09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਰਕਾਰ ਦੀ ਅਣਗਹਿਲੀ ਕਾਰਨ ਆਯੁਸ਼ਮਾਨ ਆਰੋਗਿਆ ਕੇਂਦਰਾਂ ’ਤੇ ਲੱਗੇ ਤਾਲੇ * ਸੀ. ਐਚ. ਓ. ਐਸੋਸੀਏਸ਼ਨ ਨੇ ਰੋਸ ਵਜੋਂ ਲਗਾਏ ਪੋਸਟਰ

ਪਠਾਨਕੋਟ, 8 ਅਗਸਤ (ਵਿਨੋਦ)-ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਲਈ ਚੱਲ ਰਹੇ ਸੰਘਰਸ਼ ਤਹਿਤ ਪੰਜਾਬ ਭਰ ਦੇ ਸਿਹਤ ਕੇਂਦਰਾਂ ’ਤੇ ਰੋਸ ਵਜੋਂ ਜਾਗਰੂਕਤਾ ਪੋਸਟਰ ਲਗਾਏ ਗਏ। ਇਨ੍ਹਾਂ ਪੋਸਟਰਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਸਿਹਤ ਕੇਂਦਰਾਂ ’ਤੇ ਲੱਗੇ ਤਾਲੇ ਸੀ.

ਡਿਸਪੈਸਰੀਆਂ ਦੇ ਬਾਹਰ ਹੜਤਾਲ ਦੇ ਪੋਸਟਰ ਦਿਖਾਉਂਦੇ ਹੋਏ ਸੀ. ਐਚ. ਓ.। ਤਸਵੀਰ : ਵਿਨੋਦ 09-08-2026
ਪਠਾਨਕੋਟ, 8 ਅਗਸਤ (ਵਿਨੋਦ)-ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਲਈ ਚੱਲ ਰਹੇ ਸੰਘਰਸ਼ ਤਹਿਤ ਪੰਜਾਬ ਭਰ ਦੇ ਸਿਹਤ ਕੇਂਦਰਾਂ ’ਤੇ ਰੋਸ ਵਜੋਂ ਜਾਗਰੂਕਤਾ ਪੋਸਟਰ ਲਗਾਏ ਗਏ। ਇਨ੍ਹਾਂ ਪੋਸਟਰਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਸਿਹਤ ਕੇਂਦਰਾਂ ’ਤੇ ਲੱਗੇ ਤਾਲੇ ਸੀ. ਐਚ. ਓ. ਦੀ ਮਰਜ਼ੀ ਨਾਲ ਨਹੀਂ, ਸਗੋਂ ਸਰਕਾਰ ਤੇ ਸਿਹਤ ਵਿਭਾਗ ਦੀ ਲਗਾਤਾਰ ਅਣਗਹਿਲੀ ਕਾਰਨ ਲੱਗੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ 5000 ਦੀ ਰਕਮ ਨੂੰ ਤਨਖਾਹ ਵਿਚ ਸਥਾਈ ਵਾਧੇ ਵਜੋਂ ਦੇਣ ਦੀ ਬਜਾਏ ਇੰਸੈਂਟਿਵ ਨਾਲ ਜੋੜ ਕੇ ਬੈਂਚ ਮਾਰਕ ਦੀਆਂ ਸ਼ਰਤਾਂ ਲਗਾਈਆਂ ਹਨ, ਜਿਸ ਦਾ ਐਸੋਸੀਏਸ਼ਨ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੀ. ਐਚ. ਓ. ਦਾ ਰੈਗੂਲਰ ਕੈਡਰ, ਲੌਇਲਟੀ ਬੋਨਸ, ਤਨਖਾਹ ਤੇ ਇੰਸੈਂਟਿਵ ਨੂੰ ਮਰਜ ਕਰਨਾ ਅਤੇ ਹੋਰ ਜਾਇਜ਼ ਮੰਗਾਂ ਵੀ ਹੱਲ ਨਹੀਂ ਕੀਤੀਆਂ ਗਈਆਂ।ਆਗੂਆਂ ਨੇ ਕਿਹਾ ਕਿ ਸੀ. ਐਚ. ਓ. ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਹਮੇਸ਼ਾ ਤਿਆਰ ਰਹੇ ਹਨ ਪਰ ਸਰਕਾਰ ਦੀ ਅਣਗਹਿਲੀ ਕਾਰਨ ਅੱਜ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਤੋਂ ਵਾਂਝਾ ਹੋਣਾ ਪੈ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਮਿਤੀ 10 ਅਗਸਤ ਨੂੰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਦਿੱਤੇ ਜਾਣ ਵਾਲੇ ਵਿਸ਼ਾਲ ਰੋਸ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਚੰਡੀਗੜ੍ਹ ਪਹੁੰਚ ਕੇ ਇਸ ਧਰਨੇ ਵਿਚ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਬਧਾਨੀ ਨੇੜੇ ਸਕਾਰਪੀਓ ਦੀ ਟਰੱਕ ਨਾਲ ਭਿਆਨਕ ਟੱਕਰ- 6 ਨੌਜਵਾਨ ਜ਼ਖ਼ਮੀ * ਐਸ. ਐਸ. ਐਫ. ਟੀਮ ਨੇ ਮੌਕੇ ’ਤੇ ਪਹੁੰਚ ਕੇ ਕਾਰ... ਅਗਲੀ ਖ਼ਬਰ ਪਿੰਡ ਦੁਨੇਰਾ ਵਿਖੇ ਚੋਰਾਂ ਨੇ ਕਰਿਆਨੇ ਦੀ ਦੁਕਾਨ ’ਤੇ ਕੀਤੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।