ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ ਗੁਰਮਤਿ ਸਮਾਗਮ ਕੱਲ੍ਹ
ਪਠਾਨਕੋਟ, 7 ਅਗਸਤ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ 9 ਅਗਸਤ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਵਰੀਆਮ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਸਿਮਰਨਜੀਤ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ।
ਅਜੀਤ ਡੈਸਕ
08-08-2026