09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਬ-ਇੰਸਪੈਕਟਰ ਵਿਜੇ ਕੁਮਾਰ ਨੇ ਥਾਣਾ ਡਵੀਜ਼ਨ ਨੰਬਰ-2 ਦੇ ਮੁਖੀ ਵਜੋਂ ਸੰਭਾਲਿਆ ਚਾਰਜ

ਪਠਾਨਕੋਟ, 8 ਅਗਸਤ (ਸੁਮਿਤ)- ਪੁਲਿਸ ਥਾਣਾ ਡਵੀਜ਼ਨ ਨੰਬਰ-2 ਪਠਾਨਕੋਟ ਵਿਖੇ ਸੱਬ ਇੰਸਪੈਕਟਰ ਵਿਜੇ ਕੁਮਾਰ ਨੇ ਬਤੌਰ ਥਾਣਾ ਮੁਖੀ ਨਵਾਂ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵਿਜੇ ਕੁਮਾਰ ਵਲੋਂ ਪੁਲਿਸ ਥਾਣਾ ਸਦਰ ਵਿਖੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਸਨ।

ਅਜੀਤ ਡੈਸਕ 09-08-2026
ਪਠਾਨਕੋਟ, 8 ਅਗਸਤ (ਸੁਮਿਤ)- ਪੁਲਿਸ ਥਾਣਾ ਡਵੀਜ਼ਨ ਨੰਬਰ-2 ਪਠਾਨਕੋਟ ਵਿਖੇ ਸੱਬ ਇੰਸਪੈਕਟਰ ਵਿਜੇ ਕੁਮਾਰ ਨੇ ਬਤੌਰ ਥਾਣਾ ਮੁਖੀ ਨਵਾਂ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵਿਜੇ ਕੁਮਾਰ ਵਲੋਂ ਪੁਲਿਸ ਥਾਣਾ ਸਦਰ ਵਿਖੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਸਨ। ਚਾਰਜ ਸੰਭਾਲਣ ਉਪਰੰਤ ਵਿਜੇ ਕੁਮਾਰ ਨੇ ਕਿਹਾ ਕਿ ਖੇਤਰ ਵਿਚ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣਾ, ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਅਤੇ ਇਲਾਕੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਲੋਕਾਂ ਨੂੰ ਵੀ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਵਿਜੇ ਕੁਮਾਰ ਨੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਐੱਸ.ਐੱਸ.ਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੁਲਿਸ ਵਿਭਾਗ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਸੜਕਾਂ ’ਤੇ ਦੌੜ ਰਹੇ ਓਵਰਲੋਡ ਵਾਹਨ, ਕਿਸੇ ਵੇਲੇ ਵੀ ਵਾਪਰ ਸਕਦੈ ਹਾਦਸਾ ਅਗਲੀ ਖ਼ਬਰ ‘ ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਕੈਂਪ ’ਚ ਆਰ.ਆਰ.ਐੱਮ.ਕੇ. ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਲਿਆ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।