09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਪਹਿਲੀ ਰਿਹਰਸਲ ਕਰਵਾਈ * ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਕੀਤੀ ਰਿਹਰਸਲ

ਪਠਾਨਕੋਟ, 8 ਅਗਸਤ (ਸੰਧੂ)-ਜ਼ਿਲ੍ਹਾ ਪਠਾਨਕੋਟ ’ਚ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਪਹਿਲੀ ਰਿਹਰਸਲ ਕਰਵਾਈ ਗਈ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਮ ਲੁਭਾਇਆ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ।

ਅਜੀਤ ਡੈਸਕ 09-08-2026
ਪਠਾਨਕੋਟ, 8 ਅਗਸਤ (ਸੰਧੂ)-ਜ਼ਿਲ੍ਹਾ ਪਠਾਨਕੋਟ ’ਚ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਪਹਿਲੀ ਰਿਹਰਸਲ ਕਰਵਾਈ ਗਈ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਮ ਲੁਭਾਇਆ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਖੇਡ ਇੰਚਾਰਜ ਸਿੱਖਿਆ ਵਿਭਾਗ ਅਰੁਣ ਸ਼ਰਮਾ, ਸ਼ਿਖਾ, ਕੁਲਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ । ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ 15 ਅਗਸਤ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਅੱਜ ਹੋਈ ਪਹਿਲੀ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਮਹਿਲਾ ਪੁਲਿਸ ਤੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਮਾਰਚ ਪਾਸਟ ਦਾ ਅਭਿਆਸ ਕੀਤਾ ਗਿਆ । ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਪੇਸ਼ਕਾਰੀਆਂ ਅਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੀ ਰਿਹਰਸਲ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਰਿਹਰਸਲਾਂ ਦਾ ਸਿਲਸਿਲਾ ਜਾਰੀ ਰਹੇਗਾ । ਇਸ ਤਹਿਤ 11 ਅਗਸਤ ਨੂੰ ਦੂਜੀ ਰਿਹਰਸਲ, ਜਦਕਿ 13 ਅਗਸਤ ਨੂੰ ਫੁੱਲ ਡਰੈਸ ਰਿਹਰਸਲ ਕਰਵਾਈ ਜਾਵੇਗੀ । ਫੁੱਲ ਡਰੈਸ ਰਿਹਰਸਲ ਦੌਰਾਨ ਸਮਾਗਮ ਨਾਲ ਸਬੰਧਿਤ ਸਾਰੀਆਂ ਗਤੀਵਿਧੀਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ ।
ਪਿਛਲੀ ਖ਼ਬਰ ਚਰਨਜੀਤ ਸਿੰਘ ਬੱਗਾ ਚੁਣੇ ਨਹਿਰੂ ਮਾਰਕੀਟ ਦੇ ਨਵੇਂ ਪ੍ਰਧਾਨ ਅਗਲੀ ਖ਼ਬਰ ਕੈਬਨਿਟ ਮੰਤਰੀ ਨੇ ਸੈਲਫ ਹੈਲਪ ਗਰੁੱਪਾਂ ਨੂੰ ਅਜੀਵਿਕਾ ਮਿਸ਼ਨ ਤਹਿਤ ਸੌਂਪੀਆਂ ਈ-ਕਾਰਟ ਦੀਆਂ ਚਾਬੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।