12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਜੌੜਾ ਛੱਤਰਾਂ, 11 ਅਗਸਤ (ਪਰਮਜੀਤ ਸਿੰਘ ਘੁੰਮਣ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਤੇ ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਉਪਰਾਲੇ ਵਜੋਂ ਸਕੂਲ ਦੇ ਡਾਇਰੈਕਟਰ ਕੁਲਜੀਤ ਸਿੰਘ ਦੀ ਯੋਗ ਅਗਵਾਈ ਹੇਠ ਮਨਾਏ ਇਸ ਤਿਉਹਾਰ ਮੌਕੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਭਰਪੂਰ ਆਨੰਦ ਮਾਣਿਆ।

ਅਜੀਤ ਡੈਸਕ 12-08-2026
ਜੌੜਾ ਛੱਤਰਾਂ, 11 ਅਗਸਤ (ਪਰਮਜੀਤ ਸਿੰਘ ਘੁੰਮਣ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਤੇ ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਉਪਰਾਲੇ ਵਜੋਂ ਸਕੂਲ ਦੇ ਡਾਇਰੈਕਟਰ ਕੁਲਜੀਤ ਸਿੰਘ ਦੀ ਯੋਗ ਅਗਵਾਈ ਹੇਠ ਮਨਾਏ ਇਸ ਤਿਉਹਾਰ ਮੌਕੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਭਰਪੂਰ ਆਨੰਦ ਮਾਣਿਆ। ਪ੍ਰੋਗਰਾਮ ਦੌਰਾਨ ਵੱਖ-ਵੱਖ ਕਲਾਸਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਗੀਤਾਂ ’ਤੇ ਡਾਂਸ ਅਤੇ ਗਿੱਧਾ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ ਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਵਿਰਸੇ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਕੁਲਜੀਤ ਸਿੰਘ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਅਤੇ ਰਵਾਇਤੀ ਤਿਉਹਾਰਾਂ ਨੂੰ ਮਨਾਉਣ ਦੀ ਅੱਜ ਬਹੁਤ ਲੋੜ ਹੈ ਤਾਂ ਜੋ ਅਸੀਂ ਆਪਣੀ ਅਗਲੀ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜ ਸਕੀਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ, ਡਾਇਰੈਕਟਰ ਕੁਲਜੀਤ ਸਿੰਘ, ਵਾਇਸ ਪ੍ਰਿੰਸੀਪਲ ਮੈਡਮ ਰਾਜਬੀਰ ਕੌਰ, ਮੈਡਮ ਜਗਜੀਤ ਕੌਰ, ਮੈਡਮ ਮੀਨਾਕਸ਼ੀ, ਮੈਡਮ ਕਿਰਨਦੀਪ ਕੌਰ, ਮੈਡਮ ਰਿਤੁ ਸਿੰਘ, ਮੈਡਮ ਬੰਦਨਾ, ਮੈਡਮ ਗੁਰਚਨਜੀਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸਨ।
ਪਿਛਲੀ ਖ਼ਬਰ ਪਾਵਰ ਕਾਮ ਤੇ ਟਰਾਂਸਕੋ ਮੁਲਾਜ਼ਮਾਂ ਦੀ ਭੁੱਖ ਹੜਤਾਲ 18ਵੇਂ ਦਿਨ ’ਚ ਦਾਖ਼ਲ ਅਗਲੀ ਖ਼ਬਰ ਆਦਰਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ’ਚ ਤੀਜ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।