੁਲਾਜ਼ਮਾਂ ਨੇ ਆਪਣੀਆਂ ਲੰਬਿਤ ਮੰਗਾਂ ਦੇ ਸਮਰਥਨ ’ਚ ਕਲਮ ਛੱਡ ਕੇ ਅਤੇ ਕੰਪਿਊਟਰ ਬੰਦ ਰੱਖ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟਾਇਆ । ਹੜਤਾਲ ਕਾਰਨ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਫਾਈਲਾਂ ਦਾ ਨਿਪਟਾਰਾ, ਸਰਟੀਫਿਕੇਟ ਜਾਰੀ ਕਰਨ, ਰੈਵੇਨਿਊ ਤੇ ਹੋਰ ਪ੍ਰਸ਼ਾਸਨਿਕ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ । ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕਰ ਰਹੀ ਹੈ । ਵਾਰ-ਵਾਰ ਮੰਗ ਪੱਤਰ ਦੇਣ, ਮੀਟਿੰਗਾਂ ਕਰਨ ਤੇ ਸ਼ਾਂਤਮਈ ਸੰਘਰਸ਼ ਕਰਨ ਦੇ ਬਾਵਜੂਦ ਸਰਕਾਰ ਕੋਈ ਠੋਸ ਫ਼ੈਸਲਾ ਲੈਣ ਲਈ ਤਿਆਰ ਨਹੀਂ ਹੈ । ਇੱਥੋਂ ਤੱਕ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ਨੂੰ ਵੀ ਲਾਗੂ ਕਰਨ ਲਈ ਸਰਕਾਰ ਗੰਭੀਰ ਨਹੀਂ ਹੈ । ਇਸੇ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਿਆ ਹੈ । ਉਨ੍ਹਾਂ ਦੱਸਿਆ ਕਿ 6 ਅਗਸਤ ਨੂੰ ਪੂਰੇ ਪੰਜਾਬ ਵਿਚ ਪੂਰਨ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਜਾਰੀ ਰਹੇਗੀ, ਜਿਸ ਕਾਰਨ ਸਰਕਾਰੀ ਦਫ਼ਤਰਾਂ ਦਾ ਸਮੁੱਚਾ ਪ੍ਰਸ਼ਾਸਨਿਕ ਕੰਮ ਪ੍ਰਭਾਵਿਤ ਰਹੇਗਾ । ਇਸ ਤੋਂ ਬਾਅਦ 7 ਅਗਸਤ ਨੂੰ ਮੁਹਾਲੀ ਵਿਚ ਪੰਜਾਬ ਭਰ ਤੋਂ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਇਕੱਠੇ ਹੋ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਵਿਸ਼ਾਲ ਧਰਨਾ ਦੇਣਗੇ ਅਤੇ ਆਪਣੀਆਂ ਲੰਬਿਤ ਮੰਗਾਂ ਸਬੰਧੀ ਸਰਕਾਰ ਨੂੰ ਸਖ਼ਤ ਚਿਤਾਵਨੀ ਦੇਣਗੇ ।। ਜ਼ਿਲ੍ਹਾ ਇਕਾਈ ਪਠਾਨਕੋਟ ਨੇ ਸਮੂਹ ਮੁਲਾਜ਼ਮਾਂ ਨੂੰ 7 ਅਗਸਤ ਨੂੰ ਮੁਹਾਲੀ ਵਿਖੇ ਹੋਣ ਵਾਲੇ ਰਾਜ ਪੱਧਰੀ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਭਾਜਪਾ ਦੇ ਨਵ-ਨਿਯੁਕਤ ਸੂਬਾ ਸਕੱਤਰ ਰਾਕੇਸ਼ ਸ਼ਰਮਾ ਦਾ ਸਨਮਾਨ ਅਗਲੀ ਖ਼ਬਰ ਪਠਾਨਕੋਟ ਆਈ ਡੋਨੇਸ਼ਨ ਐਂਡ ਬੈਂਕ ਸੁਸਾਇਟੀ ਵਲੋਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।