08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੀ.ਐਂਡ.ਵੀ. ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਅਧਿਆਪਕਾਂ ਨੇ ਮਹਾਂ ਰੈਲੀ ’ਚ ਕੀਤੀ ਸ਼ਮੂਲੀਅਤ

ਵਡਾਲਾ ਗ੍ਰੰਥੀਆਂ, 7 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਸਾਂਝਾ ਮੁਲਾਜ਼ਮ ਫਰੰਟ ਪੰਜਾਬ ਤੇ ਸਾਂਝਾ ਮੁਲਾਜ਼ਮ-ਪੈਨਸ਼ਨਰ ਫਰੰਟ ਪੰਜਾਬ ਵਲੋਂ ਅੱਜ ਚੰਡੀਗੜ੍ਹ ਵਿਖੇ ਕੀਤੀ ਗਈ ਮਹਾਂ ਰੈਲੀ ਵਿਚ ਸੀ. ਐਂਡ.

ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮਹਾਂ ਰੈਲੀ ਦੌਰਾਨ ਬੈਨਰ ਫੜ ਕੇ ਰੋਸ ਪ੍ਰਗਟ ਕਰਦੇ ਹੋਏ ਸੀ.ਐਂਡ.ਵੀ. ਟੀਚਰ ਯੂਨੀਅਨ ਦੇ ਆਗੂ ਤੇ ਅਧਿਆਪਕ। ਅਜੀਤ ਤਸਵੀਰ 08-08-2026
ਵਡਾਲਾ ਗ੍ਰੰਥੀਆਂ, 7 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਸਾਂਝਾ ਮੁਲਾਜ਼ਮ ਫਰੰਟ ਪੰਜਾਬ ਤੇ ਸਾਂਝਾ ਮੁਲਾਜ਼ਮ-ਪੈਨਸ਼ਨਰ ਫਰੰਟ ਪੰਜਾਬ ਵਲੋਂ ਅੱਜ ਚੰਡੀਗੜ੍ਹ ਵਿਖੇ ਕੀਤੀ ਗਈ ਮਹਾਂ ਰੈਲੀ ਵਿਚ ਸੀ.ਐਂਡ.ਵੀ. ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਅਧਿਆਪਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਹੱਕੀ ਮੰਗਾਂ ਦੇ ਹੱਕ ਵਿਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕੀਤਾ। ਇਸ ਮੌਕੇ ਮਨਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਮਹਾਂ ਰੈਲੀ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਲਈ ਮਜਬੂਰ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਚੰਡੀਗੜ੍ਹ ਪਹੁੰਚ ਕੇ ਸਰਕਾਰ ਪ੍ਰਤੀ ਆਪਣਾ ਰੋਸ ਦਰਜ ਕਰਵਾਇਆ ਹੈ। ਕਾਹਲੋਂ ਨੇ ਕਿਹਾ ਕਿ ਸਰਕਾਰ ਦੇ ਦਾਅਵਿਆਂ ਤੇ ਜ਼ਮੀਨੀ ਹਕੀਕਤ ਵਿਚ ਵੱਡਾ ਅੰਤਰ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿੱਤ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਤਨਖ਼ਾਹਾਂ, ਬਕਾਏ ਅਤੇ ਹੋਰ ਵਿੱਤੀ ਲਾਭ ਦੇਣ ਸਬੰਧੀ ਕੀਤੇ ਜਾ ਰਹੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁਲਾਜ਼ਮ ਵਰਗ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਦਿਆਂ ਵਿੱਤੀ ਲਾਭ ਅਤੇ ਬਕਾਏ ਜਾਰੀ ਕੀਤੇ ਜਾਣ। ਇਸ ਮੌਕੇ ਅਧਿਆਪਕ ਆਗੂ ਬਬਲਜੀਤ ਸਿੰਘ ਰੰਧਾਵਾ, ਜਤਿੰਦਰਬੀਰ ਸਿੰਘ ਸੰਧੂ, ਹਰਵੰਤ ਸਿੰਘ ਰੰਧਾਵਾ, ਸਾਗਰ ਪਰਾਸ਼ਰ, ਹਰਿੰਦਰਪਾਲ ਸਿੰਘ, ਜੋਗਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੱਕੀ ਪੁਲ ਤੋਂ ਸ਼ੁਰੂ ਹੋਇਆ ਦੋ ਧਿਰਾਂ ਦਾ ਵਿਵਾਦ ਸਿਵਲ ਹਸਪਤਾਲ ਤੱਕ ਪਹੁੰਚਿਆ * ਹਸਪਤਾਲ ਵਿਚ ਵੀ ਹੋਈ ਝੜਪ, ਦਹਿਸ਼ਤ ਦ... ਅਗਲੀ ਖ਼ਬਰ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਦਾ ਸਹੋਦਿਆ ਇੰਟਰ ਸਕੂਲ ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।