12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਗਾਂਧੀ ਚੌਕ ਨੇੜੇ ਮੀਟ ਮਾਰਕੀਟ ’ਚ ਉਖੜੀਆਂ ਇੰਟਰਲਾਕ ਟਾਈਲਾਂ ਲੱਖਾਂ ਰੁਪਏ ਖਰਚਣ ਦੇ ਬਾਵਜੂਦ ਕੰਮ ਦੀ ਗੁਣਵੱਤਾ ’ਤੇ ਉੱਠੇ ਸਵਾਲ

ਪਠਾਨਕੋਟ, 11 ਅਗਸਤ (ਸੁਮਿਤ)-ਗਾਂਧੀ ਚੌਕ ਦੇ ਨੇੜੇ ਮੀਟ ਮਾਰਕੀਟ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਇੰਟਰਲਾਕ ਟਾਈਲਾਂ ਉਖੜਨ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟਾਈਲਾਂ ਉਖੜਨ ਕਾਰਨ ਇਲਾਕਾ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 12-08-2026
ਪਠਾਨਕੋਟ, 11 ਅਗਸਤ (ਸੁਮਿਤ)-ਗਾਂਧੀ ਚੌਕ ਦੇ ਨੇੜੇ ਮੀਟ ਮਾਰਕੀਟ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਇੰਟਰਲਾਕ ਟਾਈਲਾਂ ਉਖੜਨ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟਾਈਲਾਂ ਉਖੜਨ ਕਾਰਨ ਇਲਾਕਾ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਭਾਜਪਾ ਆਗੂ ਸਾਬਕਾ ਕੌਂਸਲਰ ਵਿੱਕੀ ਰਾਮਪਾਲ ਅਤੇ ਸੰਜੇ ਪੁਰੀ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰੀ ਪੈਸੇ ਨਾਲ ਕਰਵਾਏ ਜਾਂਦੇ ਵਿਕਾਸ ਕਾਰਜਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇੰਟਰਲਾਕ ਟਾਈਲਾਂ ਇੰਨੀ ਜਲਦੀ ਉਖੜਨ ਲੱਗ ਪਈਆਂ ਹਨ ਤਾਂ ਇਸ ਨਾਲ ਵਿਕਾਸ ਕਾਰਜ ਦੀ ਗੁਣਵੱਤਾ ’ਤੇ ਸਵਾਲ ਖੜ੍ਹੇ ਹੁੰਦੇ ਹਨ । ਉਨ੍ਹਾਂ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਮੌਕੇ ਦਾ ਨਿਰੀਖਣ ਕਰਕੇ ਉਖੜੀਆਂ ਟਾਈਲਾਂ ਨੂੰ ਦੁਬਾਰਾ ਠੀਕ ਕਰਵਾਇਆ ਜਾਵੇ ਤੇ ਕੰਮ ਦੀ ਗੁਣਵੱਤਾ ਦੀ ਜਾਂਚ ਕੀਤੀ ਜਾਵੇ ਤਾਂ ਜੋ ਸਰਕਾਰੀ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਈ ਜਾ ਸਕੇ ਅਤੇ ਲੋਕਾਂ ਨੂੰ ਬਿਹਤਰ ਸਹੂਲਤ ਮਿਲ ਸਕੇ।
ਪਿਛਲੀ ਖ਼ਬਰ ਆਦਰਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ’ਚ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਤਨੀ ਦੇ ਲਾਪਤਾ ਹੋਣ ’ਤੇ ਪਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਘਰ ਵਾਪਸ ਆਉਣ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।