12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮੋਹਲੇਧਾਰ ਮੀਂਹ ਨਾਲ ਜਨਜੀਵਨ ਪ੍ਰਭਾਵਿਤ ਸਿਵਲ ਹਸਪਤਾਲ ਦੇ ਬਾਹਰ ਤੇ ਬਾਜ਼ਾਰਾਂ ’ਚ ਭਰਿਆ ਪਾਣੀ

ਪਠਾਨਕੋਟ, 11 ਅਗਸਤ (ਸੁਮਿਤ)-ਦੇਰ ਰਾਤ ਤੋਂ ਸ਼ੁਰੂ ਹੋਏ ਮੋਹਲੇਧਾਰ ਮੀਂਹ ਕਾਰਨ ਪਠਾਨਕੋਟ ਸ਼ਹਿਰ ’ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ । ਲਗਾਤਾਰ ਪਏ ਮੀਂਹ ਕਾਰਨ ਸ਼ਹਿਰ ਦੇ ਕਈ ਪ੍ਰਮੁੱਖ ਇਲਾਕਿਆਂ ’ਚ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ।

ਅਜੀਤ ਡੈਸਕ 12-08-2026
ਪਠਾਨਕੋਟ, 11 ਅਗਸਤ (ਸੁਮਿਤ)-ਦੇਰ ਰਾਤ ਤੋਂ ਸ਼ੁਰੂ ਹੋਏ ਮੋਹਲੇਧਾਰ ਮੀਂਹ ਕਾਰਨ ਪਠਾਨਕੋਟ ਸ਼ਹਿਰ ’ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ । ਲਗਾਤਾਰ ਪਏ ਮੀਂਹ ਕਾਰਨ ਸ਼ਹਿਰ ਦੇ ਕਈ ਪ੍ਰਮੁੱਖ ਇਲਾਕਿਆਂ ’ਚ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ । ਸਿਵਲ ਹਸਪਤਾਲ ਪਠਾਨਕੋਟ ਦੇ ਬਾਹਰ ਸੜਕ ’ਤੇ ਪਾਣੀ ਜਮ੍ਹਾਂ ਹੋਣ ਕਾਰਨ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਰਾਹਗੀਰਾਂ ਨੂੰ ਆਉਣ-ਜਾਣ ’ਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ । ਇਸੇ ਤਰ੍ਹਾਂ ਮੇਨ ਰੋਡ ਤੇ ਗਾਂਧੀ ਚੌਕ ਬਾਜ਼ਾਰ ਵੀ ਮੀਂਹ ਦੇ ਪਾਣੀ ਨਾਲ ਲਬਾਲਬ ਨਜ਼ਰ ਆਏ । ਕਈ ਥਾਵਾਂ ’ਤੇ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਕਾਰਨ ਵਾਹਨ ਚਾਲਕਾਂ ਨੂੰ ਵੀ ਮੁਸ਼ਕਿਲਾਂ ਪੇਸ਼ ਆਈਆਂ । ਦੇਰ ਰਾਤ ਤੋਂ ਜਾਰੀ ਮੀਂਹ ਕਾਰਨ ਸਵੇਰੇ ਸ਼ਹਿਰ ਦੀਆਂ ਆਮ ਗਤੀਵਿਧੀਆਂ ਵੀ ਪ੍ਰਭਾਵਿਤ ਰਹੀਆਂ । ਪਾਣੀ ਭਰਨ ਕਾਰਨ ਦੁਕਾਨਦਾਰਾਂ ਤੇ ਸਥਾਨਕ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ । ਲੋਕਾਂ ਨੇ ਪ੍ਰਸ਼ਾਸਨ ਤੋਂ ਸ਼ਹਿਰ ’ਚ ਪਾਣੀ ਦੀ ਨਿਕਾਸੀ ਪ੍ਰਬੰਧ ਨੂੰ ਬਿਹਤਰ ਬਣਾਉਣ ਤੇ ਪਾਣੀ ਭਰਨ ਵਾਲੇ ਇਲਾਕਿਆਂ ’ਚ ਜਲਦ ਪਾਣੀ ਦੀ ਨਿਕਾਸੀ ਕਰਵਾਉਣ ਦੀ ਮੰਗ ਕੀਤੀ ।
ਪਿਛਲੀ ਖ਼ਬਰ ਵਿੱਤ ਮੰਤਰੀ ਦੇ ‘ਐਂਟੀ ਸਟੇਟ’ ਬਿਆਨ ਵਿਰੁੱਧ ਡੈਮਜ਼ ਮੁਲਾਜ਼ਮਾਂ ਵਲੋਂ ਗੇਟ ਰੈਲੀ ਅਗਲੀ ਖ਼ਬਰ ਪ੍ਰੈਂਜੈਟੇਸ਼ਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਤਾਇਕਵਾਂਡੋ ਚੈਂਪੀਅਨਸ਼ਿਪ ’ਚ ਸਕੂਲ ਦਾ ਕੀਤਾ ਨਾਂਅ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।