10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਗੁਰਦੁਆਰਾ ਸਤਿਕਰਤਾਰੀਆਂ ਦੇ ਨਵੇਂ ਦਰਬਾਰ ਦੀ ਉਸਾਰੀ ਲਈ ਸੇਵਾ ਦਾ ਟੱਪ ਅੱਜ- ਜਥੇਦਾਰ ਗੋਰਾ

ਬਟਾਲਾ, 9 ਅਗਸਤ (ਹਰਦੇਵ ਸਿੰਘ ਸੰਧੂ)- ਪਾਤਸ਼ਾਹੀ 6ਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਬਟਾਲਾ ਦੇ ਨਵੇਂ ਦਰਬਾਰ ਦੀ ਉਸਾਰੀ ਲਈ ਅੱਜ ਸੇਵਾ ਦਾ ਟੱਪ ਲਗਾਇਆ ਜਾਵੇਗਾ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਹਲਕਾ ਬਟਾਲਾ ਜਥੇਦਾਰ ਗੁਰਿੰਦਰਪਾਲ ਸਿੰਘ ਗੌਰਾ ਨੇ ਦੱਸਿਆ ਕਿ ਗੁਰਦੁਆਰਾ ਸਤਿਕਰਤਾਰੀਆਂ ਦੇ ਨਵੇਂ ਦਰਬਾਰ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਨੂੂੰ ਸੋਂਪੀ ਗਈ ਹੈ।

ਅਜੀਤ ਡੈਸਕ 10-08-2026
ਬਟਾਲਾ, 9 ਅਗਸਤ (ਹਰਦੇਵ ਸਿੰਘ ਸੰਧੂ)- ਪਾਤਸ਼ਾਹੀ 6ਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਬਟਾਲਾ ਦੇ ਨਵੇਂ ਦਰਬਾਰ ਦੀ ਉਸਾਰੀ ਲਈ ਅੱਜ ਸੇਵਾ ਦਾ ਟੱਪ ਲਗਾਇਆ ਜਾਵੇਗਾ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਹਲਕਾ ਬਟਾਲਾ ਜਥੇਦਾਰ ਗੁਰਿੰਦਰਪਾਲ ਸਿੰਘ ਗੌਰਾ ਨੇ ਦੱਸਿਆ ਕਿ ਗੁਰਦੁਆਰਾ ਸਤਿਕਰਤਾਰੀਆਂ ਦੇ ਨਵੇਂ ਦਰਬਾਰ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਨੂੂੰ ਸੋਂਪੀ ਗਈ ਹੈ। ਜਿਸ ਦਾ ਅੱਜ ਸੇਵਾ ਟੱਪ ਬਾਬਾ ਸੇਵਾ ਸਿੰਘ ਜੀ ਤੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਆਪਣੇ ਕਰ ਕਮਲਾਂ ਨਾਲ ਅੱਜ ਮਿਤੀ 10 ਅਗਸਤ ਨੂੰ ਸਵੇਰੇ 10 ਵਜੇ ਲਗਾਉਣਗੇ। ਜਥੇਦਾਰ ਗੌਰਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਨਵੇਂ ਦਰਬਾਰ ਦੀ ਕਾਰ ਸੇਵਾ ਦੀ ਆਰੰਭਤਾ ਮੌਕੇ ਹਾਜ਼ਰੀਆਂ ਭਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
ਪਿਛਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਸ਼ਹਿਰ ’ਚ ਸਫ਼ਾਈ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਪ੍ਰਧਾਨ ਲਾਲੀ ਕਿਹਾ, ਨਾਗਰਿਕਾਂ ਨੂੰ ਮ... ਅਗਲੀ ਖ਼ਬਰ ‘ ਆਪ’ ਆਗੂ ਹਰਦੀਪ ਸਿੰਘ ਬਾਠ ਨੇ ਪਿੰਡ ਬੁੱਲੋਵਾਲ ’ਚ ਵੰਡੀਆਂ ਰਾਸ਼ਨ ਕਿੱਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।