10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ ਵਿਖੇ 500 ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ

ਧਾਰੀਵਾਲ, 9 ਅਗਸਤ (ਸਵਰਨ ਸਿੰਘ)-ਇਥੋਂ ਨਜ਼ਦੀਕ ਗੁਰੂ ਤੇਗ ਬਹਾਦੁਰ ਇੰਟਰਨੈਸ਼ਨਲ ਸਕੂਲ ਵਿਖੇ ਲਾਇਨਜ਼ ਕਲੱਬ ਬਟਾਲਾ ਹਰਮਨ ਵਲੋਂ ਕਲੱਬ ਪ੍ਰਧਾਨ ਲਾਇਨ ਰਣਜੀਤ ਸਿੰਘ ਚਾਹਲ ਦੀ ਅਗਵਾਈ ਹੇਠ 500 ਬੂਟੇ ਲਗਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਗਵਰਨਰ ਲਾਇਨ ਜੀ.

ਅਜੀਤ ਡੈਸਕ 10-08-2026
ਧਾਰੀਵਾਲ, 9 ਅਗਸਤ (ਸਵਰਨ ਸਿੰਘ)-ਇਥੋਂ ਨਜ਼ਦੀਕ ਗੁਰੂ ਤੇਗ ਬਹਾਦੁਰ ਇੰਟਰਨੈਸ਼ਨਲ ਸਕੂਲ ਵਿਖੇ ਲਾਇਨਜ਼ ਕਲੱਬ ਬਟਾਲਾ ਹਰਮਨ ਵਲੋਂ ਕਲੱਬ ਪ੍ਰਧਾਨ ਲਾਇਨ ਰਣਜੀਤ ਸਿੰਘ ਚਾਹਲ ਦੀ ਅਗਵਾਈ ਹੇਠ 500 ਬੂਟੇ ਲਗਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਗਵਰਨਰ ਲਾਇਨ ਜੀ. ਐੱਸ. ਭਾਟੀਆ ਨੇ ਸ਼ਿਰਕਤ ਕੀਤੀ। ਇਸੇ ਤਰ੍ਹਾਂ ਵਿਸ਼ੇਸ਼ ਰੂਪ ’ਚ ਸਾਬਕਾ ਜ਼ਿਲ੍ਹਾ ਗਵਰਨਰ ਲਾਇਨ ਵੀ. ਐੱਮ. ਗੋਇਲ, ਵੀ. ਡੀ. ਜੀ.-1 ਲਾਇਨ ਰਾਜੀਵ ਖੋਸਲਾ, ਵੀ. ਡੀ. ਜੀ.-2 ਲਾਇਨ ਰਾਜੀਵ ਵਿਗ ਤੇ ਵਿਸ਼ੇਸ਼ ਤੌਰ ’ਤੇ ਰੀਜਨ ਚੇਅਰਮੈਨ ਲਾਇਨ ਰਾਜੇਸ਼ ਸ਼ਰਮਾ ਨੇ ਸ਼ਿਰਕਤ ਕੀਤੀ। ਇਸ ਮੌਕੇ ਸਭ ਤੋਂ ਪਹਿਲਾਂ ਲਾਇਨ ਰਣਜੀਤ ਸਿੰਘ ਚਾਹਲ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਕਲੱਬ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਤੋਂ ਜਾਣੂ ਕਰਵਾਇਆ। ਇਸ ਤੋਂ ਬਾਅਦ ਆਈਆਂ ਸ਼ਖ਼ਸੀਅਤਾਂ ਵਲੋਂ ਬੂਟੇ ਲਗਾਏ ਗਏ। ਇਸ ਮੌਕੇ ਜ਼ਿਲ੍ਹਾ ਗਵਰਨਰ ਲਾਇਨ ਜੀ. ਐੱਸ. ਭਾਟੀਆ ਨੇ ਕਿਹਾ ਕਿ ਲਾਇਨਜ਼ ਕਲੱਬ ਬਟਾਲਾ ਹਰਮਨ ਵਲੋਂ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਲੋਕਾਂ ਦੀ ਸੇਵਾ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਲੱਬ ਵਲੋਂ ਵਾਤਾਵਰਨ ਦੀ ਸੰਭਾਲ ਲਈ ਜੋ ਬੂਟੇ ਲਗਾਉਣ ਦਾ ਪ੍ਰਾਜੈਕਟ ਕੀਤਾ ਗਿਆ ਹੈ, ਉਹ ਬਹੁਤ ਹੀ ਸ਼ਾਲਾਘਾਯੋਗ ਹੈ। ਇਸ ਮੌਕੇ ਕਲੱਬ ਸਕੱਤਰ ਲਾਇਨ ਬਲਬੀਰ ਬੱਬਰ, ਖਜਾਨਚੀ ਲਾਇਨ ਮਨਜਿੰਦਰ ਸਿੰਘ ਸੰਘਰ, ਪੀ. ਆਰ. ਓ. ਲਾਇਨ ਜਨਕ ਰਾਜ ਕੰਡਾ, ਮੀਤ ਪ੍ਰਧਾਨ ਲਾਇਨ ਰਜਿੰਦਰ ਮੇਂਗੀ, ਲਾਇਨ ਸੁਰਜੀਤ ਸਿੰਘ ਚੇਅਰਮੈਨ ਜੀ. ਟੀ. ਬੀ. ਇੰਟਰਨੈਸ਼ਨਲ ਸਕੂਲ ਕਲਿਆਣਪੁਰ, ਲਾਇਨ ਜਤਿੰਦਰ ਕੁਮਾਰ, ਲਾਇਨ ਗੁਰਤੇਜ ਸਿੰਘ, ਲਾਇਨ ਰਣਜੋਧ ਸਿੰਘ ਚਾਹਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਏ.ਆਈ. ਦੀ ਵਰਤੋਂ ਲਈ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਮਿਸ਼ਨ 2027 ਤਹਿਤ ਰਣਜੀਤ ਸਿੰਘ ਕਾਹਲੋਂ ਨੇ ਤਿੱਬੜ ਵਿਖੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।