09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਡਿਪਸ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਘਰੋਟਾ, 8 ਅਗਸਤ (ਸੰਜੀਵ ਗੁਪਤਾ)- ਦਯਾਨੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਅਤੇ ਲੋਕ ਪਰੰਪਰਾਵਾਂ ਨਾਲ ਸਰਾਬੋਰ ਨਜ਼ਰ ਆਇਆ।

ਡਿਪਸ ਸਕੂਲ ਵਿਖੇ ਕਰਵਾਏ ਤੀਆਂ ਪ੍ਰੋਗਰਾਮ ’ਚ ਭਾਗ ਲੈਂਦੇ ਵਿਦਿਆਰਥੀ। ਤਸਵੀਰ: ਸੰਜੀਵ ਗੁਪਤਾ 09-08-2026
ਘਰੋਟਾ, 8 ਅਗਸਤ (ਸੰਜੀਵ ਗੁਪਤਾ)- ਦਯਾਨੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਅਤੇ ਲੋਕ ਪਰੰਪਰਾਵਾਂ ਨਾਲ ਸਰਾਬੋਰ ਨਜ਼ਰ ਆਇਆ। ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਤੀਆਂ ਨਾਲ ਸਬੰਧਿਤ ਸੁੰਦਰ ਗੀਤ ਪੇਸ਼ ਕੀਤੇ। ਸਾਰੇ ਵਿਦਿਆਰਥੀ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਕੂਲ ਪਹੁੰਚੇ।ਪ੍ਰੋਗਰਾਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਮਨਮੋਹਕ ਗਿੱਧਾ ਰਿਹਾ। ਬੱਚਿਆਂ ਨੇ ਪੰਜਾਬੀ ਲੋਕ ਸੱਭਿਆਚਾਰ ਦੀ ਸੁੰਦਰ ਝਲਕ ਪੇਸ਼ ਕੀਤੀ ਜਿਸ ਨੂੰ ਦੇਖ ਕੇ ਸਾਰੇ ਲੋਕ ਮੰਤਰ ਮੁਗਧ ਹੋ ਗਏ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਰੀਟਾ ਸੰਧੂ ਨੇ ਵਿਦਿਆਰਥੀਆਂ ਨੂੰ ਤੀਜ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਡੇ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਤੇ ਪਰੰਪਰਾਵਾਂ ਦੀ ਪਹਿਚਾਣ ਹਨ ਤੇ ਅਜਿਹੇ ਸਮਾਗਮਾਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਲੋਕ ਸੱਭਿਆਚਾਰ ਤੇ ਵਿਰਾਸਤ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਤੇ ਪਰੰਪਰਾਵਾਂ ਦਾ ਸਤਿਕਾਰ ਕਰਦਿਆਂ ਇਨ੍ਹਾਂ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸੜਕਾਂ ’ਤੇ ਦੌੜ ਰਹੇ ਓਵਰਲੋਡ ਵਾਹਨ, ਕਿਸੇ ਵੇਲੇ ਵੀ ਵਾਪਰ ਸਕਦੈ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।