06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬਰਸਾਤ ਦੇ ਮੌਸਮ ਵਿਚ ਖਾਣ-ਪੀਣ ਦਾ ਰੱਖੋ ਵਿਸ਼ੇਸ਼ ਧਿਆਨ * ਡੇਂਗੂ ਤੇ ਮਲੇਰੀਆ ਫੈਲਣ ਦਾ ਵਧਿਆ ਖ਼ਤਰਾ- ਡਾ: ਸੁਨੀਲ ਚੰਦ

ਪਠਾਨਕੋਟ, 5 ਅਗਸਤ (ਸੁਮਿਤ)-ਬਰਸਾਤ ਦੇ ਮੌਸਮ ਦੌਰਾਨ ਮੌਸਮੀ ਬਿਮਾਰੀਆਂ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਚੰਦ ਨੇ ਲੋਕਾਂ ਨੂੰ ਸਾਵਧਾਨ ਰਹਿਣ ਤੇ ਖਾਣ-ਪੀਣ ਸਬੰਧੀ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਇਸ ਮੌਸਮ ਵਿਚ ਗੰਦਾ ਪਾਣੀ, ਦੂਸ਼ਿਤ ਭੋਜਨ ਤੇ ਮੱਛਰਾਂ ਦੀ ਵਧਦੀ ਗਿਣਤੀ ਕਾਰਨ ਡੇਂਗੂ, ਮਲੇਰੀਆ, ਟਾਈਫਾਇਡ, ਦਸਤ ਅਤੇ ਹੋਰ ਮੌਸਮੀ ਬਿਮਾਰੀਆਂ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ ।

ਐਸ.ਐਮ.ਓ. ਡਾ: ਸੁਨੀਲ ਚੰਦ 06-08-2026
ਪਠਾਨਕੋਟ, 5 ਅਗਸਤ (ਸੁਮਿਤ)-ਬਰਸਾਤ ਦੇ ਮੌਸਮ ਦੌਰਾਨ ਮੌਸਮੀ ਬਿਮਾਰੀਆਂ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਚੰਦ ਨੇ ਲੋਕਾਂ ਨੂੰ ਸਾਵਧਾਨ ਰਹਿਣ ਤੇ ਖਾਣ-ਪੀਣ ਸਬੰਧੀ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਇਸ ਮੌਸਮ ਵਿਚ ਗੰਦਾ ਪਾਣੀ, ਦੂਸ਼ਿਤ ਭੋਜਨ ਤੇ ਮੱਛਰਾਂ ਦੀ ਵਧਦੀ ਗਿਣਤੀ ਕਾਰਨ ਡੇਂਗੂ, ਮਲੇਰੀਆ, ਟਾਈਫਾਇਡ, ਦਸਤ ਅਤੇ ਹੋਰ ਮੌਸਮੀ ਬਿਮਾਰੀਆਂ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ । ਇਸ ਲਈ ਲੋਕ ਸਿਰਫ਼ ਸਾਫ਼ ਤੇ ਤਾਜ਼ਾ ਭੋਜਨ ਹੀ ਖਾਣ, ਉਬਾਲਿਆ ਜਾਂ ਸ਼ੁੱਧ ਪਾਣੀ ਪੀਣ ਤੇ ਬਾਹਰ ਦੀਆਂ ਖੁੱਲ੍ਹੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਤੋਂ ਪਰਹੇਜ਼ ਕਰਨ। ਡਾ: ਸੁਨੀਲ ਚੰਦ ਨੇ ਕਿਹਾ ਕਿ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਘਰਾਂ ਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਕੂਲਰਾਂ, ਗਮਲਿਆਂ ਤੇ ਪਾਣੀ ਵਾਲੇ ਬਰਤਨਾਂ ਦੀ ਨਿਯਮਿਤ ਸਫ਼ਾਈ ਕੀਤੀ ਜਾਵੇ । ਉਨ੍ਹਾਂ ਲੋਕਾਂ ਨੂੰ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਤੇ ਮੱਛਰ ਭਜਾਉਣ ਵਾਲੀਆਂ ਦਵਾਈਆਂ ਦੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਸਰੀਰ ਦਰਦ, ਉਲਟੀਆਂ ਜਾਂ ਹੋਰ ਲੱਛਣ ਨਜ਼ਰ ਆਉਣ ਤਾਂ ਉਹ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਜਾਂ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਏ ਅਤੇ ਆਪਣੇ ਆਪ ਦਵਾਈ ਲੈਣ ਤੋਂ ਬਚੇ ।
ਪਿਛਲੀ ਖ਼ਬਰ ਹਾਈਕੋਰਟ ਦੇ ਫ਼ੈਸਲੇ ਤੁਰੰਤ ਲਾਗੂ ਕਰੇ ਸਰਕਾਰ, ਨਹੀਂ ਤਾਂ ਸੰਘਰਸ਼ ਹੋਵੇਗਾ ਤਿੱਖਾ-ਜੁਆਇੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏ... ਅਗਲੀ ਖ਼ਬਰ ਸਰਕਾਰੀ ਸਕੂਲ ਵਿਚ ਮਿਡ-ਡੇਅ ਮੀਲ, ਪੀਣ ਵਾਲੇ ਪਾਣੀ ਅਤੇ ਟਾਇਲਟ ਸਹੂਲਤਾਂ ਦਾ ਡੂੰਘਾਈ ਨਾਲ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।