08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕੋਠੇ ਕੌਂਤਰਪੁਰ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ * ਹਲਕਾ ਇੰਚਾਰਜ ਰੋਹਿਤ ਸਿਆਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਘਰੋਟਾ, 7 ਅਗਸਤ (ਸੰਜੀਵ ਗੁਪਤਾ)-ਪਿੰਡ ਕੋਠੇ ਕੋਤਰਪੁਰ ਤੋਂ ਸੰਗਤਾਂ ਨੂੰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ । ਬੱਸ ਨੂੰ ਹਲਕਾ ਇੰਚਾਰਜ ਰੋਹਿਤ ਸਿਆਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ।

ਅਜੀਤ ਡੈਸਕ 08-08-2026
ਘਰੋਟਾ, 7 ਅਗਸਤ (ਸੰਜੀਵ ਗੁਪਤਾ)-ਪਿੰਡ ਕੋਠੇ ਕੋਤਰਪੁਰ ਤੋਂ ਸੰਗਤਾਂ ਨੂੰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ । ਬੱਸ ਨੂੰ ਹਲਕਾ ਇੰਚਾਰਜ ਰੋਹਿਤ ਸਿਆਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ । ਇਸ ਮੌਕੇ ਸਰਪੰਚ ਐਡਵੋਕੇਟ ਰਣਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਤੇ ਯਾਤਰੀਆਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ । ਯਾਤਰਾ ਦੌਰਾਨ ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਿਰ, ਜਲਿਆਂਵਾਲਾ ਬਾਗ ਤੇ ਬਾਘਾ ਬਾਰਡਰ ਸਮੇਤ ਵੱਖ-ਵੱਖ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕੀਤੇ ਜਾਣਗੇ । ਬੱਸ ਰਵਾਨਾ ਹੋਣ ਤੋਂ ਪਹਿਲਾਂ ਸੰਗਤਾਂ ਵਲੋਂ ਧਾਰਮਿਕ ਭਾਵਨਾ ਨਾਲ ਅਰਦਾਸ ਕੀਤੀ ਗਈ ਤੇ ਯਾਤਰਾ ਦੀ ਸਫਲਤਾ ਲਈ ਕਾਮਨਾ ਕੀਤੀ ਗਈ । ਇਸ ਮੌਕੇ ਹਲਕਾ ਇੰਚਾਰਜ ਰੋਹਿਤ ਸਿਆਲ ਨੇ ਕਿਹਾ ਕਿ ਧਾਰਮਿਕ ਤੇ ਇਤਿਹਾਸਕ ਸਥਾਨਾਂ ਨਾਲ ਲੋਕਾਂ ਨੂੰ ਜੋੜਨਾ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਤਹਿਤ ਲੋਕਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਜਿਸ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ । ਸਰਪੰਚ ਐਡਵੋਕੇਟ ਰਣਜੀਤ ਸਿੰਘ ਨੇ ਕਿਹਾ ਕਿ ਪਿੰਡ ਦੀ ਸੰਗਤ ਲਈ ਅਜਿਹੀ ਯਾਤਰਾ ਦਾ ਪ੍ਰਬੰਧ ਹੋਣਾ ਖੁਸ਼ੀ ਦੀ ਗੱਲ ਹੈ। ਇਸ ਮੌਕੇ ਬਲਵਿੰਦਰ ਸਿੰਘ, ਜਾਦਬੀਰ ਸਿੰਘ, ਵਿਜੇ ਕੁਮਾਰ, ਕੁਲਦੀਪ ਸਿੰਘ, ਜਸਬੀਰ ਸਿੰਘ, ਅਸ਼ਵਨੀ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਸੰਗਤਾਂ ਹਾਜ਼ਰ ਰਹੀਆਂ ।
ਪਿਛਲੀ ਖ਼ਬਰ ਲਾਹੜੀ 318 ਗੋਲੀਕਾਂਡ ਮਾਮਲੇ ’ਚ ਪੁਲਿਸ ਨੂੰ ਮਿਲੀ ਸਫਲਤਾ ਅਗਲੀ ਖ਼ਬਰ 10 ਨੂੰ ਮਨਾਇਆ ਜਾਵੇਗਾ ਨੈਸ਼ਨਲ ਡੀ-ਵਾਰਮਿੰਗ ਦਿਵਸ * 1 ਤੋਂ 19 ਸਾਲ ਦੇ ਬੱਚਿਆਂ ਨੂੰ ਮੁਫ਼ਤ ਦਿੱਤੀ ਜਾਵੇਗੀ ਐਲਬੈਂਡਾਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।