12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਿੰਡ ਢੰਡੇ ਤੋਂ ਕਈ ਵਰਕਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਿਲ

ਬਟਾਲਾ, 11 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਢੰਡੇ ’ਚ ਅਕਾਲੀ ਦਲ, ਕਾਂਗਰਸ ਤੇ ਹੋਰ ਪਾਰਟੀਆਂ ਨੂੰ ਛੱਡਦੇ ਹੋਏ ਕਈ ਵਰਕਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਹਲਕੇ ਅੰਦਰ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਸ਼ਾਮਲ ਹੋਏ। ਇਨ੍ਹਾਂ ’ਚ ਵੀਰ ਸਿੰਘ, ਰਘਬੀਰ ਸਿੰਘ, ਅਮਨਦੀਪ ਸਿੰਘ, ਜਗਦੀਪ ਸਿੰਘ, ਸ਼ਰਨਜੀਤ ਸਿੰਘ, ਕੁਲਵਿੰਦਰ ਕੌਰ, ਜਸਬੀਰ ਕੌਰ, ਸ਼ਵਿੰਦਰ ਕੌਰ, ਗੁਰਮੀਤ ਕੌਰ ਸ਼ਾਮਲ ਹਨ।

ਅਜੀਤ ਡੈਸਕ 12-08-2026
ਬਟਾਲਾ, 11 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਢੰਡੇ ’ਚ ਅਕਾਲੀ ਦਲ, ਕਾਂਗਰਸ ਤੇ ਹੋਰ ਪਾਰਟੀਆਂ ਨੂੰ ਛੱਡਦੇ ਹੋਏ ਕਈ ਵਰਕਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਹਲਕੇ ਅੰਦਰ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਸ਼ਾਮਲ ਹੋਏ। ਇਨ੍ਹਾਂ ’ਚ ਵੀਰ ਸਿੰਘ, ਰਘਬੀਰ ਸਿੰਘ, ਅਮਨਦੀਪ ਸਿੰਘ, ਜਗਦੀਪ ਸਿੰਘ, ਸ਼ਰਨਜੀਤ ਸਿੰਘ, ਕੁਲਵਿੰਦਰ ਕੌਰ, ਜਸਬੀਰ ਕੌਰ, ਸ਼ਵਿੰਦਰ ਕੌਰ, ਗੁਰਮੀਤ ਕੌਰ ਸ਼ਾਮਲ ਹਨ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ’ਤੇ ਚੱਲਣ ਲਈ ਤਿਆਰ ਹਨ ਤੇ ਲਗਾਤਾਰ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਵਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਦਾ ਵੇਖਣਾ ਚਾਹੁੰਦੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਬੱਲ, ਕਸ਼ਮੀਰ ਸਿੰਘ ਪੰਜਗਰਾਈਆਂ, ਲਖਬੀਰ ਸਿੰਘ ਲਾਲੀ, ਗੁਰਪਾਲ ਸਿੰਘ ਕਾਜ਼ਮਪੁਰ, ਅੰਗਰੇਜ਼ ਸਿੰਘ ਜਾਲੀਆਂ, ਬੀਬੀ ਰਾਜਵਿੰਦਰ ਕੌਰ ਕਾਜ਼ਮਪੁਰ, ਨਿਰਭਉ ਸਿੰਘ ਬਿੱਕਾ ਹੇਅਰ, ਸਾਬਕਾ ਮੈਂਬਰ ਜਗੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਰ ’ਤੇ ਆਏ ਚੋਰ ਗੁਦਾਮ ’ਚੋਂ ਲੈਪਟਾਪ ਲੈ ਕੇ ਹੋਏ ਫਰਾਰ ਭਰੇ ਗੁਦਾਮ ਵਿਚ ਲੱਭਦੇ ਰਹੇ ਨਕਦੀ-ਘਟਨਾ ਸੀ.ਸੀ.ਟੀ.ਵੀ ਕੈਮਰੇ... ਅਗਲੀ ਖ਼ਬਰ ਬੀ. ਐਮ. ਐਸ. ਐਮ. ਕਾਲਜ ਆਫ਼ ਐਜੂਕੇਸ਼ਨ ਕਲਾਨੌਰ ਦਾ ਬੀ.ਐੱਡ. ਸਮੈਸਟਰ ਦੂਜਾ ਦਾ ਨਤੀਜਾ 100 ਫੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।