09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪੰਜਾਬ ਸਰਕਾਰ ਸੰਜੀਦਗੀ ਦਿਖਾਉਂਦੇ ਹੋਏ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰੇ- ਪ੍ਰਭਜੋਤ ਸਿੰਘ

ਧਾਰੀਵਾਲ, 8 ਅਗਸਤ (ਸਵਰਨ ਸਿੰਘ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੀਤੀ ਗਈ ਵਿਸ਼ਾਲ ਮਹਾਂ ਰੈਲੀ ਨਾਲ ਪੰਜਾਬ ਸਰਕਾਰ ਦੀਆਂ ਅੱਖਾਂ ਖੁੱਲ ਜਾਣੀਆਂ ਚਾਹੀਦੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਦੂਲਾਨੰਗਲ ਨੇ ਕੀਤਾ।

ਪ੍ਰਭਜੋਤ ਸਿੰਘ ਦੂਲਾਨੰਗਲ 09-08-2026
ਧਾਰੀਵਾਲ, 8 ਅਗਸਤ (ਸਵਰਨ ਸਿੰਘ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੀਤੀ ਗਈ ਵਿਸ਼ਾਲ ਮਹਾਂ ਰੈਲੀ ਨਾਲ ਪੰਜਾਬ ਸਰਕਾਰ ਦੀਆਂ ਅੱਖਾਂ ਖੁੱਲ ਜਾਣੀਆਂ ਚਾਹੀਦੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਦੂਲਾਨੰਗਲ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜੋ ਕਿ ਸਰਕਾਰ ਕਈ ਮੀਟਿੰਗਾਂ ਵਿਚ ਮੰਨ ਵੀ ਚੁੱਕੀ ਹੈ, ਪਰ ਲਾਗੂ ਨਾ ਕਰਕੇ ਮੁਲਾਜ਼ਮ ਵਰਗ ਨਾਲ ਧੋਖਾ ਕੀਤਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਮੁੱਖ ਬੁਲਾਰੇ ਪ੍ਰਭਜੋਤ ਸਿੰਘ ਦੂਲਾਨੰਗਲ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਪੁਰਾਣੀ ਪੈਨਸ਼ਨ ਬਹਾਲੀ, ਪਦ-ਉਨਤੀਆਂ ਤੇ ਹੋਰ ਕਈ ਮੰਗਾਂ ਸ਼ਾਮਿਲ ਸਨ। ਮੁੱਖ ਬੁਲਾਰੇ ਪ੍ਰਭਜੋਤ ਸਿੰਘ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਡੀ.ਏ. ਨਾ ਦੇ ਕੇ ਸਾਰੇ ਨਿਯਮਾਂ ਨੂੰ ਛਿੱਕੇ ਟੰਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਝਾੜ ਪਾਉਂਦੇ ਹੋਏ ਮੁਲਾਜ਼ਮਾਂ ਦਾ ਡੀ.ਏ. ਦੇਣ ਲਈ ਪਾਬੰਦ ਕੀਤਾ ਹੈ, ਪਰ ਜੇਕਰ ਅਜੇ ਵੀ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੋਈ ਚਲਾਕੀ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਫਿਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸਮੁੱਚਾ ਮੁਲਾਜ਼ਮ ਵਰਗ ਆਪਣੇ ਪਰਿਵਾਰਾਂ ਤੇ ਰਿਸ਼ਤੇਦਾਰਾਂ ਸਮੇਤ ਸਰਕਾਰ ਦਾ ਵਿਰੋਧ ਕਰਕੇ ਉਸ ਨੂੰ ਸਬਕ ਸਿਖਾਵੇਗਾ। ਮੁੱਖ ਬੁਲਾਰੇ ਪ੍ਰਭਜੋਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਆਪਣੀ ਸੰਜੀਦਗੀ ਦਿਖਾਉਂਦੇ ਹੋਏ ਮੁਲਾਜ਼ਮਾਂ ਦੇ ਹੱਕਾਂ ਤੇ ਮੰਗਾਂ ਨੂੰ ਇੰਨ-ਬਿੰਨ ਲਾਗੂ ਕਰੇ।
ਪਿਛਲੀ ਖ਼ਬਰ ‘ ਆਪ’ ਦੇ ਸੂਬਾ ਉਪ ਪ੍ਰਧਾਨ ਐਡਵੋਕੇਟ ਸੇਖਵਾਂ ਦਾ ਸਾ. ਚੇਅਰਮੈਨ ਨਰੇਸ਼ ਗੋਇਲ ਵਲੋਂ ਸਨਮਾਨ ਅਗਲੀ ਖ਼ਬਰ ਗੁਰਦਾਸਪੁਰ ਦੇ ਪ੍ਰਾਇਮਰੀ ਸਕੂਲਾਂ ’ਚ ਪ੍ਰਭਾਵਸ਼ਾਲੀ ਮਦਰ ਵਰਕਸ਼ਾਪ ਲਗਾਈ-ਡੀ.ਈ.ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।