ਬਾਬਾ ਸੁਖਵਿੰਦਰ ਸਿੰਘ ਅਗਵਾਨ ਨੂੰ ਪਾਰਲੀਮਾਨੀ ਬੋਰਡ ਦੇ ਮੈਂਬਰ ਬਣਨ ’ਤੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਨੇ ਕੀਤਾ ਸਨਮਾਨਿਤ
ਗੁਰਦਾਸਪੁਰ, 12 ਅਗਸਤ (ਚੱਕਰਾਜਾ)-ਬਾਬਾ ਸੁਖਵਿੰਦਰ ਸਿੰਘ ਅਗਵਾਨ ਦੇ ਪਾਰਲੀਮਾਨੀ ਬੋਰਡ ਦੇ ਮੈਂਬਰ ਬਣਨ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਜੀਤ ਸਿੰਘ ਗਿੱਲ ਵਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਸਤਿੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਬਾਬਾ ਸੁਖਵਿੰਦਰ ਸਿੰਘ ਦੇ ਪਾਰਲੀਮਾਨੀ ਮੈਂਬਰ ਬਣਨਾ ਮਾਝੇ ਖੇਤਰ ਤੇ ਖਾਸ ਕਰਕੇ ਜ਼ਿਲ੍ਹਾ ਗੁਰਦਾਸਪੁਰ ਲਈ ਮਾਣ ਵਾਲੀ ਗੱਲ ਹੈ ਤੇ ਇਸ ਨਾਲ ਪਾਰਟੀ ਨੂੰ ਹੋਰ ਵੀ ਮਜਬੂਤੀ ਮਿਲੇਗੀ।
ਬਾਬਾ ਸੁਖਵਿੰਦਰ ਸਿੰਘ ਅਗਵਾਨ ਦਾ ਸਨਮਾਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਸਤਿੰਦਰਜੀਤ ਸਿੰਘ ਗਿੱਲ ਅਤੇ ਹੋਰ ਆਗੂ। ਅਜੀਤ ਤਸਵੀਰ
13-08-2026