11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜਗਰੂਪ ਸਿੰਘ ਸੇਖਵਾਂ ਸੂਬਾ ਉਪ ਪ੍ਰਧਾਨ ਬਣਨ ’ਤੇ ਮਾਹਲ ਵਲੋਂ ਸਨਮਾਨਿਤ 2027 ਦੀਆਂ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜਾਂਗੇ ਅਤੇ ਪੰਜਾਬ ਵਿਚ ਮੁੜ ‘ਆਪ’ ਦੀ ਸਰਕਾਰ ਬਣਾਵਾਂਗੇ : ਸੇਖਵਾਂ, ਮਾਹਲ

ਕਾਦੀਆਂ, 10 ਅਗਸਤ (ਹਰਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਤੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਜਗਰੂਪ ਸਿੰਘ ਸੇਖਵਾਂ ਦੀ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ਤੇ ਸਮਰਪਣ ਨੂੰ ਦੇਖਦਿਆਂ ਮਿਲੀ ਇਹ ਜ਼ਿੰਮੇਵਾਰੀ ਪਾਰਟੀ ਦੇ ਹਰੇਕ ਵਰਕਰ ਲਈ ਮਾਣ ਵਾਲੀ ਗੱਲ ਹੈ।

ਜਗਰੂਪ ਸਿੰਘ ਸੇਖਵਾਂ ਨੂੰ ਸਨਮਾਨਿਤ ਕਰਦੇ ਹੋਏ ਜਰਨੈਲ ਸਿੰਘ ਮਾਹਲ, ਗੁਰਇਕਬਾਲ ਸਿੰਘ ਮਾਹਲ ਅਤੇ ਹੋਰ। ਤਸਵੀਰ : ਹਰਦੀਪ ਸਿੰਘ ਸੰਧੂ 11-08-2026
ਕਾਦੀਆਂ, 10 ਅਗਸਤ (ਹਰਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਤੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਜਗਰੂਪ ਸਿੰਘ ਸੇਖਵਾਂ ਦੀ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ਤੇ ਸਮਰਪਣ ਨੂੰ ਦੇਖਦਿਆਂ ਮਿਲੀ ਇਹ ਜ਼ਿੰਮੇਵਾਰੀ ਪਾਰਟੀ ਦੇ ਹਰੇਕ ਵਰਕਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ: ਸੇਖਵਾਂ ਦੀ ਅਗਵਾਈ ਤੇ ਤਜਰਬੇ ਨਾਲ ਪੰਜਾਬ ’ਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ। ਇਨ੍ਹਾਂ ਦੋਵਾਂ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਇਕਮੁੱਠ ਹੋ ਕੇ ਲੜੀਆਂ ਜਾਣਗੀਆਂ ਤੇ ਪਾਰਟੀ ਦੇ ਵਰਕਰਾਂ ਨੂੰ ਨਾਲ ਲੈ ਕੇ ਲੋਕਾਂ ਤੱਕ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਪਹੁੰਚਾਈਆਂ ਜਾਣਗੀਆਂ। ਇਸ ਮੌਕੇ ਜਰਨੈਲ ਸਿੰਘ ਮਾਹਲ, ਹਰਜੋਤ ਸਿੰਘ ਸੰਧੂ ਹਲਕਾ ਫ਼ਤਹਿਗੜ੍ਹ ਚੂੜੀਆਂ, ਠਾਕਰ ਬਲਰਾਜ ਸਿੰਘ, ਜਸਪਾਲ ਸਿੰਘ ਪੰਧੇਰ, ਹਰਪਾਲ ਸਿੰਘ ਕੰਗ, ਚੇਅਰਮੈਨ ਮੋਹਨ ਸਿੰਘ, ਜਤਿੰਦਰ ਕੌਰ ਖੁੰਡੀ, ਚਰਨਜੀਤ ਸਿੰਘ ਰਿਆੜ, ਅਜੀਤ ਸਿੰਘ ਰਾਣਾ ਰਾਏ ਚੱਕ, ਜਗਬੀਰ ਸਿੰਘ ਧਰਮਸੋਤ, ਨਿਰਮਲ ਸਿੰਘ ਡੇਹਰੀਵਾਲ ਸੁਖਦੇਵ ਸਿੰਘ ਗੋਲਡੀ, ਰੌਣਕੀ ਰਾਮ, ਰੁਪਿੰਦਰ ਸਿੰਘ ਭਿੰਡਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਰੇਨ ਪੁਲ ’ਤੇ ਐਂਗਲ ਟੁੱਟੇ ਹੋਣ ਕਾਰਨ ਵਾਪਰ ਸਕਦਾ ਵੱਡਾ ਹਾਦਸਾ ਅਗਲੀ ਖ਼ਬਰ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਪਿੰਡ ਬੱਦੋਵਾਲ ਦੀ ਮੌਜੂਦਾ ਪੰਚਾਇਤ ‘ਆਪ’ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।