08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਿਰਫ਼ ਰਾਜਨੀਤੀ ਨਹੀਂ, ਲੋਕ ਸੇਵਾ ਹੀ ਮੇਰਾ ਮੁੱਖ ਉਦੇਸ਼-ਅਮਿਤ ਮਿੱਠੂ

ਪਠਾਨਕੋਟ, 7 ਅਗਸਤ (ਸੁਮਿਤ)-ਆਮ ਆਦਮੀ ਪਾਰਟੀ ਦੇ ਆਗੂ ਅਮਿਤ ਮਿੱਠੂ ਨੇ ਕਿਹਾ ਕਿ ਉਨ੍ਹਾਂ ਦਾ ਰਾਜਨੀਤੀ ’ਚ ਆਉਣ ਦਾ ਮਕਸਦ ਸਿਰਫ਼ ਸਿਆਸੀ ਗਤੀਵਿਧੀਆਂ ਤੱਕ ਸੀਮਿਤ ਨਹੀਂ, ਸਗੋਂ ਲੋਕਾਂ ਦੀ ਨਿਸ਼ਕਾਮ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਕ ਜਨ ਪ੍ਰਤੀਨਿਧ ਦਾ ਸਭ ਤੋਂ ਵੱਡਾ ਫ਼ਰਜ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ, ਉਨ੍ਹਾਂ ਦਾ ਹੱਲ ਕਰਵਾਉਣਾ ਤੇ ਹਰ ਵਰਗ ਦੇ ਹਿੱਤਾਂ ਦੀ ਰੱਖਿਆ ਕਰਨਾ ਹੁੰਦਾ ਹੈ।

ਅਮਿਤ ਮਿੱਠੂ 08-08-2026
ਪਠਾਨਕੋਟ, 7 ਅਗਸਤ (ਸੁਮਿਤ)-ਆਮ ਆਦਮੀ ਪਾਰਟੀ ਦੇ ਆਗੂ ਅਮਿਤ ਮਿੱਠੂ ਨੇ ਕਿਹਾ ਕਿ ਉਨ੍ਹਾਂ ਦਾ ਰਾਜਨੀਤੀ ’ਚ ਆਉਣ ਦਾ ਮਕਸਦ ਸਿਰਫ਼ ਸਿਆਸੀ ਗਤੀਵਿਧੀਆਂ ਤੱਕ ਸੀਮਿਤ ਨਹੀਂ, ਸਗੋਂ ਲੋਕਾਂ ਦੀ ਨਿਸ਼ਕਾਮ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਕ ਜਨ ਪ੍ਰਤੀਨਿਧ ਦਾ ਸਭ ਤੋਂ ਵੱਡਾ ਫ਼ਰਜ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ, ਉਨ੍ਹਾਂ ਦਾ ਹੱਲ ਕਰਵਾਉਣਾ ਤੇ ਹਰ ਵਰਗ ਦੇ ਹਿੱਤਾਂ ਦੀ ਰੱਖਿਆ ਕਰਨਾ ਹੁੰਦਾ ਹੈ। ਅਮਿਤ ਮਿੱਠੂ ਨੇ ਕਿਹਾ ਕਿ ਉਹ ਲਗਾਤਾਰ ਲੋਕਾਂ ’ਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਤੇ ਅੱਗੇ ਵੀ ਸੁਣਦੇ ਰਹਿਣਗੇ । ਉਨ੍ਹਾਂ ਦੱਸਿਆ ਕਿ ਸਬੰਧਿਤ ਵਿਭਾਗਾਂ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਯਤਨ ਲਗਾਤਾਰ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿਚ ਵੀ ਇਹ ਯਤਨ ਜਾਰੀ ਰਹਿਣਗੇ । ਉਨ੍ਹਾਂ ਕਿਹਾ ਕਿ ਰਾਜਨੀਤੀ ਸਿਰਫ਼ ਨਿੱਜੀ ਲਾਭ ਦਾ ਸਾਧਨ ਨਹੀਂ, ਸਗੋਂ ਲੋਕ ਸੇਵਾ ਦਾ ਇਕ ਪ੍ਰਭਾਵਸ਼ਾਲੀ ਮਾਧਿਅਮ ਹੈ । ਉਨ੍ਹਾਂ ਕਿਹਾ ਕਿ ਇਮਾਨਦਾਰੀ, ਪਾਰਦਰਸ਼ਤਾ ਅਤੇ ਜਨ ਸੇਵਾ ਦੀ ਭਾਵਨਾ ਨਾਲ ਹੀ ਲੋਕਾਂ ਦਾ ਭਰੋਸਾ ਜਿੱਤਿਆ ਜਾ ਸਕਦਾ ਹੈ।
ਪਿਛਲੀ ਖ਼ਬਰ ਹਰਿਦੁਆਰ ਤੋਂ ਪੈਦਲ ਕਾਂਵੜ ਲੈ ਕੇ ਬਿਲਾਵਰ ਜਾ ਰਹੇ ਸੁਖਵਿੰਦਰ ਸਿੰਘ ਦਾ ਪਠਾਨਕੋਟ ’ਚ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਲਾਹੜੀ 318 ਗੋਲੀਕਾਂਡ ਮਾਮਲੇ ’ਚ ਪੁਲਿਸ ਨੂੰ ਮਿਲੀ ਸਫਲਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।