ਭਗਤ ਪੂਰਨ ਸਿੰਘ ਸੁਸਾਇਟੀ ਤੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ 110 ਬੂਟੇ ਲਗਾਏੇ
ਧਾਰੀਵਾਲ, 12 ਅਗਸਤ (ਸਵਰਨ ਸਿੰਘ)- ਭਗਤ ਪੂਰਨ ਸਿੰਘ ਸਮਾਜ ਭਲਾਈ ਸੁਸਾਇਟੀ ਧਾਰੀਵਾਲ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਸ਼ਹਿਰੀ ਸ਼ਾਖਾ ਗੁਰਦਾਸਪੁਰ ਦੇ ਵਿਸ਼ੇਸ ਸਹਿਯੋਗ ਨਾਲ ਰੇਲਵੇ ਸਟੇਸ਼ਨ ਧਾਰੀਵਾਲ ਦੇ ਮੁੱਖ ਦੁਆਰ ਦੇ ਸਾਹਮਣੇ ਖਾਲੀ ਪਈ ਜਮੀਨ ਵਿਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਲਗਭਗ 110 ਛਾਂਦਾਰ ਤੇ ਫਲਦਾਰ ਰੁੱਖ ਲਗਾ ਕੇ ਵਾਤਾਵਰਨ ਨੂੰ ਹਰਾ-ਭਰਾ ਬਣਾਉਣ ਦਾ ਸੁਨੇਹਾ ਦਿੱਤਾ ਗਿਆ।
ਅਜੀਤ ਡੈਸਕ
13-08-2026