12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਵਲੋਂ ਮੀਟਿੰਗ

ਪਠਾਨਕੋਟ, 11 ਅਗਸਤ (ਸੰਧੂ)-ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੇਵਾ ਮੁਕਤ ਡੀ. ਐਸ.

ਅਜੀਤ ਡੈਸਕ 12-08-2026
ਪਠਾਨਕੋਟ, 11 ਅਗਸਤ (ਸੰਧੂ)-ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੇਵਾ ਮੁਕਤ ਡੀ.ਐਸ.ਪੀ. ਗੁਰਦਿਆਲ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ 15 ਅਗਸਤ ਨੂੰ ਆਜ਼ਾਦੀ ਦਿਵਸ ਮਨਾਉਣ ਅਤੇ ਸਾਂਝੇ ਫਰੰਟ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਕੀਤੇ ਜਾ ਰਹੇ ਸੰਘਰਸ਼ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ । ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਨੇ ਦੱਸਿਆ ਕਿ 15 ਅਗਸਤ ਨੂੰ ਦਫਤਰ ਪੁਲਿਸ ਪੈਨਸ਼ਨਰ ਥਾਣਾ ਡਵੀਜ਼ਨ ਨੰਬਰ-1 ਵਿਚ ਸਵੇਰੇ 9:30 ਵਜੇ ਕੌਮੀ ਝੰਡਾ ਲਹਿਰਾਇਆ ਜਾਵੇਗਾ ਅਤੇ ਆਜ਼ਾਦੀ ਦਿਵਸ ਮਨਾਇਆ ਜਾਵੇਗਾ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਂਝੇ ਫਰੰਟ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਸੰਘਰਸ਼ ਕੀਤਾ ਜਾ ਰਿਹਾ ਹੈ, ਉਸ ’ਚ ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਆਪਣਾ ਪੂਰਾ ਸਹਿਯੋਗ ਦੇਵੇਗੀ ਤੇ ਸੂਬਾ ਸਰਕਾਰ ਤੁਰੰਤ ਮੰਗਾਂ ਨੂੰ ਮੰਨ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਰਾਹਤ ਦੇਵੇ। ਇਸ ਮੌਕੇ ਵਿਜੇ ਕੁਮਾਰ ਸੀਨੀਅਰ ਮੀਤ ਪ੍ਰਧਾਨ, ਸਤੀਸ਼ ਕੁਮਾਰ, ਪਵਨ ਕੁਮਾਰ, ਸੁਖਜਿੰਦਰ ਸਿੰਘ, ਜਨਕ ਰਾਜ, ਕਿਸ਼ੋਰੀ ਲਾਲ, ਭੀਮ ਸੈਨ ਅਤੇ ਸੁਰਿੰਦਰ ਸਿੰਘ ਧੋਬੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 7 ਮਹੀਨਿਆਂ ਤੋਂ ਤਨਖਾਹ ਨਾ ਮਿਲਣ ’ਤੇ ਆਦਰਸ਼ ਭਾਰਤੀ ਕਾਲਜ ਦੇ ਅਧਿਆਪਕਾਂ ਵਲੋਂ ਧਰਨਾ ਅਗਲੀ ਖ਼ਬਰ ਰਾਵੀ ਜੱਟ ਸਭਾ ਦੀ ਕੋਰ ਕਮੇਟੀ ਦੀ ਮੀਟਿੰਗ ਕਈ ਜ਼ਰੂਰੀ ਮੁੱਦੇ ਵਿਚਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।