06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਹੈਰੋਇਨ ਸਮੇਤ ਕਾਬੂ

ਪਠਾਨਕੋਟ, 5 ਅਗਸਤ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿਮ ਤਹਿਤ ਪਠਾਨਕੋਟ ਪੁਲਿਸ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਦੇ ਏ.

ਫੜਿਆ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ: ਵਿਨੋਦ 06-08-2026
ਪਠਾਨਕੋਟ, 5 ਅਗਸਤ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿਮ ਤਹਿਤ ਪਠਾਨਕੋਟ ਪੁਲਿਸ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਦੇ ਏ.ਐਸ.ਆਈ. ਰੇਸ਼ ਕੁਮਾਰ ਆਪਣੀ ਪੁਲਿਸ ਪਾਰਟੀ ਸਮੇਤ ਸਰਕਾਰੀ ਕਾਲਜ ਦੇ ਨਜ਼ਦੀਕ ਭੈੜੇ ਅਨਸਰਾਂ ਦੀ ਤਲਾਸ਼ ’ਚ ਗਸ਼ਤ ਕਰ ਰਹੇ ਸਨ ਕਿ ਜਦੋਂ ਉਹ ਟਿਊਬ ਵੈਲ ਦੇ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਨੂੰ ਇਕ ਵਿਅਕਤੀ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਉਸ ਨੇ ਆਪਣੀ ਨਿੱਕਰ ਦੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਹੇਠਾਂ ਸੁੱਟ ਦਿੱਤਾ, ਪੁਲਿਸ ਨੇ ਜਦੋਂ ਲਿਫਾਫਾ ਚੈੱਕ ਕੀਤਾ ਤਾਂ ਲਿਫਾਫੇ ’ਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ ਤੇ 6500 ਰੁਪਇਆ ਡਰੱਗ ਮਨੀ ਬਰਾਮਦ ਹੋਈ । ਪੁਲਿਸ ਵਲੋਂ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਜਿਸ ਦੀ ਪਹਿਚਾਣ ਅੰਕਿਤ ਪੁਰੀ ਪੁੱਤਰ ਰਕੇਸ਼ ਪੁਰੀ ਵਾਸੀ ਵਡੈਹਰਾ ਮੁਹੱਲਾ ਪਠਾਨਕੋਟ ਦੇ ਰੂਪ ਵਿਚ ਹੋਈ ਹੈ । ਜਿਸ ਦੇ ਖਿਲਾਫ ਥਾਣਾ ਡਵੀਜ਼ਨ ਨੰਬਰ ਇਕ ਵਿਚ ਐਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਪਿਛਲੀ ਖ਼ਬਰ ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਸੁਰੱਖਿਆ ਰੱਬ ਆਸਰੇ * ਆਵਾਰਾ ਕੁੱਤਿਆਂ ਦੇ ਹਮਲਿਆਂ ’ਚ ਕਈ ਕਰਮਚਾਰੀ ਜ਼ਖ਼ਮੀ ਅਗਲੀ ਖ਼ਬਰ ਛੋਟੂ ਨਾਥ ਮੰਦਿਰ ਤੋਂ ਬਲੌਰ ਤੱਕ ਸੜਕ ਦੀ ਹਾਲਤ ਖਸਤਾ, ਰਾਹਗੀਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।