09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪਠਾਨਕੋਟ, 8 ਅਗਸਤ (ਸੰਧੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਸਕੂਲ ਦੇ ਪ੍ਰਿੰਸੀਪਲ ਰਚਨਾ ਅਹੂਜਾ ਦੀ ਦੇਖ ਰੇਖ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਜਿਸ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਦਵਿੰਦਰ ਸਿੰਘ ਮਿੰਟੂ, ਸਤਵਿੰਦਰ ਸਿੰਘ ਬੰਟੀ, ਪ੍ਰਿੰਸੀਪਲ ਮੱਸਾ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਅਜੀਤ ਡੈਸਕ 09-08-2026
ਪਠਾਨਕੋਟ, 8 ਅਗਸਤ (ਸੰਧੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਸਕੂਲ ਦੇ ਪ੍ਰਿੰਸੀਪਲ ਰਚਨਾ ਅਹੂਜਾ ਦੀ ਦੇਖ ਰੇਖ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਜਿਸ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਦਵਿੰਦਰ ਸਿੰਘ ਮਿੰਟੂ, ਸਤਵਿੰਦਰ ਸਿੰਘ ਬੰਟੀ, ਪ੍ਰਿੰਸੀਪਲ ਮੱਸਾ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਮਾਗਮ ਵਿਚ ਸਭ ਤੋਂ ਪਹਿਲਾਂ ਸ੍ਰੀ ਜਪੁਜੀ ਸਾਹਿਬ ਤੇ ਦੁਖਭੰਜਨੀ ਸਾਹਿਬ ਦੇ ਪਾਠ ਕੀਤੇ ਗਏ, ਉਪਰੰਤ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਰਤਨ ਕਰ ਸਾਰਿਆਂ ਨੂੰ ਨਿਹਾਲ ਕੀਤਾ । ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਵਿਦਿਆਰਥੀਆਂ ਤੇ ਸਟਾਫ ਨੂੰ ਸੰਬੋਧਨ ਕਰਦੇ ਹੋਏ 8ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਸਬੰਧੀ ਇਤਿਹਾਸਕ ਘਟਨਾਵਾਂ ਸਾਂਝੀਆਂ ਕੀਤੀਆਂ ਤੇ ਉਨ੍ਹਾਂ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਦੱਸਿਆ। ਅੰਤ ਵਿਚ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਚਰਸ ਤੇ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ ਅਗਲੀ ਖ਼ਬਰ ਡਿਪਸ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।