08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਆਮ ਆਦਮੀ ਪਾਰਟੀ ਦੀ ਆਲੋਚਨਾ ਕਰਨ ਵਾਲੇ ਪਹਿਲਾਂ ਆਪਣੇ ਆਪ ’ਚ ਝਾਤ ਮਾਰਨ-ਸੁਭਾਸ਼ ਵਰਮਾ/ਰੋਹਿਤ ਵਰਮਾ

ਪਠਾਨਕੋਟ, 7 ਅਗਸਤ (ਸੁਮਿਤ)-ਆਮ ਆਦਮੀ ਪਾਰਟੀ ਦੇ ਟਰਾਂਸਪੋਰਟ ਵਿੰਗ ਦੇ ਪ੍ਰਦੇਸ਼ ਸਕੱਤਰ ਸੁਭਾਸ਼ ਵਰਮਾ ਤੇ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਵਰਨਕਾਰ ਚੇਅਰਮੈਨ ਰੋਹਿਤ ਵਰਮਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਜੋ ਲੋਕ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦੇ ਹਨ, ਉਨ੍ਹਾਂ ਨੂੰ ਪਹਿਲਾਂ ਆਪਣੇ ਗਿਰੇਬਾਨ ਵਿਚ ਵੀ ਝਾਤ ਮਾਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਜ਼ਿਆਦਾਤਰ ਵਾਅਦੇ ਪੂਰੇ ਕੀਤੇ ਹਨ ।

ਸੁਭਾਸ਼ ਵਰਮਾ ਅਤੇ ਰੋਹਿਤ ਵਰਮਾ। 08-08-2026
ਪਠਾਨਕੋਟ, 7 ਅਗਸਤ (ਸੁਮਿਤ)-ਆਮ ਆਦਮੀ ਪਾਰਟੀ ਦੇ ਟਰਾਂਸਪੋਰਟ ਵਿੰਗ ਦੇ ਪ੍ਰਦੇਸ਼ ਸਕੱਤਰ ਸੁਭਾਸ਼ ਵਰਮਾ ਤੇ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਵਰਨਕਾਰ ਚੇਅਰਮੈਨ ਰੋਹਿਤ ਵਰਮਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਜੋ ਲੋਕ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦੇ ਹਨ, ਉਨ੍ਹਾਂ ਨੂੰ ਪਹਿਲਾਂ ਆਪਣੇ ਗਿਰੇਬਾਨ ਵਿਚ ਵੀ ਝਾਤ ਮਾਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਜ਼ਿਆਦਾਤਰ ਵਾਅਦੇ ਪੂਰੇ ਕੀਤੇ ਹਨ । ਮਹਿਲਾਵਾਂ ਦੇ ਸਨਮਾਨ ਲਈ ਕੀਤਾ ਵਾਅਦਾ ਵੀ ਨਿਭਾਇਆ ਗਿਆ ਹੈ । ਇਸ ਤੋਂ ਇਲਾਵਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਤੇ ਸਿਹਤ ਖੇਤਰ ਵਿਚ ਅਜਿਹੇ ਫ਼ੈਸਲੇ ਲਏ ਹਨ, ਜਿਨ੍ਹਾਂ ਨਾਲ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਕਾਫ਼ੀ ਉੱਚਾ ਹੋਇਆ ਹੈ ਤੇ ਸੂਬੇ ਦੀ ਸਿਹਤ ਸੇਵਾਵਾਂ ਵੀ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਅਤੇ ਬਿਹਤਰ ਹੋਈਆਂ ਹਨ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਹਨ ਅਤੇ ਭਗਵੰਤ ਮਾਨ ਸਰਕਾਰ ਵਲੋਂ ਲਏ ਗਏ ਕਈ ਫ਼ੈਸਲੇ ਇਤਿਹਾਸਕ ਸਾਬਤ ਹੋਏ ਹਨ । ਉਨ੍ਹਾਂ ਕਿਹਾ ਕਿ ਅੱਜ ਜੋ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾ ਰਹੀਆਂ ਹਨ, ਉਨ੍ਹਾਂ ਨੂੰ ਜਵਾਬ ਜਨਤਾ ਪਹਿਲਾਂ ਹੀ ਦੇ ਚੁੱਕੀ ਹੈ । ਲੋਕਾਂ ਨੇ ਹੋਰ ਪਾਰਟੀਆਂ ਨੂੰ ਅਜ਼ਮਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ ਅਤੇ ਸਰਕਾਰ ਵਲੋਂ ਆਪਣੇ ਵਾਅਦੇ ਪੂਰੇ ਕਰਨ ਕਾਰਨ ਲੋਕਾਂ ਦਾ ਭਰੋਸਾ ਜਿੱਤਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ ।
ਪਿਛਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਂਵਿਦਿਆਲਯ ਪਠਾਨਕੋਟ ਵਿਚ ਨਵੇਂ ਸੈਸ਼ਨ ਦਾ ਆਗਾਜ਼ * ਸ੍ਰੀ ਸੁੰਦਰਕਾਂਡ ਦਾ ਕਰਵਾ... ਅਗਲੀ ਖ਼ਬਰ ਨਤਿੰਦਰ ਸਿੰਘ ਨਾਗਰਾ ਨੂੰ ਮੁੜ ਮਿਲੀ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਦੀ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।