11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਐਸ.ਡੀ.ਐਮ. ਦਫਤਰ ਵਿਖੇ ਲਗਾਇਆ ਧਰਨਾ

ਫਤਹਿਗੜ੍ਹ ਚੂੜੀਆਂ, 10 ਅਗਸਤ (ਅਵਤਾਰ ਸਿੰਘ ਰੰਧਾਵਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲ ਦੀ ਅਗਵਾਈ ’ਚ ਐਸ. ਡੀ.

ਅਜੀਤ ਡੈਸਕ 11-08-2026
ਫਤਹਿਗੜ੍ਹ ਚੂੜੀਆਂ, 10 ਅਗਸਤ (ਅਵਤਾਰ ਸਿੰਘ ਰੰਧਾਵਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲ ਦੀ ਅਗਵਾਈ ’ਚ ਐਸ.ਡੀ.ਐਮ. ਦਫ਼ਤਰ ਫਤਹਿਗੜ੍ਹ ਚੂੜੀਆਂ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਤਹਿਸੀਲਦਾਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਟੈਕਸ ਮੁਕਤ ਸਮਝੌਤਾ ਰੱਦ ਕੀਤਾ ਜਾਵੇ, ਸਾਰੀਆਂ ਫਸਲਾਂ ’ਤੇ ਲਾਹੇਵੰਦ ਭਾਅ ਕਿਸਾਨਾਂ ਨੂੰ ਦਿੱਤੇ ਜਾਣ, ਖਰੀਦ ਗਾਰੰਟੀ ਕਾਨੂੰਨ ਲਾਗੂ ਕੀਤਾ ਜਾਵੇ, ਜਬਰੀ ਜ਼ਮੀਨਾਂ ਖੋਹਣ ਵਾਲੀ ਲੈਂਡ ਪੂਲਿੰਗ ਨੀਤੀ ਨੂੰ ਰੱਦ ਕੀਤਾ, ਕਿਸਾਨਾਂ-ਮਜ਼ਦੂਰਾਂ ਦੇ ਕਰਜ਼ਿਆਂ ’ਤੇ ਲੀਕ ਮਾਰੀ ਜਾਵੇ, ਪੁਰਾਣੀ ਮਨਰੇਗਾ ਸਕੀਮ ਬਹਾਲ ਰੱਖੀ ਜਾਵੇ, ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਕੁਦਰਤੀ ਆਫਤਾਂ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜਾ ਦਿੱਤਾ ਜਾਵੇ, ਵਿਦਿਆ-ਸਿਹਤ ਖੋਜ ਸੰਸਥਾ ਲਈ ਕੇਂਦਰ ਸਰਕਾਰ ਫੰਡਾਂ ’ਚ ਵਾਧਾ ਕਰੇ। ਇਨ੍ਹਾਂ ਤੋਂ ਇਲਾਵਾ ਕੇਂਦਰ ਸਰਕਾਰ ਨਾਲ ਸੰਬੰਧਿਤ 9 ਮੰਗਾਂ ਦਾ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਉਕਤ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਦਲਜੀਤ ਸਿੰਘ, ਹਰਦੀਪ ਸਿੰਘ ਲੋਹਚੱਪ, ਨਿਰਮਲ ਸਿੰਘ ਬੱਜੂਮਾਨ, ਦਲਜੀਤ ਸਿੰਘ, ਮੇਜਰ ਸਿੰਘ, ਨਿਸ਼ਾਨ ਸਿੰਘ, ਪ੍ਰਦੀਪ ਸਿੰਘ, ਹਰਜਿੰਦਰ ਸਿੰਘ, ਕਰਨੈਲ ਸਿੰਘ, ਰਵਿੰਦਰ ਸਿੰਘ, ਅਜੀਤ ਸਿੰਘ, ਸੁਖਬੀਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਿਆੜਕੀ ਪਬਲਿਕ ਸਕੂਲ ਤੁਗਲਵਾਲ ਵਿਖੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਖੇਡਾਂ ਦਾ ਸ਼ਾਨਦਾਰ ਆਗਾਜ਼ ਸ਼ੂਟਿੰਗ ਖੇਡ ਨੂੰ ਪ੍ਰਫੁੱਲਿਤ ਕਰ... ਅਗਲੀ ਖ਼ਬਰ ਸਕਾਰਪੀਓ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ, ਦੋ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।