10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਜੀਆ ਲਾਲ ਮਿੱਤਲ ਸਕੂਲ ਵਿਖੇ ਏ.ਆਈ. ਦੀ ਵਰਤੋਂ ਲਈ ਜਾਗਰੂਕਤਾ ਪ੍ਰੋਗਰਾਮ

ਗੁਰਦਾਸਪੁਰ, 9 ਅਗਸਤ (ਚੱਕਰਾਜਾ)-ਜੀਆ ਲਾਲ ਮਿੱਤਲ ਡੀ. ਏ.

ਅਜੀਤ ਡੈਸਕ 10-08-2026
ਗੁਰਦਾਸਪੁਰ, 9 ਅਗਸਤ (ਚੱਕਰਾਜਾ)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਅਧਿਆਪਕਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਤੇ ਇਸ ਦੀ ਸਹੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਸੀ.ਬੀ.ਐਸ.ਈ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਇਸ ਮੌਕੇ ਗੁਰਮੀਤ ਕੌਰ ਗਿੱਲ ਡਾਇਰੈਕਟਰ ਦਸ਼ਮੇਸ਼ ਪਬਲਿਕ ਸਕੂਲ ਮੁਕੇਰੀਆਂ ਅਤੇ ਸਾਕਸ਼ੀ ਹਾਂਡਾ ਪੀ.ਜੀ.ਟੀ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਨੇ ਸ਼ਿਰਕਤ ਕਰਕੇ ਅਧਿਆਪਕਾਂ ਦਾ ਮਾਰਗ ਦਰਸ਼ਨ ਕੀਤਾ। ਪ੍ਰਿੰਸੀਪਲ ਰਾਜੀਵ ਭਾਰਤੀ ਨੇ ਦੋਵਾਂ ਵਿਸ਼ਾ ਮਾਹਿਰਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੀ ਡਾਇਰੈਕਟਰ ਗੁਰਮੀਤ ਕੌਰ ਗਿੱਲ ਨੇ ਅਧਿਆਪਕਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਸਮਝਾਇਆ। ਉਨ੍ਹਾਂ ਦੱਸਿਆ ਕਿ ਏ.ਆਈ ਕਿਸੇ ਅਧਿਆਪਕ ਦੀ ਥਾਂ ਨਹੀਂ ਲੈ ਸਕਦਾ, ਸਗੋਂ ਇਹ ਇਕ ਸਹਾਇਤਾ ਵਜੋਂ ਕੰਮ ਕਰ ਸਕਦਾ ਹੈ, ਜਿਸ ਨਾਲ ਉਨ੍ਹਾਂ ਦਾ ਕੰਮ ਆਸਾਨ ਹੋ ਜਾਂਦਾ ਹੈ। ਦੂਜੇ ਸੈਸ਼ਨ ਵਿਚ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਤੋਂ ਸਾਕਸ਼ੀ ਹਾਂਡਾ ਨੇ ਅਧਿਆਪਕਾਂ ਨੂੰ ਵੱਖ-ਵੱਖ ਏ.ਆਈ ਐਪਲੀਕੇਸ਼ਨਾਂ ਅਤੇ ਸਾਧਨਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਦੱਸਿਆ ਕਿ ਏ.ਆਈ ਦੀ ਸਹੀ ਵਰਤੋਂ ਨਾ ਸਿਰਫ਼ ਅਧਿਆਪਕਾਂ ਦਾ ਸਮਾਂ ਬਚਾ ਸਕਦੀ ਹੈ, ਬਲਕਿ ਸਿੱਖਿਆ ਨੂੰ ਸਰਲ, ਦਿਲਚਸਪ, ਰਚਨਾਤਮਕ ਅਤੇ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਬਣਾਉਣ ਵਿਚ ਵੀ ਮਦਦ ਕਰ ਸਕਦੀ ਹੈ। ਪ੍ਰਿੰਸੀਪਲ, ਰਾਜੀਵ ਭਾਰਤੀ ਨੇ ਅਧਿਆਪਕਾਂ ਨੂੰ ਪ੍ਰਾਪਤ ਕੀਤੇ ਨਵੇਂ ਗਿਆਨ ਤੇ ਹੁਨਰਾਂ ਨੂੰ ਵਿਦਿਆਰਥੀਆਂ ਨਾਲ ਸਾਂਝਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਧਿਆਪਕਾਂ ਨੂੰ ਨਵੀਆਂ ਤਕਨਾਲੋਜੀਆਂ ਬਾਰੇ ਸਿੱਖਣਾ ਜਾਰੀ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸਹੀ ਤੇ ਜ਼ਿੰਮੇਵਾਰੀ ਨਾਲ ਵਰਤੋਂ ਕਰਨੀ ਚਾਹੀਦੀ ਹੈ। ਅੰਤ ਵਿਚ ਗੁਰਮੀਤ ਕੌਰ ਗਿੱਲ ਅਤੇ ਸਾਕਸ਼ੀ ਹਾਂਡਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਸੰਤ ਬਾਬਾ ਸ਼ਿਵ ਛੋਟੇ ਘੁੰਮਣਾਂ ਵਾਲਿਆਂ ਦੇ ਬਰਸੀ ਸਮਾਗਮ ਦੀਆਂ ਸਭ ਤਿਆਰੀਆਂ ਮੁਕੰਮਲ 14 ਅਗਸਤ ਨੂੰ ਆਰੰਭ ਹੋਣਗੇ ਸ੍ਰੀ ਅ... ਅਗਲੀ ਖ਼ਬਰ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ ਵਿਖੇ 500 ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।