11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਗੁਰੂ ਨਾਨਕ ਪਬਲਿਕ ਸਕੂਲ ਕਾਲਾਬਾਲਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ, ਕਲਾਬਾਲਾ, ਸੀ. ਬੀ.

ਤੀਆਂ ਦੇ ਤਿਉਹਾਰ ਮੌਕੇ ਵਿਦਿਆਰਥਣਾਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਦੀਆਂ ਹੋਈਆਂ। ਅਜੀਤ ਤਸਵੀਰ 11-08-2026
ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ, ਕਲਾਬਾਲਾ, ਸੀ.ਬੀ.ਐੱਸ.ਈ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ, ਵਿਖੇ ਪੰਜਾਬੀ ਸੱਭਿਆਚਾਰ, ਲੋਕ ਵਿਰਸੇ ਤੇ ਪੁਰਾਤਨ ਰਵਾਇਤਾਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜ-ਧਜ ਕੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਸਕੂਲ ’ਚ ਵੱਖ-ਵੱਖ ਸੱਭਿਆਚਾਰਕ ਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਵਲੋਂ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਇਸ ਮੌਕੇ ਤੀਆਂ ਦੀ ਮਹੱਤਤਾ ਤੇ ਪੰਜਾਬੀ ਸੱਭਿਆਚਾਰ ਵਿਚ ਇਸ ਸਥਾਨ ਬਾਰੇ ਵਿਸ਼ੇਸ਼ ਲੈਕਚਰ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਪੰਜਾਬੀ ਵਿਰਸੇ ਦੀਆਂ ਪੁਰਾਤਨ ਰਵਾਇਤਾਂ, ਲੋਕ ਕਲਾਵਾਂ ਤੇ ਸੱਭਿਆਚਾਰਕ ਪ੍ਰੰਪਰਾਵਾਂ ਨਾਲ ਜਾਣੂ ਕਰਵਾਇਆ ਗਿਆ। ਬੱਚਿਆਂ ਨੂੰ ਆਪਣੀ ਮਾਂ-ਬੋਲੀ, ਸੱਭਿਆਚਾਰ ਤੇ ਵਿਰਸੇ ਨਾਲ ਜੁੜੇ ਰਹਿਣ ਤੇ ਇਸ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਫੈਂਸੀ ਡਰੈੱਸ ਮੁਕਾਬਲਾ ਵੀ ਖਾਸ ਖਿੱਚ ਦਾ ਕੇਂਦਰ ਰਿਹਾ। ਬੱਚਿਆਂ ਨੇ ਵੱਖ-ਵੱਖ ਪੰਜਾਬੀ ਪਹਿਰਾਵਿਆਂ ਅਤੇ ਰਵਾਇਤੀ ਰੂਪਾਂ ਨੂੰ ਪੇਸ਼ ਕਰਦਿਆਂ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਸੁੰਦਰ ਝਲਕ ਪੇਸ਼ ਕੀਤੀ। ਇਸ ਮੌਕੇ ਵਿਦਿਆਰਥੀਆਂ ਦਾ ਮਹਿੰਦੀ ਮੁਕਾਬਲਾ ਵੀ ਕਰਵਾਇਆ ਗਿਆ। ਵੱਖ-ਵੱਖ ਰੰਗਾਂ ਨਾਲ ਬਣਾਈਆਂ ਗਈਆਂ ਸੁੰਦਰ ਰੰਗੋਲੀਆਂ ਨੇ ਸਕੂਲ ਦੇ ਮਾਹੌਲ ਨੂੰ ਹੋਰ ਵੀ ਖੂਬਸੂਰਤ ਬਣਾ ਦਿੱਤਾ। ਵਿਦਿਆਰਥੀਆਂ ਨੇ ਫੁਲਕਾਰੀਆਂ ਕੱਢ ਕੇ ਪੰਜਾਬ ਦੀ ਪੁਰਾਤਨ ਕਢਾਈ ਕਲਾ ਦੀ ਸੁੰਦਰ ਝਲਕ ਪੇਸ਼ ਕੀਤੀ। ਇਸ ਮੌਕੇ ਪੀਂਘਾਂ, ਚਰਖਾ, ਪਰਾਂਦੇ, ਫੁਲਕਾਰੀ, ਪੰਜਾਬੀ ਗਹਿਣੇ, ਰਵਾਇਤੀ ਪਹਿਰਾਵੇ, ਲੋਕ ਗੀਤ, ਬੋਲੀਆਂ ਅਤੇ ਪੰਜਾਬੀ ਲੋਕ ਨਾਚਾਂ ਨਾਲ ਸਬੰਧਤ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ ਗਈਆਂ। ਪੀਂਘਾਂ ਦਾ ਰਵਾਇਤੀ ਰੂਪ ਅਤੇ ਪੰਜਾਬੀ ਲੋਕ-ਰੰਗਾਂ ਨੇ ਤੀਆਂ ਦੇ ਮਾਹੌਲ ਨੂੰ ਹੋਰ ਵੀ ਜੀਵੰਤ ਕਰ ਦਿੱਤਾ। ਬੱਚਿਆਂ ਨੇ ਪੁਰਾਣੇ ਪੰਜਾਬ ਦੀ ਜੀਵਨ-ਸ਼ੈਲੀ ਤੇ ਸੱਭਿਆਚਾਰਕ ਰਵਾਇਤਾਂ ਨੂੰ ਆਪਣੇ ਅੰਦਾਜ਼ ਵਿਚ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀਆਂ ਪੰਜਾਬੀ ਜੜ੍ਹਾਂ, ਮਾਂ-ਬੋਲੀ, ਲੋਕ ਕਲਾ ਤੇ ਅਮੀਰ ਵਿਰਸੇ ਨਾਲ ਜੋੜਨਾ ਹੈ। ਇਸ ਤਰ੍ਹਾਂ ਗੁਰੂ ਨਾਨਕ ਪਬਲਿਕ ਸਕੂਲ ਕਲਾਬਾਲਾ ਵਿਖੇ ਮਨਾਈਆਂ ਗਈਆਂ ਤੀਆਂ ਨੇ ਪੰਜਾਬੀ ਸੱਭਿਆਚਾਰ ਦੀ ਸੁੰਦਰਤਾ ਅਤੇ ਰੰਗੀਨ ਵਿਰਾਸਤ ਦੀ ਇਕ ਯਾਦਗਾਰ ਝਲਕ ਪੇਸ਼ ਕੀਤੀ।
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਇੰਟਰ-ਸਕੂਲ ਵਾਲੀਬਾਲ ਖੇਡ ਮੁਕਾਬਲਿਆਂ ’ਚੋਂ ਦੂਸਰਾ ਸਥਾਨ ਹਾਸਲ ਕੀਤਾ ਅਗਲੀ ਖ਼ਬਰ ਦੇਸ਼ ’ਚ ਭਾਜਪਾ ਕਾਰਪੋਰੇਟਾਂ ਤੇ ਸਾਮਰਾਜੀਆਂ ਦੇ ਪ੍ਰਭਾਵ ਹੇਠ ਸਰਕਾਰ ਚਲਾ ਰਹੀ- ਏਕਟੂ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।