07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੰਨੀ ਲੋਧੀਨੰਗਲ, ਸੁਖਦੇਵ ਸਿੰਘ ਬਾਲੇਵਾਲ, ਸ਼ਰਨਜੀਤ ਸਿੰਘ ਪੱਡਾ, ਮਨਪ੍ਰੀਤ ਸਿੰਘ ਮੰਨੂੰ ਲਖਬੀਰ ਸਿੰਘ ਲੋਧੀਨੰਗਲ ਨੂੰ ਜਿਤਾਉਣ ਲਈ ਯੂਥ ਅਕਾਲੀ ਦਲ ਦੀ ਹੋਵੇਗੀ ਅਹਿਮ ਭੂਮਿਕਾ- ਬਾਲੇਵਾਲ, ਪੱਡਾ, ਮਮਰਾਵਾਂ

ਕਿਲ੍ਹਾ ਲਾਲ ਸਿੰਘ, 6 ਅਗਸਤ (ਬਲਬੀਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਾ ਹਰਿਆਵਲ ਦਸਤਾ ਯੂਥ ਅਕਾਲੀ ਦਲ 2027 ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਵੇਗਾ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਖੇਤਰੀ ਪਾਰਟੀ ਹੈ, ਜਿਸ ਨੇ ਅਨੇਕਾਂ ਨੌਜਵਾਨਾਂ ਨੂੰ ਸਿਆਸਤ ’ਚ ਲਿਆ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਸੁਖਦੇਵ ਸਿੰਘ ਬਾਲੇਵਾਲ, ਕੌਮੀ ਸੀਨੀਅਰ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਪੱਡਾ ਅਤੇ ਜ਼ਿਲ੍ਹਾ ਯੂਥ ਜਨਰਲ ਸਕੱਤਰ ਤੇ ਕਬੱਡੀ ਕੋਚ ਮਨਪ੍ਰੀਤ ਸਿੰਘ ਮੰਨੂੰ ਮਮਰਾਵਾਂ ਨੇ ਕੀਤਾ।

ਅਜੀਤ ਡੈਸਕ 07-08-2026
ਕਿਲ੍ਹਾ ਲਾਲ ਸਿੰਘ, 6 ਅਗਸਤ (ਬਲਬੀਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਾ ਹਰਿਆਵਲ ਦਸਤਾ ਯੂਥ ਅਕਾਲੀ ਦਲ 2027 ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਵੇਗਾ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਖੇਤਰੀ ਪਾਰਟੀ ਹੈ, ਜਿਸ ਨੇ ਅਨੇਕਾਂ ਨੌਜਵਾਨਾਂ ਨੂੰ ਸਿਆਸਤ ’ਚ ਲਿਆ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਸੁਖਦੇਵ ਸਿੰਘ ਬਾਲੇਵਾਲ, ਕੌਮੀ ਸੀਨੀਅਰ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਪੱਡਾ ਅਤੇ ਜ਼ਿਲ੍ਹਾ ਯੂਥ ਜਨਰਲ ਸਕੱਤਰ ਤੇ ਕਬੱਡੀ ਕੋਚ ਮਨਪ੍ਰੀਤ ਸਿੰਘ ਮੰਨੂੰ ਮਮਰਾਵਾਂ ਨੇ ਕੀਤਾ। ਇਨ੍ਹਾਂ ਯੂਥ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਸਮੁੱਚੇ ਯੂਥ ਨੂੰ ਗੁੰਮਰਾਹ ਕਰਕੇ ਪੰਜਾਬ ਅੰਦਰ ਭਗਵੰਤ ਮਾਨ ਦੀ ਅਗਵਾਈ ’ਚ ਸਰਕਾਰ ਬਣਾ ਲਈ, ਪਰ ਪੰਜਾਬ ਦੇ ਨੌਜਵਾਨਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ। ਪੰਜਾਬ ਦਾ ਯੂਥ ਅੱਜ ਵੀ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ ਤੇ ਨਿਰਾਸ਼ਾ ਦੇ ਆਲਮ ਵਿਚ ਹੈ, ਪਰ ਹੁਣ ਯੂਥ ਅਕਾਲੀ ਦਲ ਇਸ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀਆਂ ਪੋਲਾਂ ਖੋਲੇਗਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ, ਹਲਕਾ ਯੂਥ ਪ੍ਰਧਾਨ ਕੰਵਰਸੰਦੀਪ ਸਿੰਘ ਲੋਧੀਨੰਗਲ ਦੀ ਅਗਵਾਈ ’ਚ ਯੂਥ ਅਕਾਲੀ ਦਲ ਵਲੋਂ ਹਲਕੇ ਅੰਦਰ ਵੱਡੀਆਂ ਮੀਟਿੰਗਾਂ ਕਰਵਾਈਆਂ ਜਾਣਗੀਆਂ, ਜਿਸ ਵਿਚ ਹਜ਼ਾਰਾਂ ਨੌਜਵਾਨ ਸ਼ਿਰਕਤ ਕਰਨਗੇ ਤੇ 2027 ਵਿਚ ਲਖਬੀਰ ਸਿੰਘ ਲੋਧੀਨੰਗਲ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ।
ਪਿਛਲੀ ਖ਼ਬਰ ਪੰਜਾਬ ਖੇਡ ਮੁਕਾਬਲਿਆਂ ’ਚ ਦਯਾਨੰਦ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ * ਅੰਡਰ-14 ਤੇ 17 ਵਾਲੀਬਾਲ ਤੇ ਕਬੱ... ਅਗਲੀ ਖ਼ਬਰ ਡੀ.ਡੀ.ਆਈ. ਸਕੂਲ ਦੀ ਗਤਕਾ ਟੀਮ ਨੇ ਜ਼ੋਨਲ ਮੁਕਾਬਲਿਆਂ ’ਚ ਦੂਜਾ ਸਥਾਨ ਹਾਸਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।