12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

77ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੀ ਸ਼ਾਨਦਾਰ ਜਿੱਤ

ਕੋਟਲੀ ਸੂਰਤ ਮੱਲ੍ਹੀ, 11 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ. ਐੱਸ.

ਅਜੀਤ ਡੈਸਕ 12-08-2026
ਕੋਟਲੀ ਸੂਰਤ ਮੱਲ੍ਹੀ, 11 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਦੇ ਵਿਦਿਆਰਥੀਆਂ ਨੇ 77ਵੀਆਂ ਸਕੂਲ ਖੇਡਾਂ ਅਧੀਨ ਜ਼ਿਲ੍ਹਾ ਪੱਧਰ ’ਤੇ ਕੋਟਲੀ ਸੂਰਤ ਮੱਲ੍ਹੀ ਜ਼ੋਨ ’ਚ ਕਰਵਾਏ ਗਏ ਖੋ-ਖੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਪ੍ਰਿੰਸੀਪਲ ਸੋਨੀਆ ਮਹਾਜਨ ਨੇ ਦੱਸਿਆ ਕਿ ਇਨ੍ਹਾਂ ਖੋ-ਖੋ ਮੁਕਾਬਲਿਆਂ ’ਚ ਅੰਡਰ-14 ਵਰਗ ਦੀਆਂ ਕੁੱਲ 8 ਟੀਮਾਂ ਨੇ ਭਾਗ ਲਿਆ। ਜੀ.ਐੱਸ. ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਾਰੀਆਂ ਟੀਮਾਂ ਨੂੰ ਪਛਾੜਦੇ ਹੋਏ ਜ਼ੋਨ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਸਕੂਲ ਦੇ ਹੋਣਹਾਰ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ। ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਕੋਚਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਪ੍ਰਿੰਸੀਪਲ ਸ੍ਰੀਮਤੀ ਸੋਨੀਆ ਮਹਾਜਨ, ਡਾਇਰੈਕਟਰ ਅਯੋਧ ਸਿੰਘ, ਐੱਮ.ਡੀ. ਹਰਦਿਆਲ ਸਿੰਘ ਤੇ ਚੇਅਰਪਰਸਨ ਬਲਜਿੰਦਰ ਕੌਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ’ਤੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ-ਭਿੱਲਾ ਕੋਟਲੀ ਅਗਲੀ ਖ਼ਬਰ ਕੰਵਲਪ੍ਰੀਤ ਸਿੰਘ ਕਾਕੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਜਨਰਲ ਸਕੱਤਰ ਬਣਨ ’ਤੇ ਸਨਮਾਨਿਤ ਕੀਤਾ ਕਾਕੀ ਅਤੇ ਸਾਥੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।