08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਨਤਿੰਦਰ ਸਿੰਘ ਨਾਗਰਾ ਨੂੰ ਮੁੜ ਮਿਲੀ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਦੀ ਜ਼ਿੰਮੇਵਾਰੀ

ਪਠਾਨਕੋਟ, 7 ਅਗਸਤ (ਸੰਧੂ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਨਤਿੰਦਰ ਸਿੰਘ ਨਾਗਰਾ ਨੂੰ ਇਕ ਵਾਰ ਫਿਰ ਹਲਕਾ ਸੰਗਠਨ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ । ਇਸ ਮੌਕੇ ਨਤਿੰਦਰ ਸਿੰਘ ਨਾਗਰਾ ਨੇ ਪਾਰਟੀ ਦੀ ਸਮੂਹ ਹਾਈਕਮਾਂਡ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਮੁੜ ਭਰੋਸਾ ਜਤਾਇਆ ਹੈ, ਜਿਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ ।

ਨਤਿੰਦਰ ਸਿੰਘ ਨਾਗਰਾ 08-08-2026
ਪਠਾਨਕੋਟ, 7 ਅਗਸਤ (ਸੰਧੂ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਨਤਿੰਦਰ ਸਿੰਘ ਨਾਗਰਾ ਨੂੰ ਇਕ ਵਾਰ ਫਿਰ ਹਲਕਾ ਸੰਗਠਨ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ । ਇਸ ਮੌਕੇ ਨਤਿੰਦਰ ਸਿੰਘ ਨਾਗਰਾ ਨੇ ਪਾਰਟੀ ਦੀ ਸਮੂਹ ਹਾਈਕਮਾਂਡ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਮੁੜ ਭਰੋਸਾ ਜਤਾਇਆ ਹੈ, ਜਿਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ । ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਪੂਰੀ ਇਮਾਨਦਾਰੀ, ਮਿਹਨਤ ਤੇ ਨਿਸ਼ਠਾ ਨਾਲ ਪਾਰਟੀ ਦੀ ਸੇਵਾ ਕਰਦੇ ਆਏ ਹਨ ਤੇ ਅੱਗੇ ਵੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਤੇ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ । ਨਾਗਰਾ ਨੇ ਇਸ ਮੌਕੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿਜੇ ਸ਼ਰਮਾ (ਰਾਸ਼ਟਰੀ ਪ੍ਰਧਾਨ, ਸਨਾਤਨ ਸੇਵਾ ਸਮਿਤੀ), ਆਦਿਲ ਖਾਨ, ਦੀਪਕ ਚੌਹਾਨ, ਕਮਲ ਚੌਧਰੀ, ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਲੋਕ ਸਭਾ ਇੰਚਾਰਜ ਰਜੀਵ ਸ਼ਰਮਾ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸੰਧੂ ਅਤੇ ਸਮੂਹ ਪਾਰਟੀ ਹਾਈਕਮਾਂਡ ਦਾ ਵਿਸ਼ੇਸ਼ ਧੰਨਵਾਦ ਕੀਤਾ । ਉਨ੍ਹਾਂ ਵਿਸ਼ੇਸ਼ ਤੌਰ ‘ਤੇ ਹਲਕਾ ਇੰਚਾਰਜ ਰੋਹਿਤ ਸਿਆਲ, ਮਾਝਾ ਜ਼ੋਨ ਇੰਚਾਰਜ ਤੇ ਚੇਅਰਮੈਨ ਪੰਜਾਬ ਰਾਜ ਗੁਦਾਮ ਨਿਗਮ ਗੁਰਦੇਵ ਸਿੰਘ ਲਾਖਣਾ ਤੇ ਮਾਰਕੀਟ ਕਮੇਟੀ ਭੋਆ ਦੇ ਚੇਅਰਮੈਨ ਠਾਕੁਰ ਮਨੋਹਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਰਗ ਦਰਸ਼ਨ, ਭਰੋਸੇ ਤੇ ਸਹਿਯੋਗ ਸਦਕਾ ਹੀ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਦੁਬਾਰਾ ਨਿਭਾਉਣ ਦਾ ਮੌਕਾ ਮਿਲਿਆ ਹੈ ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਨ ਵਾਲੇ ਪਹਿਲਾਂ ਆਪਣੇ ਆਪ ’ਚ ਝਾਤ ਮਾਰਨ-ਸੁਭਾਸ਼ ਵਰਮਾ/ਰੋਹਿਤ ਵਰਮਾ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਤਾਰਾਗੜ੍ਹ ਵਿਖੇ ਮਦਰ ਵਰਕਸ਼ਾਪ ਲਗਾਈ * ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਮਿਲੀ ਨਵੀਂ ਦਿਸ਼ਾ-ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।